ਸਮੂਹ ਪ੍ਰਾਈਵੇਟ ਸਕੂਲਾਂ ਵੱਲੋਂ ਆਰਟੀਈ ਤਹਿਤ ਪ੍ਰਾਪਤ ਕੀਤੀ ਮਾਨਤਾ ਦਾ ਕੀਤਾ ਜਾਵੇਗਾ ਨਿਰੀਖਣ,ਪ੍ਰਾਈਵੇਟ ਸਕੂਲਾਂ ਨੂੰ ਪੱਤਰ ਜਾਰੀ

 ਜ਼ਿਲ੍ਹੇ ਵਿੱਚ ਚੱਲ ਰਹੇ ਸਮੂਹ ਪ੍ਰਾਈਵੇਟ ਸਕੂਲਾਂ ਵੱਲੋਂ ਆਰਟੀਈ ਤਹਿਤ ਪ੍ਰਾਪਤ ਕੀਤੀ ਮਾਨਤਾ ਦਾ ਕੀਤਾ ਜਾਵੇਗਾ ਨਿਰੀਖਣ।

ਸਿੱਖਿਆ ਵਿਭਾਗ ਪਠਾਨਕੋਟ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਪੱਤਰ ਜਾਰੀ।

ਸਮੂਹ ਪ੍ਰਾਈਵੇਟ ਸਕੂਲ ਆਰਟੀਈ ਤਹਿਤ ਪ੍ਰਾਪਤ ਕੀਤੀ ਮਾਨਤਾ ਦਾ ਰਿਕਾਰਡ  ਰੱਖਣ ਅਪਡੇਟ।


ਪਠਾਨਕੋਟ, 10 ਅਪ੍ਰੈਲ (  pbjobsoftoday) ਹਰ ਇੱਕ ਪ੍ਰਾਈਵੇਟ ਸਕੂਲ ਲਈ ਆਰਟੀਈ ਐਕਟ ਤਹਿਤ ਮਾਨਤਾ ਲੈਣਾ ਜ਼ਰੂਰੀ ਹੈ, ਜ਼ਿਲ੍ਹਾ ਪਠਾਨਕੋਟ ਅੰਦਰ ਚੱਲ ਰਹੇ ਸਮੂਹ ਪ੍ਰਾਈਵੇਟ ਸਕੂਲਾਂ ਵੱਲੋਂ ਪ੍ਰਾਪਤ ਕੀਤੀ ਗਈ ਮਾਨਤਾ ਦਾ ਨਿਰੀਖਣ ਜਿਲ੍ਹਾ ਸਿੱਖਿਆ ਦਫ਼ਤਰ ਪਠਾਨਕੋਟ ਵੱਲੋਂ ਕਿਸੇ ਸਮੇਂ ਵੀ ਕੀਤਾ ਜਾ ਸਕਦਾ ਹੈ। ਇਸ ਸਬੰਧੀ ਸਿੱਖਿਆ ਵਿਭਾਗ ਪਠਾਨਕੋਟ ਵੱਲੋਂ ਬਕਾਇਦਾ ਪ੍ਰਾਈਵੇਟ ਸਕੂਲਾਂ ਨੂੰ ਪੱਤਰ ਵੀ ਜਾਰੀ ਕੀਤੀ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਜਗਵਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਹਰਭਗਵੰਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਦੱਸਿਆ ਕਿ ਸਾਰੇ ਪ੍ਰਾਈਵੇਟ ਸਕੂਲਾਂ ਵੱਲੋਂ ਆਰਟੀਈ ਐਕਟ ਤਹਿਤ ਮਾਨਤਾ ਪ੍ਰਾਪਤ ਕਰਨਾ ਅਤੇ ਆਰਟੀਈ ਐਕਟ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ। ਸੈਸ਼ਨ 2024-25 ਸ਼ੁਰੂ ਹੋ ਗਿਆ ਹੈ ਇਸ ਲਈ ਸਮੂਹ ਪ੍ਰਾਈਵੇਟ ਸਕੂਲ ਮਾਨਤਾ ਪ੍ਰਾਪਤ ਕਰਨ ਸਮੇਂ ਜਮਾਂ ਕਰਵਾਏ ਗਏ ਦਸਤਾਵੇਜ਼ਾਂ ਨੂੰ ਸਕੂਲਾਂ ਵਿੱਚ ਮੌਜੂਦ ਰੱਖਣ । 




ਵਿਭਾਗੀ ਅਧਿਕਾਰੀਆਂ ਵੱਲੋਂ ਕਿਸੇ ਸਮੇਂ ਵੀ ਇਨ੍ਹਾਂ ਦਸਤਾਵੇਜ਼ਾਂ ਦਾ ਨਿਰੀਖਣ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਆਰਟੀਈ ਐਕਟ ਤਹਿਤ ਜਮਾਂ ਕਰਵਾਏ ਗਏ ਦਸਤਾਵੇਜ਼ਾਂ ਦੇ ਨਾਲ ਨਾਲ ਸਕੂਲਾਂ ਦਾ ਇਨਫਰਾਸਟਕਚਰ ਵੀ ਚੈੱਕ ਕਰ ਲੈਣ ਕਿ ਉਨ੍ਹਾਂ ਵੱਲੋਂ ਆਪਣੇ ਦਸਤਾਵੇਜ਼ਾਂ ਵਿੱਚ ਜ਼ੋ ਇਨਫਰਾਸਟਕਚਰ ਸਬੰਧੀ ਜਾਣਕਾਰੀ ਦਿੱਤੀ ਗਈ ਹੈ ਉਹ ਸਕੂਲ ਵਿੱਚ ਮੌਜੂਦ ਹੋਵੇ।ਉਨ੍ਹਾਂ ਕਿਹਾ ਕਿ ਜੇਕਰ ਸਕੂਲਾਂ ਵੱਲੋਂ ਉਪਰੋਕਤ ਹਦਾਇਤਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਆਰਟੀਈ ਐਕਟ 2009 ਦੀ ਧਾਰਾ 18(5) ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਆਰਟੀਈ ਐਕਟ ਦੀ ਧਾਰਾ 18(5) ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤਹਿਤ ਕੋਈ ਵੀ ਵਿਅਕਤੀ ਜ਼ੋ ਬਿਨਾਂ ਮਾਨਤਾ ਪ੍ਰਾਪਤੀ ਦਾ ਪ੍ਰਮਾਣ ਪੱਤਰ ਲਏ ਸਕੂਲ ਸਥਾਪਿਤ ਕਰਦਾ ਹੈ ਜਾਂ ਚਲਾਉਂਦਾ ਹੈ ਜਾਂ ਮਾਨਤਾ ਪ੍ਰਾਪਤੀ ਦੀ ਰੱਦਗੀ ਤੋਂ ਬਾਅਦ ਸਕੂਲ ਚਾਲੂ ਰੱਖਦਾ ਹੈ, ਇੱਕ ਲੱਖ ਰੁਪਏ ਤੱਕ ਜ਼ੁਰਮਾਨੇ ਦਾ ਭਾਗੀ ਹੋਵੇਗਾ ਅਤੇ ਉਲੰਘਣਾ ਚਾਲੂ ਰਹਿਣ ਦੀ ਸੂਰਤ ਵਿੱਚ ਜੁਰਮਾਨਾ ਹਰ ਇੱਕ ਦਿਨ ਲਈ 10000 ਰੁਪਏ ਤੱਕ, ਜਿਨ੍ਹੇ ਦਿਨ ਉਲੰਘਣਾ ਚਾਲੂ ਰਹਿੰਦੇ ਹੈ ਵਧਾਇਆ ਜਾ ਸਕਦਾ ਹੈ।

ਫੋਟੋ ਕੈਪਸ਼ਨ:- ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਹਰਭਗਵੰਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends