ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਵੋਟ ਪਾਈ ਜਾ ਸਕਦੀ ਹੈ


ਲੋਕ ਸਭਾ ਚੋਣਾਂ-2024

ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਵੋਟ ਪਾਈ ਜਾ ਸਕਦੀ ਹੈ

ਬਟਾਲਾ, 2 ਅਪ੍ਰੈਲ  (        ) ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਏ.ਆਰ.ਓ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੌਰਾਨ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ  ਸਟੇਸ਼ਨ ’ਤੇ ਨਾਲ ਲਿਜਾ ਸਕਦਾ ਹੈ। 
    ਉਨਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ।
     ਉਨਾਂ ਨੇ ਅੱਗੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।
     ਉਨ੍ਹਾਂ ਨੇ ਸਾਰੇ ਵੋਟਰਾਂ ਨੂੰ ਪੂਰੇ ਉਤਸ਼ਾਹ ਨਾਲ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈ ਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ। ਉਨਾਂ ਦੱਸਿਆ ਕਿ ਚੋਣ ਕਮਿਸ਼ਨ ਦਾ ‘ਇਸ ਵਾਰ 70 ਪਾਰ’ ਦਾ ਟੀਚਾ ਹੈ ਅਤੇ ਵੋਟਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ, ਇਸ ਲਈ ਸਾਰੇ ਵੋਟਰ ਆਪਣੀ ਵੋਟ ਜ਼ਰੂਰ ਪਾਉਣ।

 -------------------

💐🌿Follow us for latest updates 👇👇👇

Featured post

PSTET Previous Year Question Papers Solved & Study Materials

PSTET 2026 Previous Year Question Papers Solved & Study Materials If you are preparing for PSTET 2026 , then practicing PSTET Previous...

RECENT UPDATES

Trends