PUNJAB CABINET DECISION TODAY: ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਅੱਜ ਦੀ ਕੈਬਿਨਟ ਮੀਟਿੰਗ ਮੁੱਖ ਮੰਤਰੀ ਭਗਵੰਤ ਦੀ ਰਿਹਾਇਸ਼ ਤੇ 11 ਵਜੇ ਸ਼ੁਰੂ ਹੋਈ।
ਅੱਜ ਦੀ ਮੀਟਿੰਗ ਵਿਚ ਪੋਸਕੋ ਐਕਟਾਂ ਦੇ ਕੇਸਾਂ ਸਬੰਧੀ ਤਰਨਤਾਰਨ ਤੇ ਸੰਗਰੂਰ ਵਿਚ ਸਪੈਸ਼ਲ ਕੋਰਟਾਂ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਪੰਜਾਬ ਕੈਬਨਿਟ ਵਲੋਂ ਡਾਕਟਰਾਂ ਦੀਆਂ 1300 ਅਤੇ ਕੋਰਟਾਂ ਵਿਚ 20 ਅਫ਼ਸਰਾਂ ਦੀ ਭਰਤੀ ਨੂੰ ਹਰੀ ਝੰਡੀ ਦਿੱਤੀ ਗਈ ਹੈ।ਇਸ ਤੋਂ ਇਲਾਵਾ ਪੰਜਾਬ ਦੀਆਂ ਕੋਰਟਾਂ ਵਿਚ 3842 ਅਸਾਮੀਆਂ ਨੂੰ ਪਰਮਿਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। । ਇਸ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਰਹੇ ਹਨ ।