OLD PERSON SCHEME; ਪੁਰਾਣੀ ਪੈਨਸ਼ਨ ਬਹਾਲੀ ਤੇ ਇੰਟਰਵਿਊ ਦੌਰਾਨ ਮੁੱਖ ਮੰਤਰੀ ਨੇ ਦਿੱਤਾ ਇਹ ਜਵਾਬ
ਚੰਡੀਗੜ੍ਹ, 23 ਅਪ੍ਰੈਲ 2024 ( pbjobsoftoday)
ਲੋਕ ਸਭਾ ਚੋਣਾਂ 2024 ਦੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਅਖਬਾਰ ਨੂੰ ਦਿੱਤੇ ਗਏ ਇੰਟਰਵਿਊ ਵਿੱਚ ਵੱਖ ਵੱਖ ਮੁੱਦਿਆਂ ਤੇ ਆਪਣੇ ਜਵਾਬ ਦਿੱਤੇ
ਦੈਨਿਕ ਭਾਸਕਰ ਦੇ ਪੱਤਰਕਾਰ ਵੱਲੋਂ ਇਹ ਪੁੱਛਿਆ ਗਿਆ ਕਿ ਸੂਬੇ ਦੇ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦਾ ਇੰਤਜ਼ਾਰ ਕਰ ਰਹੇ ਹਨ ਸਰਕਾਰ ਦੀ ਕੀ ਯੋਜਨਾ ਹੈ? ਇਹੀ ਨਹੀਂ ਹੋਰ ਵੀ ਬਹੁਤ ਸਾਰੇ ਪ੍ਰਸ਼ਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੁੱਛੇ ਗਏ ਅਤੇ ਉਹਨਾਂ ਨੇ ਇੰਟਰਵਿਊ ਵਿੱਚ ਉਨ੍ਹਾਂ ਸਾਰੇ ਹੀ ਸਵਾਲਾਂ ਦੇ ਜਵਾਬ ਦਿੱਤੇ।
Image credit: Dainik Bhaskar |
ਪਤਰਕਾਰ: ਪੰਜਾਬ ਦੇ ਮੁਲਾਜ਼ਮ, ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਮਿਲਣ ਦੀ ਉਡੀਕ ਕਰ ਰਹੇ ਹਨ, ਕੀ ਸਰਕਾਰ ਦੀ ਕੋਈ ਯੋਜਨਾ ਹੈ?
ਇਸ ਇਸ ਦੇ ਉੱਤਰ ਵਿੱਚ ਭਗਵੰਤ ਮਾਨ ਨੇ ਕਿਹਾ "ਜਲਦੀ ਹੀ ਕਰਨ ਜਾ ਰਹੇ ਹਾਂ। ਅਸੀਂ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਹੈ। ਸਾਡੇ 20 ਹਜ਼ਾਰ ਕਰੋੜ ਰੁਪਏ ਕੇਂਦਰ ਕੋਲ ਹਨ। ਉਹ ਕਹਿ ਰਹੇ ਹਨ ਕਿ ਅਸੀਂ 20 ਹਜ਼ਾਰ ਕਰੋੜ ਰੁਪਏ ਨਹੀਂ ਦੇਵਾਂਗੇ। ਕਰਮਚਾਰੀਆਂ ਦੇ ਵੱਖੋ-ਵੱਖਰੇ ਵਿਚਾਰ ਹਨ। ਉਹ ਕਹਿੰਦੇ ਹਨ ਕਿ ਤੁਸੀਂ ਰਾਜ ਦਾ ਹਿੱਸਾ ਦਿਓ, ਅਸੀਂ ਕੇਂਦਰ ਤੋਂ ਲਵਾਂਗੇ। ਮੈਂ ਕਰਮਚਾਰੀਆਂ ਦੇ ਸੰਪਰਕ ਵਿੱਚ ਹਾਂ। ਮੈਂ ਖੁਦ ਇੱਕ ਸਰਕਾਰੀ ਅਧਿਆਪਕ ਦਾ ਪੁੱਤਰ ਹਾਂ।
ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਹਨਾਂ ਨੇ ਕਿਹਾ ਕਿ ਸਾਡੀ ਸਰਕਾਰ ਆਪਣੇ ਵਾਇਦੇ ਤੇ ਪੱਕੀ ਹੈ ਅਤੇ ਮਹਿਲਾਵਾਂ ਨੂੰ ਹਰੇਕ ਮਹੀਨੇ ਇਕ ਹਜਾਰ ਰੁਪਏ ਵੀ ਦਿੱਤੇ ਜਾਣਗੇ।