*ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਸੂਬਾਈ ਜਥੇਬੰਧਕ ਚੋਣ ਮੁਕੰਮਲ*
*ਸੁਖਵਿੰਦਰ ਸਿੰਘ ਚਾਹਲ ਤੀਸਰੀ ਵਾਰ ਜਥੇਬੰਦੀ ਦੇ ਪ੍ਰਧਾਨ ਚੁਣੇ ਗਏ*
*ਗੁਰਬਿੰਦਰ ਸਿੰਘ ਸਸਕੌਰ ਸਕੱਤਰ, ਪਿ੍ੰਸੀਪਲ ਅਮਨਦੀਪ ਸ਼ਰਮਾਂ ਕੈਸ਼ੀਅਰ ਤੇ ਕਰਨੈਲ ਫ਼ਿਲੌਰ ਨੂੰ ਪ੍ਰੈਸ ਦੀ ਜਿੰਮੇਵਾਰੀ*
*ਸਤੰਬਰ ਵਿੱਚ ਰੋਪੜ ਵਿਖੇ ਹੋਵੇਗੀ ਜਥੇਬੰਦੀ ਦੀ ਜਨਰਲ ਕੌਂਸਲ:- ਸੁਖਵਿੰਦਰ ਸਿੰਘ ਚਾਹਲ*
ਲੁਧਿਆਣਾ:- 17 ਅਪ੍ਰੈਲ ( ) ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ 17ਵੀਂ ਜਨਰਲ ਕੌਂਸਲ ਦੀ ਸੂਬਾਈ ਚੋਣ ਜਥੇਬੰਦੀ ਦੇ ਸੰਵਿਧਾਨ ਮੁਤਾਬਕ ਲੁਧਿਆਣਾ ਵਿਖੇ ਮੁਕੰਮਲ ਹੋਈ। ਸੂਬਾਈ ਜਥੇਬੰਧਕ ਚੋਣ ਵਿੱਚ ਸਾਰੇ ਜਿਲਿਆਂ ਦੇ ਸੰਵਿਧਾਨ ਮੁਤਾਬਕ ਚੁਣੇ ਹੋਏ ਪ੍ਰਧਾਨਾਂ ਤੇ ਹੋਰ ਸਰਗਰਮ ਆਗੂਆਂ ਨੇ ਹਿੱਸਾ ਲਿਆ। ਚੋਣ ਅਜਲਾਸ ਦੀ ਪ੍ਰਧਾਨਗੀ ਸੁਖਵਿੰਦਰ ਸਿੰਘ ਚਾਹਲ, ਗੁਰਬਿੰਦਰ ਸਿੰਘ ਸਸਕੌਰ, ਬੱਗਾ ਸਿੰਘ,ਪੁਸ਼ਪਿੰਦਰ ਹਰਪਾਲਪੁਰ, ਮੰਗਲ ਸਿੰਘ ਟਾਂਡਾ ਪ੍ਰਿੰਸੀਪਲ ਅਮਨਦੀਪ ਸ਼ਰਮਾਂ ਦੇ ਅਧਾਰਿਤ ਪ੍ਰਧਾਨਗੀ ਮੰਡਲ ਨੇ ਕੀਤੀ ਇਸ ਸਮੇਂ ਕਾਰਵਾਈ ਦੌਰਾਨ ਸਾਰੇ ਜਿਲਿਆਂ ਦੇ ਜਿਲਾ ਪ੍ਰਧਾਨਾ ਨੇ ਜਥੇਬੰਧਕ ਅਵਸਥਾ ਤੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਦੌਰਾਨ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਪੁਰਾਣੀ ਅਗਜੈਕਟਿਵ ਕਮੇਟੀ ਨੂੰ ਭੰਗ ਕਰਨ ਦਾ ਐਲਾਨ ਕੀਤਾ ਗਿਆ ਤੇ ਜਥੇਬੰਦੀ ਦੇ ਸੰਵਿਧਾਨ ਮੁਤਾਬਿਕ ਨਵੀਂ ਸੂਬਾਈ ਅਗਜੈਕਟਿਵ ਕਮੇਟੀ ਦਾ ਪੈਨਲ ਪਸਸਫ ਦੇ ਸਕੱਤਰ ਸਾਥੀ ਤੀਰਥ ਸਿੰਘ ਬਾਸੀ ਵਲੋਂ ਪੇਸ਼ ਕੀਤਾ ਗਿਆ ਜਿਸ ਵਿੱਚ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਕੈਸ਼ੀਅਰ ਪਿ੍ੰਸੀਪਲ ਅਮਨਦੀਪ ਸ਼ਰਮਾਂ, ਪ੍ਰੈਸ ਸਕੱਤਰ ਕਰਨੈਲ ਫਿਲੌਰ ਦੀ ਚੋਣ ਨੂੰ ਹਾਊਸ ਨੇ ਸਰਬਸੰਮਤੀ ਨਾਲ ਪਾਸ ਕੀਤਾ। ਹੋਰ ਸੂਬਾਈ ਅਹੁਦੇਦਾਰਾਂ ਵਿੱਚ ਬਲਵਿੰਦਰ ਸਿੰਘ ਭੁੱਟੋ ਜਥੇਬੰਧਕ ਸਕੱਤਰ, ਜਸਵਿੰਦਰ ਸਮਾਣਾ ਸਹਾਇਕ ਜਥੇਬੰਧਕ ਸਕੱਤਰ, ਕੁਲਦੀਪ ਸਿੰਘ ਪੂਰੋਵਾਲ ਤੇ ਗੁਰਪ੍ਰੀਤ ਸਿੰਘ ਅੰਮੀਵਾਲ ਸੀਨੀਅਰ ਮੀਤ ਪ੍ਰਧਾਨ, ਗੁਰਦੀਪ ਸਿੰਘ ਬਾਜਵਾ ਤੇ ਮਨੋਹਰ ਲਾਲ ਸ਼ਰਮਾਂ ਮੀਤ ਪ੍ਰਧਾਨ, ਦੇਵੀ ਦਿਆਲ ਤੇ ਹਰਿੰਦਰ ਮੱਲੀਆਂ ਜੁਆਇੰਟ ਸਕੱਤਰ,ਦਿਲਦਾਰ ਭੰਡਾਲ਼ ਤੇ ਗਣੇਸ਼ ਭਗਤ ਸਹਾਇਕ ਪ੍ਰੈਸ ਸਕੱਤਰ ਸਰਬਸੰਮਤੀ ਨਾਲ ਚੁਣੇ ਗਏ। ਸਾਰੇ ਚੁਣੇ ਹੋਏ ਜਿਲਾ ਪ੍ਰਧਾਨ ਤੇ ਜਿਲਾ ਸਕੱਤਰ ਸੰਵਿਧਾਨ ਮੁਤਾਬਕ ਸੂਬਾ ਕਮੇਟੀ ਦੇ ਮੈਬਰ ਹੋਣਗੇ। ਇਸ ਤੋਂ ਬਿਨਾਂ ਦਿਲਦਾਰ ਭੰਡਾਲ਼, ਗੁਰਦੀਪ ਸਿੰਘ ਬਾਜਵਾ, ਗੁਰਮੇਲ ਸਿੰਘ, ਬਲਵਿੰਦਰ ਸਿੰਘ ਭੁੱਟੋ, ਸੁਭਾਸ਼ ਪਠਾਨਕੋਟ ਤੇ ਗਣੇਸ਼ ਭਗਤ ਨੂੰ ਸਰਬਸੰਮਤੀ ਨਾਲ ਸੂਬਾ ਕਮੇਟੀ ਲਈ ਨਾਮਜ਼ਦ ਕੀਤਾ ਗਿਆ। ਇਸ ਸਮੇਂ ਜਥੇਬੰਦੀ ਦੇ ਤੀਸਰੀ ਵਾਰ ਚੁਣੇ ਗਏ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਜਥੇਬੰਦੀ ਵਲੋਂ ਸਤੰਬਰ ਮਹੀਨੇ ਵਿੱਚ ਸੂਬਾਈ ਜਨਰਲ ਕੌਂਸਲ ਦਾ ਇਜਲਾਸ ਰੋਪੜ ਵਿਖੇ ਕੀਤਾ ਜਾਵੇਗਾ ਤੇ ਮਈ ਮਹੀਨੇ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀਆਂ ਜਿਲਾ ਮੀਟਿੰਗਾਂ ਕਰਕੇ ਚੋਣਾਂ ਸੰਬੰਧੀ ਮੁਸ਼ਕਿਲਾਂ ਦੇ ਹੱਲ ਲਈ ਸਾਰੇ ਡਿਪਟੀ ਕਮਿਸਨਰਾਂ ਨੂੰ ਮਿਲਿਆ ਜਾਵੇਗਾ। ਇਸ ਸਮੇਂ ਸੁੱਚਾ ਸਿੰਘ ਟਰਪਈ, ਹਰਿੰਦਰ ਮੱਲੀਆਂ , ਬਲਦੇਵ ਸਿੰਘ ਬਰਾੜ , ਸਰਬਜੀਤ ਸਿੰਘ ਬਰਾੜ,ਪਰਮਜੀਤ ਸਿੰਘ ਸ਼ੋਰੇ ਵਾਲਾ, ਰਾਜੀਵ ਹਾਂਡਾ, ਕੁਲਦੀਪ ਪੁਰੋਵਾਲ, ਕਪੂਰਥਲਾ ਤੋਂ ਸੁਖਚੈਨ ਸਿੰਘ ਬੱਧਣ, ਜਗਜੀਤ ਸਿੰਘ ਮਾਨ, ਨੂਰ ਮੁਹੰਮਦ, ਨਰਿੰਦਰ ਸਿੰਘ ਮਾਖਾ, ਜੱਜ ਪਾਲ ਸਿੰਘ ਬਾਜੇ ਕੇ, ਮਨੋਹਰ ਲਾਲ ਸ਼ਰਮਾ, ਤੋਂ ਜਸਵਿੰਦਰ ਸਿੰਘ ਸਮਾਣਾ, ਰਵਿੰਦਰ ਸਿੰਘ ਪੱਪੀ ਸਿੱਧੂ, ਬਿਕਰਮਜੀਤ, ਦੇਵੀ ਦਿਆਲ ਸਰਬਜੀਤ ਸਿੰਘ ਸੰਧੂ , ਭੁਪਿੰਦਰ ਸਿੰਘ ਜੀਰਾ, ਰਜਿੰਦਰ ਰਾਜਨ, ਦਲਜੀਤ ਸਿੰਘ, ਰਣਜੀਤ ਸਿੰਘ, ਸੁਭਾਸ਼ ਪਠਾਨਕੋਟ, ਅਮ੍ਰਿਤਾਲ ਸਿੰਘ ਪਠਾਨਕੋਟ, ਧਰਮਿੰਦਰ ਭੰਗੂ, ਨਿਰਮੋਲਕ ਸਿੰਘ ਹੀਰਾ, ਸਰਬਜੀਤ ਸਿੰਘ ਧਾਲੀਵਾਲ, ਹਰਜੀਤ ਸਿੰਘ ਗਲ਼ਵੱਟੀ, ਰਰੇਸ਼ ਕੁਮਾਰ, ਸੰਦੀਪ ਕੁਮਾਰ ਫਾਜ਼ਿਲਕਾ, ਪ੍ਰਭਜੀਤ ਸਿੰਘ ਰਸੂਲਪੁਰ, ਰਮਨਦੀਪ ਸਿੰਘ, ਸੁਖਬਿੰਦਰ ਸਿੰਘ, ਅਮਰਜੀਤ ਸਿੰਘ, ਜਸਬੀਰ ਸਿੰਘ, ਕਮਲਦੀਪ ਸਿੰਘ, ਕੁਲ ਚਰਨ ਕੁਮਾਰ, ਨਵਤੇਜ ਸਿੰਘ ਲੁਧਿਆਣਾ, ਅਵਤਾਰ ਸਿੰਘ ਮਾਨਸਾ, ਕੁਲਦੀਪ ਕੌੜਾ, ਕੁਲਦੀਪ ਵਾਲੀਆ, ਵੇਦ ਪਰਕਾਸ਼, ਰਵੀ ਕੁਮਾਰ, ਪੁਸ਼ਪਿੰਦਰ ਹਰਪਾਲਪੁਰ, ਮੰਗਲ ਸਿਰ ਟਾਂਡਾ, ਜਤਿੰਦਰ ਸਿੰਘ ਫਰੀਦਕੋਟ, ਅਮਨਦੀਪ ਸਿੰਘ, ਅਮਰੀਕ ਸਿੰਘ, ਰਵਿੰਦਰ ਸਿੰਘ ਸੰਗਰੂਰ, ਹਰਮਨ ਦੀਪ ਸਿੰਘ, ਬਲਜੀਤ ਸਿੰਘ, ਰਮੇਸ਼ ਕੁਮਾਰ ਕਪੂਰਥਲਾ, ਪਰਦੀਪ ਸਿੰਘ, ਕਰਨੈਲ ਸਿੰਘ, ਲਖਵਿੰਦਰ ਸਿੰਘ, ਗੁਰਨਾਮ ਸਿੰਘ, ਗੁਰਦੀਸ਼ ਸਿੰਘ, ਬਲਜੀਤ ਸਿੰਘ, ਇਕਬਾਲ ਸਿੰਘ, ਰਜੇਸ਼ ਕੁਮਾਰ ਫਤਹਿਗੜ੍ਹ, ਮਨਜਿੰਦਰ ਸਿੰਘ ਲਾਡੀ, ਦਿਦਾਰ ਸਿੰਘ ਪਟਿਆਲਾ, ਰਸ਼ਪਾਲ ਸਿੰਘ, ਸੁਖਜਿੰਦਰ ਸਿੰਘ, ਕੁਲਦੀਪ ਸਿੰਘ ਮੋਗਾ, ਬਲਵਿੰਦਰ ਸਿੰਘ ਸੰਧੂ, ਜਗਸੀਰ ਸਿੰਘ ਗਿੱਲ ਫਿਰੋਜ਼ਪੁਰ, ਅਮਨਦੀਪ ਫਾਜ਼ਿਲਕਾ, ਸੰਦੀਪ ਫਾਜ਼ਿਲਕਾ ਆਦਿ ਹਾਜ਼ਰ ਸਨ।