BREAKING NEWS: ਸਕੱਤਰ ਸਕੂਲ ਸਿੱਖਿਆ ਵੱਲੋਂ ਮਾਡਲ ਕੋਡ ਆਫ ਕੰਡਕਟ ਦੀ ਸਖਤੀ ਨਾਲ ਪਾਲਣਾ ਕਰਨ ਦੇ ਹੁਕਮ

 BREAKING NEWS: ਸਕੱਤਰ ਸਕੂਲ ਸਿੱਖਿਆ ਵੱਲੋਂ ਮਾਡਲ ਕੋਡ ਆਫ ਕੰਡਕਟ ਦੀ ਸਖਤੀ ਨਾਲ ਪਾਲਣਾ ਕਰਨ ਦੇ ਹੁਕਮ 

ਚੰਡੀਗੜ੍ਹ, 16 ਮਾਰਚ 2024

ਲੋਕ ਸਭਾ ਚੋਣਾਂ ਦੇ ਐਲਾਨ ਹੋਣ ਤੋਂ ਬਾਅਦ ਸਕੂਲ ਸਿੱਖਿਆ ਸਕੱਤਰ ਵੱਲੋਂ ਸਮੂਹ ਸਕੂਲ ਮੁਖੀਆਂ ਨੂੰ ਹੁਕਮ ਜਾਰੀ ਕੀਤੇ ਗਏ ਹਨ। ਉਹਨਾਂ ਵੱਲੋਂ ਜਾਰੀ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਮਾਡਲ ਕੋਡ ਆਫ ਕੰਡਕਟ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਸਿੱਖਿਆ ਸਕੱਤਰ ਨੇ ਲਿਖਿਆ ,"ਅੱਜ ਮਿਤੀ 16.03.2024 ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਸਬੰਧੀ ਐਲਾਨ ਕਰਨ ਦੇ ਨਾਲ ਚੋਣ ਜਾਪਤਾ ਲਾਗੂ ਹੋ ਗਈ ਹੈ। ਇਸ ਲਈ ਸਕੂਲ ਸਿੱਖਿਆ ਵਿਭਾਗ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹਨਾਂ ਵੱਲੋਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਸਮੂਹ ਸਕੂਲਾਂ/ਦਫ਼ਤਰਾਂ ਵਿੱਚ ਮਾਡਲ ਕੋਡ ਆਫ ਕੰਡਕਟ ਦੀ ਇੰਨ ਬਿੰਨ ਪਾਲਣਾ ਕਰਣਾ ਯਕੀਨੀ ਬਣਾਇਆ ਜਾਵੇ।

ਚੋਣ ਜਾਪਤਾ ਦੀ ਉਲੰਘਣਾ ਸਬੰਧੀ ਜੇਕਰ ਕੋਈ ਵੀ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਸਬੰਧਤ ਅਧਿਕਾਰੀ/ਕਰਮਚਾਰੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹਨਾਂ ਹਦਾਇਤਾਂ ਦੀ ਪਾਲਣਾ ਸਬੰਧੀ ਆਪਣੇ ਫ਼ੀਲਡ/ਦਫ਼ਤਰੀ ਅਮਲੇ ਨੂੰ ਜਾਣੂ ਕਰਵਾਉਣਾ ਯਕੀਨੀ ਬਣਾਇਆ ਜਾਵੇ ।" 



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends