ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਨਾਲ ਮੀਟਿੰਗ ਨਾ ਕਰਨ ਦੀ ਨਿਖੇਧੀ

*ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਨਾਲ ਮੀਟਿੰਗ ਨਾ ਕਰਨ ਦੀ ਨਿਖੇਧੀ*


*ਸਿੱਖਿਆ ਦਾ ਅਧਿਕਾਰ ਖੋਹਣ ਲਈ ਸਕੂਲ ਬੰਦ ਕਰਨ ਦੀ ਤਜਵੀਜ਼ ਦਾ ਵਿਰੋਧ*


*ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ*


ਨਵਾਂ ਸ਼ਹਿਰ 6 ਮਾਰਚ ( )  ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਜੋਗਾ ਸਿੰਘ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਨਵਾਂ ਸ਼ਹਿਰ ਦੇ ਮੀਟਿੰਗ ਹਾਲ ਵਿੱਚ ਹੋਈ। ਜਿਸ ਵਿੱਚ ਪੈਨਸ਼ਨਰ ਆਗੂ ਮੁਕੰਦ ਲਾਲ ਦੀ ਬੇਵਖਤ ਮੌਤ ਤੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਅਤੇ ਦੋ ਮਿੰਟ ਮੌਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਜ਼ਿਲ੍ਹਾ ਜਨਰਲ ਸਕੱਤਰ ਜੀਤ ਲਾਲ ਗੋਹਲੜੋਂ, ਰਾਮ ਪਾਲ, ਰੇਸ਼ਮ ਲਾਲ, ਸੁੱਚਾ ਰਾਮ ਬੀ ਪੀ ਈ ਓ, ਧਰਮ ਪਾਲ ਬੀ ਪੀ ਈ ਓ, ਅਸ਼ੋਕ ਕੁਮਾਰ, ਕੁਲਦੀਪ ਸਿੰਘ ਦੌੜਕਾ, ਕਰਨੈਲ ਸਿੰਘ ਰਾਹੋਂ, ਪ੍ਰਿੰਸੀਪਲ ਜਸਵੀਰ ਸਿੰਘ, ਹਰਭਜਨ ਸਿੰਘ ਭਾਵੜਾ, ਪ੍ਰਿੰਸੀਪਲ ਧਰਮ ਪਾਲ, ਦੇਸ ਰਾਜ ਬੱਜੋਂ, ਸੋਖੀ ਰਾਮ ਬੱਜੋਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਸੱਦੇ ਤੇ ਚੰਡੀਗੜ੍ਹ ਦੇ ਸੈਕਟਰ 39 ਦੀ ਦਾਣਾ ਮੰਡੀ ਵਿੱਚ ਰੋਸ ਰੈਲੀ ਉਪਰੰਤ ਮੁੱਖ ਸਕੱਤਰ ਨਾਲ ਤਹਿ ਕੀਤੀ ਮੀਟਿੰਗ ਨਾ ਕਰਨ ਦੀ ਨਿਖੇਧੀ ਕੀਤੀ। 



ਉਨ੍ਹਾਂ ਬਜਟ ਸੈਸ਼ਨ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਜਿਕਰ ਤੱਕ ਨਾ ਕਰਕੇ ਮੰਗਾਂ ਦੀ ਅਣਦੇਖੀ ਕਰਨ ਵਾਲੀ ਬਦਲਾਅ ਲਿਆਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਿੱਖਿਆ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ ਪੰਜਾਬ ਦੇ ਲੋਕਾਂ ਤੋਂ ਸਿੱਖਿਆ ਦਾ ਅਧਿਕਾਰ ਖੋਹਣ ਲਈ ਮਿਡਲ ਸਕੂਲ ਬੰਦ ਕਰਨ ਦੀ ਰਖੀ ਤਜਵੀਜ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਵੇਂ ਤਨਖਾਹ ਕਮਿਸ਼ਨ ਵਲੋਂ ਸਿਫਾਰਸ਼ ਅਤੇ ਸਰਕਾਰ ਵਲੋਂ 2011 ਵਿੱਚ ਲਾਗੂ ਕੀਤੀ ਗਈ ਉਚੇਰੀ ਗਰੇਡ ਪੇਅ ਬਹਾਲ ਕਰਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੋਂ 200 ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ ਵਾਪਸ ਲੈਣ, ਹਰ ਤਰ੍ਹਾਂ ਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਤੁਰੰਤ ਪੂਰੇ ਗਰੇਡ ਤੇ ਰੈਗੂਲਰ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕੀਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਯਾਦ ਕਰਵਾਉਂਦਿਆਂ ਜਨਵਰੀ 2016 ਤੋਂ ਬਣਦੇ 125% ਮਹਿੰਗਾਈ ਭੱਤੇ ਤੇ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਅਨੁਸਾਰ 2.59 ਦੇ ਗੁਣਾਂਕ ਨਾਲ ਤਨਖਾਹਾਂ ਅਤੇ ਪੈਨਸ਼ਨਾਂ ਸੋਧਣ, ਕੈਸ਼ਲੈਸ ਹੈਲਥ ਸਕੀਮ ਸੋਧ ਕੇ ਲਾਗੂ ਕਰਨ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਸਮੇਤ ਬਕਾਏ, ਤਨਖਾਹ ਦੁਹਰਾਈ ਅਤੇ ਕਮਾਈ ਛੁੱਟੀ ਦੇ ਬਕਾਏ ਆਦਿ ਯਕਮੁਸ਼ਤ ਦੇਣ, 15-01-2015 ਦਾ ਮੁਢਲੀ ਤਨਖਾਹ ਤੇ ਨਿਯੁਕਤੀ ਅਤੇ 17-07-2020 ਤੋਂ ਕੇਂਦਰੀ ਸਕੇਲ ਲਾਗੂ ਕਰਨ ਦਾ ਨੋਟੀਫਿਕੇਸ਼ਨ ਰੱਦ ਕਰਨ, ਸੋਧ ਦੇ ਨਾਂ ਤੇ ਕੱਟੇ ਪੇਂਡੂ ਭੱਤੇ ਅਤੇ ਬਾਰਡਰ ਏਰੀਆ ਭੱਤੇ ਸਮੇਤ ਸਾਰੇ ਭੱਤੇ ਬਹਾਲ ਕਰਨ, ਏ ਸੀ ਪੀ ਸਕੀਮ ਲਾਗੂ ਕਰਨ ਦੀ ਮੰਗ ਕੀਤੀ। 

        ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਨਵਾਂ ਸ਼ਹਿਰ ਸਾਹਮਣੇ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ। ਜਿਸ ਵਿੱਚ ਪੈਨਸ਼ਨਰਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ।

         ਮੀਟਿੰਗ ਵਿੱਚ ਭਾਗ ਸਿੰਘ, ਅਵਤਾਰ ਸਿੰਘ, ਕੇਵਲ ਰਾਮ, ਦਵਿੰਦਰ ਸਿੰਘ, ਸੋਖੀ ਰਾਮ, ਰਾਮ ਸਿੰਘ ਬੀ ਪੀ ਈ ਓ, ਸਰੂਪ ਲਾਲ, ਅਮਰਜੀਤ ਸਿੰਘ, ਮਹਿੰਦਰ ਪਾਲ, ਰੇਸ਼ਮ ਲਾਲ, ਅਵਤਾਰ ਸਿੰਘ, ਪ੍ਰਿੰਸੀਪਲ ਈਸ਼ਵਰ ਚੰਦਰ, ਰੇਸ਼ਮ ਲਾਲ, ਨਰੰਜਣ ਲਾਲ, ਜਰਨੈਲ ਸਿੰਘ ਆਦਿ ਹਾਜ਼ਰ ਸਨ।

Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends