HOLIDAY ALERT : ਸੋਮਵਾਰ ਨੂੰ ਬੰਦ ਰਹਿਣਗੇ ਸਕੂਲ,ਕਾਲਜ ਜਾਣੋ ਕਿਥੇ ਅਤੇ ਕਿਉਂ

 

ਸ੍ਰੀ ਚੋਲਾ ਸਾਹਿਬ ਦੇ ਮੇਲੇ ਦੇ ਮੱਦੇਨਜ਼ਰ 4 ਮਾਰਚ ਨੂੰ ਡੇਰਾ ਬਾਬਾ ਨਾਨਕ ਤਹਿਸੀਲ ਵਿੱਚ ਲੋਕਲ ਛੁੱਟੀ ਦਾ ਐਲਾਨ

ਗੁਰਦਾਸਪੁਰ, 1 ਮਾਰਚ ( ) - ਜ਼ਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੇਲੇ ਵਿੱਚ ਦੂਰ-ਦੂਰ ਤੋਂ ਸੰਗਤਾਂ/ਸੰਗ ਦਰਸ਼ਨਾਂ ਲਈ ਆਉਂਦੇ ਹਨ।



 ਇਸ ਸਬੰਧੀ ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ ਵੱਲੋਂ ਪ੍ਰਾਪਤ ਹੋਈ ਰਿਪੋਰਟ ਅਤੇ ਸ੍ਰੀ ਚੋਲਾ ਸਾਹਿਬ ਜੀ ਦੇ ਮੇਲੇ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਉਪ ਮੰਡਲ ਡੇਰਾ ਬਾਬਾ ਨਾਨਕ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿੱਦਿਅਕ ਸੰਸਥਾਵਾਂ ਵਿੱਚ ਮਿਤੀ 4 ਮਾਰਚ 2024 ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਛੁੱਟੀ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਇਸ ਦਿਨ ਕਾਰਪੋਰੇਸ਼ਨ, ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends