ਮਿਡ ਡੇ ਮੀਲ ਵਰਕਰਾਂ ਨੇ ਬਜਟ ਦੀਆਂ ਕਾਪੀਆਂ ਸਾੜ ਕੇ ਮਹਿਲਾ ਦਿਵਸ ਮਨਾਇਆ

 *ਮਿਡ ਡੇ ਮੀਲ ਵਰਕਰਾਂ ਨੇ ਬਜਟ ਦੀਆਂ ਕਾਪੀਆਂ ਸਾੜ ਕੇ ਮਹਿਲਾ ਦਿਵਸ ਮਨਾਇਆ*


ਨਵਾਂ ਸ਼ਹਿਰ 8 ਮਾਰਚ ( ) ਮਿਡ ਡੇ ਮੀਲ ਵਰਕਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵਰਕਰਾਂ ਵੱਲੋਂ ਜਿਲ੍ਹਾ ਪ੍ਰਧਾਨ ਰਿੰਪੀ ਰਾਣੀ ਦੀ ਅਗਵਾਈ ਵਿੱਚ ਬਜਟ ਦੀਆਂ ਕਾਪੀਆਂ ਸਾੜ ਕੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਿੰਪੀ ਰਾਣੀ ਨੇ ਕਿਹਾ ਕਿ ਅਗਰ ਪੂਰੇ ਭਾਰਤ ਦੀ ਨਾਰੀ ਸ਼ਕਤੀ ਇਕੱਤਰ ਹੋ ਜਾਵੇ ਤਾਂ ਕੋਈ ਵੀ ਅਜਿਹਾ ਮਸਲਾ ਨਹੀਂ, ਜੋ ਹੱਲ ਨਾ ਹੋ ਸਕੇ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸਤਾ ਵਿੱਚ ਆਉਣ ਤੋਂ ਪਹਿਲਾਂ ਮਿਡ ਡੇ ਮੀਲ ਵਰਕਰਾਂ ਦੀ ਉਜਰਤ 18000 ਰੁਪਏ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਰੈਗੂਲਰ ਭਰਤੀ ਕਰਨ ਅਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹਰ ਮਸਲੇ ਦਾ ਹੱਲ ਕਰਨ ਦਾ ਭਰੋਸਾ ਦੇ ਕੇ ਸਤਾ ਪ੍ਰਾਪਤ ਕੀਤੀ ਸੀ। ਸਰਕਾਰ ਬਣਨ ਤੋਂ ਬਾਅਦ ਕੀਤੇ ਵਾਅਦੇ ਅੱਖੋਂ ਪਰੋਖੇ ਕਰਕੇ ਮੁਲਾਜ਼ਮਾਂ ਦੇ ਪੱਲੇ ਨਿਰਾਸ਼ਾ ਹੀ ਪਾਈ ਗਈ ਹੈ।


 ਸਰਕਾਰ ਨੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਲਾਰੇ ਲੱਪੇ ਦੀ ਨੀਤੀ ਅਖਤਿਆਰ ਕੀਤੀ ਹੋਈ ਹੈ। ਇਸ ਬਜਟ ਵਿੱਚ ਮੁਲਾਜ਼ਮਾਂ ਵਾਸਤੇ ਕੁਝ ਵੀ ਨਹੀਂ ਰੱਖਿਆ ਗਿਆ, ਜਿਸ ਦੇ ਰੋਸ ਵਜੋਂ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟ ਕੀਤਾ ਗਿਆ ਹੈ। ਇਸ ਮੌਕੇ ਕਮਲਜੀਤ ਕੌਰ ਮਜਾਰਾ ਨੌ ਅਬਾਦ, ਸਰਬਜੀਤ ਕੌਰ ਨਾਗਰਾ, ਰਾਜ ਰਾਣੀ, ਬਿਮਲਾ ਦੇਵੀ, ਸੁਨੀਤਾ ਰਾਣੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਮੋਹਣ ਸਿੰਘ ਪੂਨੀਆ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰੇ ਅਤੇ ਮਿਡ ਡੇ ਮੀਲ ਵਰਕਰਾਂ ਦੀ ਉਜਰਤ 18000 ਮਹੀਨਾ ਨਿਸ਼ਚਿਤ ਕੀਤੀ ਜਾਵੇ। ਅਗਰ ਸਰਕਾਰ ਨੇ ਜਾਇਜ ਮੰਗਾਂ ਨੂੰ ਹੱਲ ਕਰਨ ਦੀ ਬਜਾਏ ਅਣਗੌਲੇ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਸਮੁੱਚੇ ਮੁਲਾਜ਼ਮ ਸਰਕਾਰ ਨੂੰ ਸਬਕ ਸਿਖਾਉਣ ਦਾ ਰਸਤਾ ਅਪਣਾਉਣਗੇ। ਇਸ ਮੌਕੇ ਕ੍ਰਿਸ਼ਨਾ ਦੇਵੀ, ਬਬਲੀ, ਮਹਿੰਦਰ ਕੌਰ, ਸੁਦੇਸ਼ ਕੁਮਾਰੀ, ਕੁਲਵਿੰਦਰ ਕੌਰ, ਸੰਦੀਪ ਕੌਰ ਤੇ ਸੁਰਜੀਤ ਕੌਰ ਆਦਿ ਹਾਜਰ ਸਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends