ਪੈਨਸ਼ਨਰਾਂ ਨੇ ਚੋਣਾਂ ਵਿੱਚ ਭਾਜਪਾ ਅਤੇ ਆਪ ਨੂੰ ਹਰਾਉਣ ਦਾ ਕੀਤਾ ਫੈਸਲਾ

 *ਪੈਨਸ਼ਨਰਾਂ ਨੇ ਚੋਣਾਂ ਵਿੱਚ ਭਾਜਪਾ ਅਤੇ ਆਪ ਨੂੰ ਹਰਾਉਣ ਦਾ ਕੀਤਾ ਫੈਸਲਾ*


*ਪੈਨਸ਼ਨਰਾਂ ਦੀਆਂ ਮੰਗਾਂ ਦੀ ਅਣਦੇਖੀ ਕਰਨ ਦੀ ਨਿਖੇਧੀ*


ਨਵਾਂ ਸ਼ਹਿਰ 7 ਅਪ੍ਰੈਲ (          )  ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੋਮ ਲਾਲ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਨਵਾਂ ਸ਼ਹਿਰ ਦੇ ਮੀਟਿੰਗ ਹਾਲ ਵਿੱਚ ਹੋਈ।  ਜ਼ਿਲ੍ਹਾ ਜਨਰਲ ਸਕੱਤਰ ਜੀਤ ਲਾਲ ਗੋਹਲੜੋਂ, ਅਸ਼ੋਕ ਕੁਮਾਰ, ਰੇਸ਼ਮ ਲਾਲ, ਧਰਮ ਪਾਲ, ਪ੍ਰਿੰ. ਅਸ਼ੋਕ ਕੁਮਾਰ, ਕਰਨੈਲ ਸਿੰਘ ਰਾਹੋਂ, ਹਰੀ ਬਿਲਾਸ, ਰਾਮ ਮਿੱਤਰ ਕੋਹਲੀ, ਜੋਗਾ ਸਿੰਘ, ਪ੍ਰਿੰ. ਜਸਵੀਰ ਸਿੰਘ, ਹਰਭਜਨ ਸਿੰਘ ਭਾਵੜਾ, ਪ੍ਰਿੰ. ਇਕਬਾਲ ਸਿੰਘ, ਅਮਰਜੀਤ ਸਿੰਘ, ਦੇਸ ਰਾਜ ਬੱਜੋਂ, ਸੋਖੀ ਰਾਮ ਬੱਜੋਂ, ਰਾਮ ਲਾਲ, ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਜਟ ਸੈਸ਼ਨ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਜਿਕਰ ਤੱਕ ਨਾ ਕਰਕੇ ਮੰਗਾਂ ਦੀ ਅਣਦੇਖੀ ਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਸੰਵਿਧਾਨ ਅਤੇ ਜਮਹੂਰੀਅਤ ਨੂੰ ਖਤਮ ਕਰਨ ਦੀਆਂ ਕਾਰਵਾਈਆਂ ਕਰਨ ਅਤੇ ਪੰਜਾਬ ਦੀ ਆਪ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਨਖਾਹ / ਪੈਨਸ਼ਨ ਦੁਹਰਾਈ125% ਮਹਿੰਗਾਈ ਭੱਤੇ 'ਤੇ ਲਾਗੂ ਨਾ ਕਰਨ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨਾ ਦੇਣ, ਤਨਖਾਹ / ਪੈਨਸ਼ਨ ਦੁਹਰਾਈ ਦੇ ਬਕਾਏ ਨਾ ਦੇਣ, ਸਮੁੱਚੇ ਭੱਤੇ ਖੋਹਣ ਆਦਿ ਮੰਗਾਂ ਨਾ ਮੰਨਣ ਕਾਰਨ ਚੋਣਾਂ ਵਿੱਚ ਹਰਾਉਣ ਦਾ ਸੱਦਾ ਦਿੱਤਾ।



