HOLIDAY ALERT : ਸਕੂਲ ਆਫ ਐਮੀਨੈਂਸ ਪ੍ਰੀਖਿਆ ਕੇਂਦਰਾਂ ਵਿੱਚ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਛੁੱਟੀ ਦਾ ਐਲਾਨ


ਮਾਨਸਾ, 29 ਮਾਰਚ 2024( PBJOBSOFTODAY) 

ਜ਼ਿਲ੍ਹਾ ਮੈਜਿਸਟ੍ਰੇਟ ਪਰਮਵੀਰ ਸਿੰਘ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਕੂਲ ਆਫ਼ ਐਮੀਨੈਂਸ ਵਿੱਚ ਦਾਖਲੇ ਲਈ ਨਿਰਧਾਰਿਤ ਪ੍ਰੀਖਿਆ ਕੇਂਦਰਾਂ ਵਿੱਚ 30 ਮਾਰਚ, 2024 ਨੂੰ ਇੱਕ ਦਿਨ ਦੀ ਛੁੱਟੀ (ਸਿਰਫ਼ ਸਕੂਲਾਂ ਦੇ ਵਿਦਿਆਰਥੀਆਂ ਲਈ) ਘੋਸ਼ਿਤ ਕੀਤੀ ਹੈ। 



ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮ ਵਿੱਚ ਲਿਖਿਆ ਗਿਆ ਹੈ ਕਿ ਸਕੂਲ ਆਫ਼ ਐਮੀਨੈਂਸ (SOE) ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖਲੇ ਲਈ ਵਿਦਿਆਰਥੀਆਂ ਦੇ  ਦਾਖਲੇ ਸਬੰਧੀ ਪ੍ਰੀਖਿਆ 30 ਮਾਰਚ 2024 ਨੂੰ ਸਵੇਰੇ 10.00 ਵਜੇ ਤੋਂ ਦੁਪਹਿਰ 01.00 ਵਜੇ ਤੱਕ ਜ਼ਿਲੇ ਦੇ ਵੱਖ ਵੱਖ ਸਕੂਲਾਂ ਵਿੱਚ ਕਰਵਾਈ ਜਾ ਰਹੀ ਹੈ।


*PUNJAB TEACHER RATIONALISATION POLICY 2018-19*: CLASS WISE STUDENT SECTION  STRENGTH ||*PERIOD DISTRIBUTION PRINCIPAL / LECTURER/ MASTER CADRE..*


ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਪ੍ਰੀਖਿਆ ਵਿੱਚ ਕਿਸੇ ਕਿਸਮ ਦੇ ਵਿਘਨ ਪੈਣ ਤੋਂ ਰੋਕਣ ਲਈ ਨਿਰਧਾਰਿਤ ਸਕੂਲਾਂ ( ਪ੍ਰੀਖਿਆ ਕੇੇਂਦਰਾਂ )  ਵਿਦਿਆਰਥੀਆਂ ਨੂੰ ਇੱਕ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ ਤਾਂ ਜੋ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀ ਸਹੀ ਢੰਗ ਨਾਲ ਪ੍ਰੀਖਿਆ ਦੇ ਸਕਣ। ਉਪਰੋਕਤ ਸਕੂਲਾਂ ਦਾ ਸਾਰਾ ਸਟਾਫ਼ ਆਮ ਦੀ ਤਰ੍ਹਾਂ ਸਕੂਲਾਂ ਵਿੱਚ ਹਾਜ਼ਰ ਰਹੇਗਾ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੇ ਤਹਿਤ ਹੋਵੇਗੀ।

Featured post

Punjab Board Class 10th Result 2025 LINK soon : ਇਸ ਦਿਨ ਐਲਾਨੇ ਜਾਣਗੇ 10 ਵੀਂ ਅਤੇ 12 ਵੀਂ ਜਮਾਤ ਦੇ ਨਤੀਜੇ

 PSEB: 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਇਸ ਦਿਨ ਐਸ.ਏ.ਐਸ. ਨਗਰ, 23 ਅਪ੍ਰੈਲ ( ਜਾਬਸ ਆਫ ਟੁਡੇ ): ਪੰਜਾਬ ਸਕੂਲ ਸਿੱਖਿਆ ...

RECENT UPDATES

Trends