ਜਿਲ੍ਹਾ ਫਾਜਿਲਕਾ ਦਾ ਪੰਜਵੀ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

 ਜਿਲ੍ਹਾ ਫਾਜਿਲਕਾ ਦਾ ਪੰਜਵੀ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ  



ਸਮੂਹ ਅਧਿਆਪਕਾਂ ਦੀ ਮਿਹਨਤ ਨੂੰ ਪਿਆ ਬੂਰ -ਡੀਈਓ ਸ਼ਿਵਪਾਲ ਗੋਇਲ 


99.94 ਪਾਸ ਫੀਸਦੀ ਨਾਲ ਪੰਜਾਬ ਵਿੱਚੋਂ ਪ੍ਰਾਪਤ ਕੀਤਾ ਦੂਸਰਾ ਸਥਾਨ 


 ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀ ਜਮਾਤ  ਦਾ ਨਤੀਜਾ ਘੋਸ਼ਿਤ ਕਰ ਦਿੱਤਾ ਹੈ। 

ਜਿਸ ਵਿੱਚ ਸਰਹੱਦੀ ਜਿਲ੍ਹੇ ਫਾਜਿਲਕਾ  ਦੇ ਵਿਦਿਆਰਥੀਆਂ ਦੀ ਪੂਰੀ ਬੱਲੇ ਬੱਲੇ ਹੈ।ਫਾਜਿਲਕਾ ਜ਼ਿਲ੍ਹੇ ਨੇ ਲਗਾਤਾਰ ਪੰਜਵੀਂ ਜਮਾਤ ਦੇ ਨਤੀਜੇ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ  ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵਪਾਲ ਗੋਇਲ  ਨੇ ਦੱਸਿਆ ਕਿ ਪੰਜਵੀਂ ਕਲਾਸ ਦੇ 14134 ਵਿਦਿਆਰਥੀਆਂ ਵਿੱਚੋਂ 14125 ਵਿਦਿਆਰਥੀ ਪਾਸ ਹੋਏ ਹਨ। 99.94 ਫੀਸਦੀ ਨਤੀਜੇ ਨਾਲ ਫਾਜਿਲਕਾ ਜ਼ਿਲ੍ਹੇ ਨੇ  ਵਧੀਆ ਪ੍ਰਦਰਸ਼ਨ ਕਰਦਿਆਂ ਪੂਰੇ ਸੂਬੇ ਵਿੱਚੋਂ ਦੂਸਰਾਂ ਸਥਾਨ ਪ੍ਰਾਪਤ ਕੀਤਾ ਹੈ। 

ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਤੋਂ ਬਾਗੋਬਾਗ ਹੁੰਦਿਆਂ ਦੱਸਿਆ ਕਿ  99 ਪ੍ਰਤੀਸ਼ਤ ਤੋਂ ਵੀ ਵੱਧ ਨਤੀਜਾ ਹਾਸਲ ਕਰਨਾ ਫਾਜਿਲਕਾ ਜ਼ਿਲ੍ਹੇ ਦੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ।  

 ਉਹਨਾਂ ਕਿਹਾ ਕਿ 99.94 ਪਾਸ ਫੀਸਦੀ ਨਲ ਪੰਜਾਬ ਵਿੱਚੋਂ ਦੂਸਰਾਂ ਸਥਾਨ ਪ੍ਰਾਪਤ ਕਰਨਾ ਫਾਜਿਲਕਾ ਜ਼ਿਲ੍ਹੇ ਲਈ ਵੱਡੀ ਪ੍ਰਾਪਤੀ।ਉਹਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਲਈ ਸਮੂਹ ਸਕੂਲਾਂ ਦੇ  ਮੁੱਖ ਅਧਿਆਪਕਾਂ ,ਅਧਿਆਪਕਾਂ ਦੀ ਮਿਹਨਤ ਦੇ ਨਾਲ-ਨਾਲ ਬੀਪੀਈਓਜ ਅਤੇ ਸਮੂਹ ਸੀਐਚਟੀਜ ਦੀ ਯੋਗ ਨਿਗਰਾਨੀ ਦੀ ਸਰਾਹਨਾ ਕੀਤੀ ਗਈ । ਮਿਸ਼ਨ 100ਪ੍ਤੀਸ਼ਤ ਤਹਿਤ ਸਕੂਲਾਂ ਦੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਮਾਪਿਆਂ ਵੱਲੋਂ ਦਿਨ-ਰਾਤ ਇੱਕ ਕਰਕੇ, ਛੁੱਟੀ ਵਾਲੇ ਦਿਨ ਸਕੂਲ ਲਗਾ ਕੇ, ਅੱਤ ਦੀ ਠੰਢ ਵਿੱਚ ਸਵੇਰੇ ਸਮੇਂ ਵਾਧੂ ਜਮਾਤਾਂ ਲਗਾਉਣ ਦਾ ਮਿੱਠਾ ਫ਼ਲ ਮਿਲਿਆ ਹੈ। ਉਨ੍ਹਾਂ ਜ਼ਿਲ੍ਹੇ ਦੇ ਮਿਹਨਤੀ ਅਧਿਆਪਕਾਂ ਦੀ ਦਿਨ ਰਾਤ ਦੀ ਮਿਹਨਤ ਨੂੰ ਸਲਾਮ ਕੀਤਾ।ਵਿਦਿਆਰਥੀ ਦੇ ਮਾਪਿਆਂ ਨੂੰ ਵਧਾਈਆਂ ਅਤੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਅਗਲੇਰੀ  ਪੜ੍ਹਾਈ ਲਈ ਜੁੱਟ ਜਾਣ ਲਈ ਕਿਹਾ।

ਫੋਟੋ ਕੈਪਸਨ

ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵਪਾਲ ਗੋਇਲ

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends