ਚੋਣ ਡਿਊਟੀ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਸਬੰਧੀ ਮੁਲਾਜਮ ਜਥੇਬੰਦੀਆਂ ਦੇ ਵਫ਼ਦ ਨੇ ਏ ਡੀ ਸੀ ਜਨਰਲ ਰਾਕੇਸ਼ ਕੁਮਾਰ ਪੋਪਲੀ ਨੂੰ ਦਿੱਤਾ ਮੰਗ ਪੱਤਰ

 ਚੋਣ ਡਿਊਟੀ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਸਬੰਧੀ ਮੁਲਾਜਮ ਜਥੇਬੰਦੀਆਂ ਦੇ ਵਫ਼ਦ ਨੇ ਏ ਡੀ ਸੀ ਜਨਰਲ ਰਾਕੇਸ਼ ਕੁਮਾਰ ਪੋਪਲੀ ਨੂੰ ਦਿੱਤਾ ਮੰਗ ਪੱਤਰ 



ਕਰਮਚਾਰੀਆਂ ਦੀਆਂ ਇਲੈਕਸ਼ਨ ਡਿਊਟੀਆਂ ਰਿਹਾਇਸ਼ ਦੇ ਨੇੜੇ ਲਗਾਉਣ ਅਤੇ ਪਤੀ  ਪਤਨੀ ਵਿੱਚੋਂ ਇੱਕ ਨੂੰ ਚੋਣ ਡਿਊਟੀ ਤੋਂ ਛੋਟ ਦੇਣ ਦੀ ਕੀਤੀ ਮੰਗ


ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਅਧਿਆਪਕ ਅਤੇ ਹੋਰ ਮੁਲਾਜ਼ਮ ਜਥੇਬੰਦੀਆਂ ਵੱਲੋਂ ਮੁਲਾਜ਼ਮਾਂ ਨੂੰ ਚੋਣ ਡਿਊਟੀ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਸਬੰਧੀ ਏਡੀਸੀ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੂੰ ਮੰਗ ਪੱਤਰ ਦਿੱਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦਕ ਆਗੂਆਂ ਨੇ ਦੱਸਿਆ ਕਿ ਇਲੈਕਸ਼ਨਾਂ ਦੀਆਂ ਬਹੁਤ ਸਾਰੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਫਾਜ਼ਿਲਕਾ ਬਹੁਤ ਵੱਡਾ ਹੈ ਅਤੇ ਸਾਡੇ ਸਾਥੀ ਬਹੁਤ ਵੱਡੀ ਗਿਣਤੀ ਵਿੱਚ ਆਪਣੀ ਰਿਹਾਇਸ਼ ਤੋਂ ਜਿਆਦਾ ਦੂਰੀ ਤੇ ਆਪਣੀ ਡਿਊਟੀ ਨਿਭਾ ਰਹੇ ਹਨ । ਇਲੈਕਸ਼ਨ ਦੀਆਂ ਡਿਊਟੀਆਂ ਵੀ ਉਹਨਾਂ ਦੀ ਤੈਨਾਤੀ ਵਾਲੀ ਥਾਂ ਤੇ ਲਗਾਈਆਂ ਜਾ ਰਹੀਆਂ ਹਨ ਜਿਸ ਕਾਰਨ ਉਹਨਾਂ ਨੂੰ ਇਹ ਡਿਊਟੀਆਂ 24 ਘੰਟੇ ਦੇ ਸ਼ਡਿਊਲ ਅਨੁਸਾਰ ਕਿਸੇ ਵੀ ਸਮੇਂ ਲਗਾਈਆਂ ਜਾਂਦੀਆਂ ਹਨ। ਜਿਸ ਕਾਰਨ ਉਹਨਾਂ ਨੂੰ ਘਰ ਵਿੱਚ ਪਹੁੰਚਣ ਤੇ ਬਹੁਤ ਦਿੱਕਤ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ।ਇਸ ਲਈ  ਇਲੈਕਸ਼ਨ ਡਿਊਟੀਆਂ ਰਿਹਾਇਸ਼ ਨੂੰ ਆਧਾਰ ਮੰਨ ਕੇ ਲਗਾਈਆਂ ਜਾਣ ਨਾ ਕਿ ਤੈਨਾਤੀ ਵਾਲੇ ਸਥਾਨ ਨੂੰ ਆਧਾਰ ਮੰਨ ਕੇ ਲਗਾਈਆਂ ਜਾਣ ਤਾਂ ਜੋ ਇਲੈਕਸ਼ਨ ਡਿਊਟੀ ਸਹੀ ਢੰਗ ਨਾਲ ਨਿਭਾਈ ਜਾ ਸਕੇ।

ਇਸ ਦੇ ਨਾਲ ਇਹ ਵੀ ਮੰਗ ਕੀਤੀ ਗਈ ਕਿ ਕਿਸੇ ਪਰਿਵਾਰ ਵਿੱਚ ਦੋ ਮੈਂਬਰ ਜਿਵੇਂ ਪਤੀ ਪਤਨੀ ਸਰਕਾਰੀ ਮੁਲਾਜ਼ਮ ਹਨ ਤਾਂ ਉਹਨਾਂ ਵਿੱਚੋਂ ਕਿਸੇ ਇੱਕ ਦੀ ਹੀ ਇਲੈਕਸ਼ਨ ਡਿਊਟੀ ਲਗਾਈ ਜਾਵੇ ਅਤੇ ਇੱਕ ਮੈਂਬਰ ਨੂੰ ਚੋਣ ਡਿਊਟੀ ਤੋਂ ਛੋਟ ਦਿੱਤੀ ਜਾਵੇ ਤਾਂ ਜੋ ਪਰਿਵਾਰਕ ਜਿੰਮੇਵਾਰੀਆਂ ਨੂੰ ਵੀ ਸਹੀ ਢੰਗ ਨਾਲ ਨਿਭਾਇਆ ਜਾ ਸਕੇ। ਵਫ਼ਦ ਵੱਲੋਂ ਮੰਗ ਕੀਤੀ ਗਈ ਕਿ ਇਸਤਰੀ ਮੁਲਾਜ਼ਮਾਂ ਨੂੰ ਪੋਲਿੰਗ ਬੂਥਾਂ ਤੇ ਰਾਤ ਠਹਿਰਣ ਤੋਂ ਛੋਟ ਦਿੱਤੀ ਜਾਵੇ। ਏਡੀਸੀ ਜਨਰਲ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਵੱਲੋਂ ਵਫ਼ਦ ਵੱਲੋਂ ਰੱਖੀਆਂ ਮੰਗਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਇਹਨਾਂ ਮੰਗਾਂ ਦੇ ਹੱਲ ਲਈ ਉਹਨਾਂ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਸੰਭਵ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਇਸ ਮੌਕੇ ਤੇ ਮੁਲਾਜ਼ਮ ਆਗੂ ਬਲਵਿੰਦਰ ਸਿੰਘ, ਧਰਮਿੰਦਰ ਗੁਪਤਾ, ਦੁਪਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਸੱਭਰਵਾਲ, ਇਨਕਲਾਬ ਸਿੰਘ ਗਿੱਲ, ਅਮਰਜੀਤ ਸਿੰਘ ਚਾਵਲਾ,ਦਲਜੀਤ ਸਿੰਘ ਸੱਭਰਵਾਲ,ਮੋਹਨ ਲਾਲ,ਸਿਮਲਜੀਤ ਸਿੰਘ,ਲਾਲ ਚੰਦ, ਸੁਨੀਲ ਗਾਂਧੀ,ਅਨਿਲ ਛਾਬੜਾ ਅਤੇ ਹੋਰ ਸਾਥੀ ਮੌਜੂਦ ਸਨ।

Featured post

Punjab Board Class 10th Result 2025 Link : ਨਤੀਜਾ ਜਲਦੀ ਹੋਵੇਗਾ ਘੋਸ਼ਿਤ

 PSEB: 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਇਸ ਦਿਨ ਐਸ.ਏ.ਐਸ. ਨਗਰ, 30 ਅਪ੍ਰੈਲ ( ਜਾਬਸ ਆਫ ਟੁਡੇ ): Result is delay...

RECENT UPDATES

Trends