            ਪੰਜਵੇਂ ਤਨਖਾਹ ਕਮਿਸ਼ਨ ਵਲੋਂ ਸਿਫਾਰਸ਼ ਅਤੇ ਸਰਕਾਰ ਵਲੋਂ 2011 ਵਿੱਚ ਲਾਗੂ ਕੀਤੀ ਗਈ ਉਚੇਰੀ ਗਰੇਡ ਪੇਅ ਬਹਾਲ ਕਰਨ, 200 ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ ਵਾਪਸ ਲੈਣ, ਹਰ ਤਰ੍ਹਾਂ ਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ  ਤੁਰੰਤ ਪੂਰੇ ਗਰੇਡ ਤੇ ਰੈਗੂਲਰ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕੀਤੀ। ਉਨ੍ਹਾਂ ਜਨਵਰੀ 2016 ਤੋਂ ਬਣਦੇ 125% ਮਹਿੰਗਾਈ ਭੱਤੇ ਤੇ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਅਨੁਸਾਰ 2.59 ਦੇ ਗੁਣਾਂਕ ਨਾਲ ਤਨਖਾਹਾਂ ਅਤੇ ਪੈਨਸ਼ਨਾਂ ਸੋਧਣ, ਕੈਸ਼ਲੈਸ ਹੈਲਥ ਸਕੀਮ ਸੋਧ ਕੇ ਲਾਗੂ ਕਰਨ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਸਮੇਤ ਬਕਾਏ, ਤਨਖਾਹ ਦੁਹਰਾਈ ਅਤੇ ਕਮਾਈ ਛੁੱਟੀ ਦੇ ਬਕਾਏ ਆਦਿ ਯਕਮੁਸ਼ਤ ਦੇਣ, 15-01-2015 ਦਾ ਮੁਢਲੀ ਤਨਖਾਹ ਤੇ ਨਿਯੁਕਤੀ ਅਤੇ 17-07-2020 ਤੋਂ ਕੇਂਦਰੀ ਸਕੇਲ ਲਾਗੂ ਕਰਨ ਦਾ ਨੋਟੀਫਿਕੇਸ਼ਨ ਰੱਦ ਕਰਨ, ਸੋਧ ਦੇ ਨਾਂ ਤੇ ਕੱਟੇ ਪੇਂਡੂ ਭੱਤੇ ਅਤੇ ਬਾਰਡਰ ਏਰੀਆ ਭੱਤੇ ਸਮੇਤ ਸਾਰੇ ਭੱਤੇ ਬਹਾਲ ਕਰਨ, ਏ ਸੀ ਪੀ ਸਕੀਮ ਲਾਗੂ ਕਰਨ ਦੀ ਮੰਗ ਕੀਤੀ। 

         ਮੀਟਿੰਗ ਵਿੱਚ ਭਾਗ ਸਿੰਘ,  ਅਵਤਾਰ ਸਿੰਘ, ਕੁਲਦੀਪ ਸਿੰਘ, ਕੇਵਲ ਰਾਮ, ਸੁਰਜੀਤ ਸਿੰਘ ਅਟਵਾਲ, ਰਾਮ ਲਾਲ, ਬਖਤਾਵਰ ਸਿੰਘ, ਮੱਖਣ ਰਾਮ, ਗੁਰਦਿਆਲ ਸਿੰਘ, ਧੀਰ ਸਿੰਘ, ਜਰਨੈਲ ਸਿੰਘ, ਹਰਮੇਸ਼ ਸਿੰਘ, ਤਰਸੇਮ ਸਿੰਘ, ਅਮਰਜੀਤ ਸਿੰਘ, ਹਰਬੰਸ ਸਿੰਘ, ਮਹਿੰਗਾ ਰਾਮ, ਅਜੀਤ ਸਿੰਘ, ਕੁਲਦੀਪ ਸਿੰਘ, ਰਾਵਲ ਸਿੰਘ, ਜਸਵੀਰ ਸਿੰਘ, ਹਰਵਿੰਦਰ ਸਿੰਘ, ਅਰਵਿੰਦਰ ਕੁਮਾਰ, ਹਰਦਿਆਲ ਸਿੰਘ ਆਦਿ ਹਾਜ਼ਰ ਸਨ।

Share post to friends:

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends