ਸਰਕਾਰੀ ਸਕੂਲਾਂ ਦੇ ਅਧਿਆਪਕ ਤਨਖਾਹਾਂ ਨੂੰ ਤਰਸੇ, ਸਰਕਾਰ ਵੱਲੋਂ ਤਨਖਾਹਾਂ ਦਾ ਬਜਟ ਨਹੀਂ ਕੀਤਾ-ਸਾਂਝਾ ਅਧਿਆਪਕ ਮੋਰਚਾ ਪੰਜਾਬ

*ਸਰਕਾਰੀ ਸਕੂਲਾਂ ਦੇ ਅਧਿਆਪਕ ਤਨਖਾਹਾਂ ਨੂੰ ਤਰਸੇ*


*ਪੰਜਾਬ ਸਰਕਾਰ ਵੱਲੋਂ ਤਨਖਾਹਾਂ ਦਾ ਬਜਟ ਨਹੀਂ ਕੀਤਾ ਗਿਆ ਜਾਰੀ - ਸਾਂਝਾ ਅਧਿਆਪਕ ਮੋਰਚਾ ਪੰਜਾਬ*


ਨਵਾਂ ਸ਼ਹਿਰ 18 ਮਾਰਚ (          ) ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਬਜਟ ਦੀ ਘਾਟ ਕਾਰਨ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਫਰਵਰੀ ਮਹੀਨੇ ਦੀ ਤਨਖਾਹ ਨਾ ਮਿਲਣ ਕਾਰਨ ਮਾਰਚ ਮਹੀਨੇ ਵਿੱਚ ਦੇਣ ਵਾਲੀਆਂ ਬੈਂਕ ਲੋਨ ਦੀਆਂ ਕਿਸ਼ਤਾਂ, ਬੀਮੇ ਦੀਆਂ ਕਿਸ਼ਤਾਂ, ਕਾਰ ਲੋਨ ਦੀਆਂ ਕਿਸ਼ਤਾਂ ਸਮੇਤ ਫਰਵਰੀ ਮਹੀਨੇ ਦੀ ਤਨਖਾਹ ਵਿੱਚੋਂ ਕੱਟੇ ਜਾਣ ਵਾਲੇ ਆਮਦਨ ਟੈਕਸ ਦਾ ਫ਼ਿਕਰ ਅਧਿਆਪਕਾਂ ਨੂੰ ਸਤਾਉਣ ਲੱਗਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕੋਆਰਡੀਨੇਟਰ ਕੁਲਦੀਪ ਸਿੰਘ ਦੌੜਕਾ ਨੇ ਦੱਸਿਆ ਕਿ ਡੀਪੀਆਈ ਦਫਤਰ ਨਾਲ ਸੰਪਰਕ ਕਰਨ ਤੇ ਜਾਣਕਾਰੀ ਮਿਲੀ ਕਿ ਬਜਟ ਜਾਰੀ ਕਰਨ ਦਾ ਕੰਮ ਪੰਜਾਬ ਸਰਕਾਰ ਦੇ ਪੱਧਰ ਤੇ ਹੀ ਰੁਕਿਆ ਹੋਇਆ ਹੈ। ਇਸ ਸਬੰਧੀ ਸਾਂਝਾ ਅਧਿਆਪਕ ਮੋਰਚੇ ਪੰਜਾਬ ਦੇ ਕਨਵੀਨਰ ਸੁਖਵਿੰਦਰ ਸਿੰਘ ਚਾਹਲ, ਬਾਜ ਸਿੰਘ ਖਹਿਰਾ, ਸੁਰਿੰਦਰ ਕੁਮਾਰ ਪੁਆਰੀ, ਸੁਰਿੰਦਰ ਕੰਬੋਜ, ਬਲਜੀਤ ਸਿੰਘ ਸਲਾਣਾ, ਹਰਵਿੰਦਰ ਸਿੰਘ ਬਿਲਗਾ, ਜਸਵਿੰਦਰ ਸਿੰਘ ਔਲਖ, ਗੁਰਜੰਟ ਸਿੰਘ ਵਾਲੀਆ, ਸੁਖਜਿੰਦਰ ਸਿੰਘ ਹਰੀਕਾ, ਸੁਖਰਾਜ ਸਿੰਘ ਕਾਹਲੋਂ, ਸ਼ਮਸ਼ੇਰ ਸਿੰਘ, ਅਮਨਬੀਰ ਸਿੰਘ ਗੁਰਾਇਆ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਧਿਆਪਕਾਂ ਨੂੰ ਸਮੇਂ ਸਿਰ ਤਨਖਾਹ ਜਾਰੀ ਨਾ ਕਰਨਾ ਮੰਦਭਾਗਾ ਹੈ, ਜਦੋਂ ਕਿ ਅਧਿਆਪਕ ਵੱਖ-ਵੱਖ ਤਰ੍ਹਾਂ ਦੀਆਂ ਡਿਊਟੀਆਂ ਅਤੇ ਹੋਰ ਗੈਰ ਵਿਦਿਅਕ ਕੰਮਾਂ ਵਿੱਚ ਵਿਅਸਤ ਹਨ। ਉੱਤੋਂ ਤਨਖਾਹ ਨਾ ਮਿਲਣ ਕਾਰਨ ਉਹਨਾਂ ਨੂੰ ਮਾਰਚ ਮਹੀਨੇ ਵਿੱਚ ਹੋਣ ਵਾਲੇ ਖਰਚਿਆਂ ਦੀ ਚਿੰਤਾ ਸਤਾ ਰਹੀ ਹੈ ਅਤੇ ਆਪਣੇ ਬੱਚਿਆਂ ਦੇ ਨਵੀਆਂ ਕਲਾਸਾਂ ਦੇ ਦਾਖਲਿਆਂ ਤੇ ਹੋਣ ਵਾਲੇ ਖਰਚਿਆਂ ਦਾ ਪ੍ਰਬੰਧ ਕਰਨਾ ਪੈ ਰਿਹਾ ਹੈ। 

         ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਅਧਿਆਪਕਾਂ ਦੀਆਂ ਰੁਕੀਆਂ ਤਨਖਾਹਾਂ ਲਈ ਬਜਟ ਜਾਰੀ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ, ਵਿੱਤ ਮੰਤਰੀ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨੂੰ ਈਮੇਲ ਵੀ ਕੀਤੀਆਂ ਗਈਆਂ ਹਨ ।

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends