ਫਾਜ਼ਿਲਕਾ (1 ਅਪ੍ਰੈਲ) ਸਰਕਾਰੀ ਪ੍ਰਾਇਮਰੀ ਸਕੂਲ ਚਾਨਣ ਵਾਲਾ ਦੇ ਤਿੰਨ ਵਿਦਿਆਰਥੀਆਂ ਨੇ ਨਵੋਦਿਆਂ ਦਾਖਲਾ ਪ੍ਰੀਖਿਆ ਕੀਤੀ ਪਾਸ

 ਸਰਕਾਰੀ ਪ੍ਰਾਇਮਰੀ ਸਕੂਲ ਚਾਨਣ ਵਾਲਾ ਦੇ ਤਿੰਨ ਵਿਦਿਆਰਥੀਆਂ ਨੇ ਨਵੋਦਿਆਂ ਦਾਖਲਾ ਪ੍ਰੀਖਿਆ ਕੀਤੀ ਪਾਸ 



ਸੰਜਣਾ,ਵਿਸ਼ਾਲ ਅਤੇ ਲਕਸ਼ਦੀਪ ਸਿੰਘ ਨੇ ਪਾਸ ਕੀਤਾ ਪ੍ਰੀਖਿਆ 



ਪਿਛਲੇ ਦਿਨੀ ਨਵੋਦਿਆ ਸੰਮਤੀ ਵੱਲੋ ਸਰਕਾਰੀ ਸਕੂਲਾਂ ਦੇ ਪੰਜਵੀਂ ਪਾਸ ਕਰ ਚੁੱਕੇ ਵਿਦਿਆਰਥੀਆਂ ਦੀ ਕਲਾਸ ਛੇਵੀਂ ਵਿੱਚ ਦਾਖਲੇ ਲਈ ਪੂਰੇ ਪੰਜਾਬ ਵਿੱਚ ਦਾਖਲਾ ਪ੍ਰੀਖਿਆ ਲਈ ਗਈ ਸੀ। 

ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਐਲੀਮੈਂਟਰੀ ਸ਼ਿਵਪਾਲ ਗੋਇਲ ਦੀ ਅਗਵਾਈ ਵਿੱਚ ਜਿਲ੍ਹਾ ਫਾਜਿਲਕਾ ਦੇ ਹਜਾਰਾ ਵਿਦਿਆਰਥੀਆਂ ਨੇ ਇਸ ਦਾਖਲਾ ਪ੍ਰੀਖਿਆ ਵਿੱਚ ਹਿੱਸਾ ਲਿਆ। ਜਿਸਦਾ ਨਤੀਜਾ ਐਲਾਨ ਦਿੱਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਮੁੱਖੀ ਲਵਜੀਤ ਸਿੰਘ ਗਰੇਵਾਲ ਨੇ ਦਸਿਆ ਕਿ ਗਾਈਡ ਅਧਿਆਪਕ ਅਤੇ ਜਮਾਤ ਇੰਚਾਰਜ ਦੀ ਸਖਤ ਮਿਹਨਤ ਸਦਕਾ ਸਕੂਲ ਦੀ ਵਿਦਿਆਰਥੀ ਵਿਸ਼ਾਲ ਪੁੱਤਰ ਸੁਨੀਲ ਕੁਮਾਰ , ਲਕਸ਼ਦੀਪ ਸਿੰਘ ਪੁੱਤਰ ਰਾਕੇਸ਼ ਸਿੰਘ ਅਤੇ ਸੰਜਣਾ ਪੁੱਤਰੀ ਗੁਰਮੇਲ ਸਿੰਘ ਨੇ ਇਹ ਪ੍ਰੀਖਿਆ ਪਾਸ ਕਰਕੇ ਆਪਣੇ ਮਾਪਿਆਂ, ਅਧਿਆਪਕਾਂ, ਪਿੰਡ ਅਤੇ ਸਕੂਲ ਦਾ ਨਾ ਪੂਰੇ ਜਿਲ੍ਹੇ ਵਿੱਚ ਰੋਸ਼ਨ ਕੀਤਾ ਹੈ।ਸਕੂਲ ਮੁੱਖੀ ਨੇ ਦੱਸਿਆ ਕਿ ਇਹ ਵਿਦਿਆਰਥੀ ਪੜਾਈ ਵਿੱਚ ਬਹੁਤ ਹੁਸ਼ਿਆਰ ਹਨ ਜ਼ੋ ਹਮੇਸ਼ਾ ਦੂਸਰੇ ਵਿਦਿਆਰਥੀਆਂ ਦੀ ਵੀ ਪੜ੍ਹਾਈ ਵਿੱਚ ਮਦਦ ਕਰਦੇ ਸਨ।

ਇਹ ਹੋਣਹਾਰ ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਹੋਰ ਗਤੀਵਿਧੀਆਂ ਵਿੱਚ ਵੀ ਵਧ ਚੜ ਕੇ ਹਿੱਸਾ ਲੈਂਦੇ ਸਨ। ਉਹਨਾਂ ਕਿਹਾ ਕਿ ਇਹਨਾਂ ਹੋਣਹਾਰ ਵਿਦਿਆਰਥੀਆਂ ਤੇ ਸਕੂਲ ਨੂੰ ਮਾਣ ਹੈ।

ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵਪਾਲ ਗੋਇਲ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪੰਕਜ਼ ਕੁਮਾਰ ਅੰਗੀ ਬੀਪੀਈਓ ਪ੍ਰਮੋਦ ਕੁਮਾਰ, ਸੀਐਚਟੀ ਮਨੋਜ ਕੁਮਾਰ ਧੂੜੀਆ,

ਸਕੂਲ ਪ੍ਰਬੰਧਕ ਕਮੇਟੀ ਮੈਂਬਰਾਂ ,ਪੰਚਾਇਤ ਨੁਮਾਇੰਦਿਆਂ, ਵੱਖ ਵੱਖ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਵੱਲੋਂ ਵਧਾਈਆਂ ਅਤੇ ਸੁਨਹਿਰੀ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।

ਇਸ ਮੌਕੇ ਤੇ ਸਕੂਲ ਸਟਾਫ ਮੈਂਬਰ ਮੈਡਮ ਸ਼ਵੇਤਾ ਧੂੜੀਆ,ਰੇਣੂ ਬੱਬਰ, ਗੁਰਪ੍ਰੀਤ ਕੌਰ,ਸ਼ੈਲਿਕਾ,ਗੁਰਮੀਤ ਕੌਰ, ਨੈਨਸੀ ਬਾਂਸਲ, ਅਧਿਆਪਕ ਸਵੀਕਾਰ ਗਾਂਧੀ,ਗੌਰਵ ਮਦਾਨ,ਰਾਜ ਕੁਮਾਰ ਸੰਧਾ, ਇਨਕਲਾਬ ਸਿੰਘ ਗਿੱਲ,ਸ਼ਿਵਮ,ਸੰਜਮ ਰਾਜਨ ਕੁੱਕੜ ਅਤੇ ਸਹਿਯੋਗੀ ਸਟਾਫ ਮੈਂਬਰ,ਮੈਡਮ ਰਜਨੀ , ਪਲਵਿੰਦਰ ,ਸੁਨੀਤਾ, ਹਰਪ੍ਰੀਤ ਅਤੇ ਪਰਵਿੰਦਰ, ਆਂਗਨਵਾੜੀ ਸਟਾਫ਼ ਮੈਡਮ ਪੂਨਮ,ਭਰਪੂਰ ਕੌਰ , ਬਲਜੀਤ ਕੌਰ ਅਤੇ ਰਜਨੀ ਮੌਜੂਦ ਸਨ

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends