ਮਹਿਲਾ ਦਿਵਸ ਤੇ ਐਲਪੀਜੀ ਸਿਲੰਡਰ ਦੀ ਕੀਮਤ 100 ਰੁਪਏ ਘੱਟ ਕਰਨ ਦਾ ਫੈਸਲਾ
ਨਵੀਂ ਦਿੱਲੀ, 8 ਮਾਰਚ 2024
ਮਹਿਲਾ ਦਿਵਸ ਵਾਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਪੀਜੀ ਸਿਲੰਡਰ ਦੀ ਕੀਮਤ 100 ਰੁਪਏ ਘਟਾਉਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਲਿਖਿਆ
"ਅੱਜ ਮਹਿਲਾ ਦਿਵਸ ਦੇ ਮੌਕੇ 'ਤੇ ਅਸੀਂ LPG ਸਿਲੰਡਰ ਦੀਆਂ ਕੀਮਤਾਂ 'ਚ 100 ਰੁਪਏ ਦੀ ਛੋਟ ਦੇਣ ਦਾ ਵੱਡਾ ਫੈਸਲਾ ਲਿਆ ਹੈ। ਇਸ ਨਾਲ ਨਾ ਸਿਰਫ਼ ਨਾਰੀ ਸ਼ਕਤੀ ਦਾ ਜੀਵਨ ਸੁਖਾਲਾ ਹੋਵੇਗਾ ਸਗੋਂ ਕਰੋੜਾਂ ਪਰਿਵਾਰਾਂ ਦਾ ਆਰਥਿਕ ਬੋਝ ਵੀ ਘਟੇਗਾ। ਇਹ ਕਦਮ ਵਾਤਾਵਰਣ ਦੀ ਸੁਰੱਖਿਆ ਵਿੱਚ ਵੀ ਸਹਾਇਕ ਹੋਵੇਗਾ, ਜਿਸ ਨਾਲ ਪੂਰੇ ਪਰਿਵਾਰ ਦੀ ਸਿਹਤ ਵਿੱਚ ਵੀ ਸੁਧਾਰ ਹੋਵੇਗਾ।"
ਇਸ ਤੋਂ ਪਹਿਲਾਂ ਰੱਖੜੀ ਦੇ ਦੌਰਾਨ ਕੀਮਤਾਂ 'ਚ ਬਦਲਾਅ ਕੀਤਾ ਗਿਆ ਸੀ।ਇਸ ਤੋਂ ਪਹਿਲਾਂ ਰੱਖੜੀ ਦੇ ਮੌਕੇ 'ਤੇ ਸਰਕਾਰ ਨੇ ਘਰੇਲੂ ਗੈਸ ਸਿਲੰਡਰ (14.2 ਕਿਲੋਗ੍ਰਾਮ) ਦੀਆਂ ਕੀਮਤਾਂ 'ਚ 200 ਰੁਪਏ ਦੀ ਕਟੌਤੀ ਕੀਤੀ ਸੀ।