*-ਲੋਕ ਸਭਾ ਚੋਣਾਂ 2024-*
*1 ਜੂਨ (ਕੱਲ) ਨੂੰ ਛੁੱਟੀ ਦਾ ਐਲਾਨ*
*- ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੇ ਤਹਿਤ ਵੀ ਛੁੱਟੀ ਘੋਸ਼ਿਤ ਕੀਤੀ ਗਈ ਹੈ*
ਲੁਧਿਆਣਾ, 31 ਮਈ (000) - ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਐਲਾਨ ਕੀਤਾ ਕਿ 2024 ਦੀਆਂ ਲੋਕ ਸਭਾ ਚੋਣਾਂ ਲਈ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਸ਼ਨੀਵਾਰ (ਅੱਜ) ਨੂੰ ਵਿਸ਼ੇਸ਼ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਅੱਗੇ ਦੱਸਿਆ ਕਿ ਅੱਜ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਹੋਵੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੇ ਤਹਿਤ ਵੀ ਘੋਸ਼ਿਤ ਕੀਤੀ ਗਈ ਹੈ। ਪੰਜਾਬ ਵਿੱਚ ਉਦਯੋਗਿਕ ਅਦਾਰਿਆਂ, ਕਾਰੋਬਾਰਾਂ, ਵਪਾਰਾਂ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਆਪਣੀ ਵੋਟ ