ਜਿਲ੍ਹਾ ਲੁਧਿਆਣਾ ਦਾ ਪੰਜਵੀ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਸਮੂਹ ਅਧਿਆਪਕਾਂ ਦੀ ਮਿਹਨਤ ਨੂੰ ਪਿਆ ਬੂਰ- ਲਲਿਤਾ ਅਰੋੜਾ ਡੀਈਓ ਐਲੀਮੈਂਟਰੀ

 ਜਿਲ੍ਹਾ ਲੁਧਿਆਣਾ ਦਾ ਪੰਜਵੀ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ  


ਸਮੂਹ ਅਧਿਆਪਕਾਂ ਦੀ ਮਿਹਨਤ ਨੂੰ ਪਿਆ ਬੂਰ- ਲਲਿਤਾ ਅਰੋੜਾ ਡੀਈਓ ਐਲੀਮੈਂਟਰੀ 



99.78 ਪਾਸ ਫੀਸਦੀ ਨਾਲ ਪੰਜਾਬ ਵਿੱਚੋਂ ਸ਼ਾਨਦਾਰ ਪ੍ਰਦਰਸ਼ਨ 


 ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਹੈ। 

ਜਿਸ ਵਿੱਚ ਲੁਧਿਆਣਾ

ਜ਼ਿਲ੍ਹੇ ਦੇ ਵਿਦਿਆਰਥੀਆਂ ਦੀ ਪੂਰੀ ਬੱਲੇ ਬੱਲੇ ਹੈ। ਜ਼ਿਲ੍ਹੇ ਨੇ ਲਗਾਤਾਰ ਪੰਜਵੀਂ ਜਮਾਤ ਦੇ ਨਤੀਜੇ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ ਨੇ ਦੱਸਿਆ ਕਿ ਪੰਜਵੀਂ ਜਮਾਤ ਦੇ 51785 ਵਿਦਿਆਰਥੀਆਂ ਵਿੱਚੋਂ 51673 ਵਿਦਿਆਰਥੀ ਪਾਸ ਹੋਏ ਹਨ। 99.78 ਫੀਸਦੀ ਨਤੀਜੇ ਨਾਲ ਜ਼ਿਲ੍ਹੇ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਪੂਰੇ ਸੂਬੇ ਵਿੱਚੋਂ ਵਧੀਆ ਸਥਾਨ ਪ੍ਰਾਪਤ ਕੀਤਾ ਹੈ। 

ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਤੋਂ ਬਾਗੋਬਾਗ ਹੁੰਦਿਆਂ ਦੱਸਿਆ ਕਿ 99 ਪ੍ਰਤੀਸ਼ਤ ਤੋਂ ਵੀ ਵੱਧ ਨਤੀਜਾ ਹਾਸਲ ਕਰਨਾ ਲੁਧਿਆਣਾ ਜ਼ਿਲ੍ਹੇ ਦੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ।  

 ਉਹਨਾਂ ਕਿਹਾ ਕਿ 99.78 ਪਾਸ ਫੀਸਦੀ ਨਲ ਪੰਜਾਬ ਵਿੱਚੋਂ ਵਧੀਆ ਸਥਾਨ ਪ੍ਰਾਪਤ ਕਰਨਾ ਲੁਧਿਆਣਾ ਜ਼ਿਲ੍ਹੇ ਲਈ ਵੱਡੀ ਪ੍ਰਾਪਤੀ। ਉਹਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਲਈ ਸਮੂਹ ਸਕੂਲਾਂ ਦੇ ਮੁੱਖ ਅਧਿਆਪਕਾਂ ,ਅਧਿਆਪਕਾਂ ਦੀ ਮਿਹਨਤ ਦੇ ਨਾਲ-ਨਾਲ ਬੀਪੀਈਓਜ ਅਤੇ ਸਮੂਹ ਸੀਐਚਟੀਜ ਦੀ ਯੋਗ ਨਿਗਰਾਨੀ ਦੀ ਸਰਾਹਨਾ ਕੀਤੀ ਗਈ । ਮਿਸ਼ਨ ਸੌ ਫ਼ੀਸਦੀ ਤਹਿਤ ਸਕੂਲਾਂ ਦੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਮਾਪਿਆਂ ਵੱਲੋਂ ਦਿਨ-ਰਾਤ ਇੱਕ ਕਰਕੇ, ਛੁੱਟੀ ਵਾਲੇ ਦਿਨ ਸਕੂਲ ਲਗਾ ਕੇ, ਅੱਤ ਦੀ ਠੰਢ ਵਿੱਚ ਸਵੇਰੇ ਸਮੇਂ ਵਾਧੂ ਜਮਾਤਾਂ ਲਗਾਉਣ ਦਾ ਮਿੱਠਾ ਫ਼ਲ ਮਿਲਿਆ ਹੈ। ਉਨ੍ਹਾਂ ਜ਼ਿਲ੍ਹੇ ਦੇ ਮਿਹਨਤੀ ਅਧਿਆਪਕਾਂ ਦੀ ਦਿਨ ਰਾਤ ਦੀ ਮਿਹਨਤ ਨੂੰ ਸਿਜਦਾ ਕੀਤਾ। ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈਆਂ ਅਤੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਅਗਲੇਰੀ ਪੜ੍ਹਾਈ ਲਈ ਜੁੱਟ ਜਾਣ ਲਈ ਕਿਹਾ।

ਫੋਟੋ ਕੈਪਸਨ

ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends