LOK SABHA ELECTION 2024: ਚੋਣ ਜ਼ਾਬਤੇ ਦਾ ਐਲਾਨ ਹੁੰਦੇ ਹੀ, ਸਮੂਹ ਵਿਭਾਗਾਂ ਨੂੰ ਨੂੰ ਜ਼ਰੂਰੀ ਹਦਾਇਤਾਂ
ਮੁਕਤਸਰ ਸਾਹਿਬ, 12 ਮਾਰਚ 2024
ਸਹਾਇਕ ਰਿਟਰਨਿੰਗ ਅਫਸਰ, ਵਿਧਾਨ ਸਭਾ ਹਲਕਾ 083 ਲੰਬੀ-ਕਮ- ਵਧੀਕ ਡਿਪਟੀ ਕਮਿਸ਼ਨਰ (ਜ),ਸ੍ਰੀ ਮੁਕਤਸਰ ਸਾਹਿਬ ਵੱਲੋਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਲੋਕ ਸਭਾ ਚੋਣਾਂ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਕਿਸੇ ਵੀ ਸਮੇਂ ਲੋਕ ਸਭਾ ਚੋਣਾਂ-2024 ਦਾ ਐਲਾਨ ਕਰ ਸਕਦਾ ਹੈ। ਲੋਕ ਸਭਾ ਚੋਣਾਂ ਦਾ ਐਲਾਨ ਹੁੰਦੇ ਹੀ ਪੂਰੇ ਦੇਸ਼ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।
ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨਾ ਹਰੇਕ ਵਿਭਾਗ ਮੁਖੀ ਦੀ ਨਿੱਜੀ ਜ਼ਿੰਮੇਵਾਰੀ ਹੈ। ਪੱਤਰ ਵਿੱਚ ਵਿਭਾਗ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੁੰਦੇ ਹੀ ਕਿਸੇ ਵੀ ਸਿਆਸੀ ਪਾਰਟੀ ਦੇ ਸਾਰੇ ਬੈਨਰ, ਫਲੈਕਸ ਬੋਰਡ, ਝੰਡੇ, ਫੋਟੋਆਂ ਅਤੇ ਕੈਲੰਡਰ ਆਪਣੇ ਦਫ਼ਤਰਾਂ ਅਤੇ ਸਰਕਾਰੀ ਇਮਾਰਤਾਂ ਦੇ ਅੰਦਰੋਂ ਅਤੇ ਬਾਹਰੋਂ ਹਟਾ ਦਿੱਤੇ ਜਾਣ।
ਪੱਤਰ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਆਦਰਸ਼ ਚੋਣ ਜ਼ਾਬਤੇ ਦੀ ਕੋਈ ਉਲੰਘਣਾ ਪਾਈ ਗਈ ਤਾਂ ਵਿਭਾਗ ਦੇ ਮੁਖੀ ਖ਼ਿਲਾਫ਼ ਡਿਫੇਸਮੈਂਟ ਆਫ਼ ਪ੍ਰਾਪਰਟੀ ਐਕਟ ਅਤੇ ਚੋਣ ਨਿਯਮਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੱਤਰ ਵਿਭਾਗ ਦੇ ਮੁਖੀਆਂ ਨੂੰ ਪੱਤਰ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ ਹੈ।