ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਹਰਭਗਵੰਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਵੱਲੋਂ ਵੱਖ ਵੱਖ ਸਕੂਲਾਂ ਦਾ ਕੀਤਾ ਗਿਆ ਨਿਰੀਖਣ

*ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਹਰਭਗਵੰਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਵੱਲੋਂ ਵੱਖ ਵੱਖ ਸਕੂਲਾਂ ਦਾ ਕੀਤਾ ਗਿਆ ਨਿਰੀਖਣ*


*ਸਕੂਲਾਂ ਦੇ ਨਿਰੀਖਣ ਤੋਂ ਬਾਅਦ ਦਾਖ਼ਲਾ ਮੁਹਿੰਮ ਨੂੰ ਲੈਕੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਲਾਕ ਨਰੋਟ ਜੈਮਲ ਸਿੰਘ ਦੇ ਸਮੂਹ ਸਕੂਲ ਮੁਖੀਆਂ ਨਾਲ ਰਿਵਿਊ ਮੀਟਿੰਗ ਆਯੋਜਿਤ*

*ਹਰ ਘਰ ਪਹੁੰਚ ਬਣਾ ਕੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ‘ਚ ਦਾਖਲਾ ਲੈਣ ਲਈ ਕੀਤਾ ਜਾਵੇ ਪ੍ਰੇਰਿਤ :- ਹਰਭਗਵੰਤ ਸਿੰਘ*

ਪਠਾਨਕੋਟ, 24 ਅਪ੍ਰੈਲ (  ) ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਹਰਭਗਵੰਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਕੂਲਾਂ ਦਾ ਨਿਰੀਖਣ ਕੀਤਾ ਗਿਆ ਅਤੇ ਨਿਰੀਖਣ ਤੋਂ ਬਾਅਦ ਬਲਾਕ ਨਰੋਟ ਜੈਮਲ ਸਿੰਘ ਦੇ ਸਮੂਹ ਸਕੂਲ ਮੁਖੀਆਂ ਨਾਲ ਬੀਪੀਈਓ ਸ੍ਰੀ ਪੰਕਜ ਅਰੋੜਾ ਦੀ ਅਗਵਾਈ ਹੇਠ ਦਾਖ਼ਲਾ ਮੁਹਿੰਮ ਸਬੰਧੀ ਰਿਵਿਊ ਮੀਟਿੰਗ ਕੀਤੀ ਗਈ। ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਸ੍ਰੀ ਹਰਭਗਵੰਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਸ੍ਰੀ ਡੀਜੀ ਸਿੰਘ ਨੇ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਵਿਸਤਾਰ ਨਾਲ ਦਾਖ਼ਲਾ ਮੁਹਿੰਮ ਦੇ ਹਰ ਪੱਖ ਦਾ ਰਿਵਿਊ ਕੀਤਾ ਅਤੇ ਸਕੂਲ ਮੁਖੀਆਂ ਨੂੰ ਸਕੂਲ ਨੂੰ ਸਾਫ਼ ਸੁਥਰਾ ਰੱਖਣ, ਮਿਡ ਡੇ ਮੀਲ ਮੀਨੂੰ ਅਨੁਸਾਰ ਬਣਾਉਣ ਅਤੇ ਸਮੂਚਾ ਰਿਕਾਰਡ ਵਿਭਾਗ ਦੇ ਈ-ਪੰਜਾਬ ਪੋਰਟਲ ਤੇ ਅਪਡੇਟ ਕਰਨ ਲਈ ਪ੍ਰੇਰਿਤ ਕੀਤਾ। 

ਮੀਟਿੰਗ ਦੌਰਾਨ ਹਾਜ਼ਰ ਸਮੂਹ ਸਕੂਲ ਮੁਖੀ


ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਹਰਭਗਵੰਤ ਸਿੰਘ ਨੇ ਦੱਸਿਆ ਕਿ ਇਸ ਸਾਲ ਲਈ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਪੂਰੇ ਜ਼ੋਰਾਂ ਨਾਲ ਚੱਲ ਰਹੀ ਹੈ, ਜਿਸ ਵਿੱਚ ਸਿੱਖਿਆ ਅਧਿਕਾਰੀ, ਅਧਿਆਪਕ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਰਾਹੀਂ ਘਰ ਘਰ ਤੱਕ ਪਹੁੰਚ ਬਣਾ ਕੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਫਿਲਹਾਲ ਇਸ ਸਾਲ ਦਾਖਲੇ ਵਿੱਚ ਵਾਧੇ ਦਾ 10 ਫੀਸਦੀ ਟੀਚਾ ਰੱਖਿਆ ਗਿਆ ਹੈ ਜਿਸ ਨੂੰ ਹਰ ਹਾਲਤ ਵਿੱਚ ਹਾਸਿਲ ਕਰਨ ਲਈ ਜ਼ਿਲ੍ਹਾ ਪੱਧਰ 'ਤੇ ਵੱਡੀ ਯੋਜਨਾ ਉਲੀਕੀ ਗਈ ਹੈ। ਇਸ ਯੋਜਨਾ ਤਹਿਤ ਸਾਰੇ ਬਲਾਕਾਂ ਵਿੱਚ ਪੜਾਅਵਾਰ ਪ੍ਰੇਰਣਾਦਾਇਕ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਉੱਚ ਯੋਗਤਾ ਵਾਲੇ ਅਧਿਆਪਕ ਅਤੇ ਉੱਤਮ ਦਰਜੇ ਦਾ ਬੁਨਿਆਦੀ ਢਾਂਚਾ ਹੈ ਜਿੱਥੋਂ ਵਿਦਿਆਰਥੀ ਸਮੇਂ ਦੇ ਹਾਣ ਦੀ ਸਿੱਖਿਆ ਗ੍ਰਹਿਣ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮਿਲਦੀਆਂ ਸਹੁਲਤਾਂ ਦੀ ਜਾਣਕਾਰੀ ਇਸ ਮੁਹਿੰਮ ਦੌਰਾਨ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਨਜ਼ਰੀਆ ਬਦਲਿਆ ਹੈ ਅਤੇ ਹੁਣ ਲੋਕ ਆਪਣੇ ਬੱਚਿਆਂ ਨੂੰ ਮੁੜ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ ਵਿਚ ਰੂਚੀ ਲੈ ਰਹੇ ਹਨ। 

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਹਰਭਗਵੰਤ ਸਿੰਘ।


ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਮ ਜ਼ਿਲ੍ਹਾ ਨੋਡਲ ਅਫ਼ਸਰ ਦਾਖ਼ਲਾ ਕਮੇਟੀ ਸ੍ਰੀ ਡੀਜੀ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੇ ਦਾਖਲੇ ਲਈ ਨੇੜੇ ਦੇ ਸਕੂਲ ਦੇ ਨਾਲ-ਨਾਲ ਹੁਣ ਆਨਲਾਈਨ ਪੋਰਟਲ ਤੇ ਵੀ ਰਜਿਸਟਰ ਕਰਵਾਇਆ ਜਾ ਸਕਦਾ ਹੈ। ਇਸ ਦਾਖ਼ਲਾ ਅਭਿਆਨ ਦੌਰਾਨ ਅਧਿਆਪਕ ਸਮਾਜ ਵਿੱਚ ਰਾਬਤਾ ਕਾਇਮ ਕਰਕੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲੇ ਬਾਰੇ ਜਾਣਕਾਰੀ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਗਲੀ ਕਲਾਸ ਵਿੱਚ ਹੋਣ ਵਾਲੇ ਵਿਦਿਆਰਥੀਆਂ ਦੇ ਮੁੜ ਸਰਕਾਰੀ ਸਕੂਲਾਂ ਵਿੱਚ ਦਾਖਲੇ ਦੇ ਨਾਲ-ਨਾਲ ਸਕੂਲਾਂ ਤੋਂ ਵਾਂਝੇ ਵਿਦਿਆਰਥੀਆਂ ਨੂੰ ਵੀ ਸਕੂਲਾਂ ਵਿਚ ਦਾਖਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦਾਖ਼ਲਾ ਮੁਹਿੰਮ ਨੂੰ ਪਿੰਡਾਂ ਦੇ ਆਂਗਣਵਾੜੀ ਵਰਕਰਾਂ, ਮਿਡ ਡੇ ਮੀਲ ਵਰਕਰਾਂ ਸਮੇਤ ਪਿੰਡ ਦੇ ਮੋਹਤਬਰਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ ਦਾਖ਼ਲਾ ਮੁਹਿੰਮ ਦੌਰਾਨ ਘਰਾਂ ਘਰਾਂ ਵਿੱਚ ਨਾਲ ਜਾ ਕੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਉਹ ਵਿਭਾਗ ਵੱਲੋਂ ਦਿੱਤੇ ਗਏ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਸਫ਼ਲ ਹੋਣਗੇ।

ਇਸ ਮੌਕੇ ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਸੀਐਚਟੀ ਪਵਨ ਕੁਮਾਰ, ਸੀਐਚਟੀ ਸਰਬਜੀਤ ਕੌਰ, ਸੀਐਚਟੀ ਅੰਜੂ ਬਾਲਾ, ਐਚਟੀ ਅਜੇ ਮਹਾਜਨ, ਬਲਕਾਰ ਅੱਤਰੀ ਸਮੇਤ ਸਮੂਹ ਸਕੂਲ ਮੁਖੀ ਹਾਜ਼ਰ ਸਨ।



💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends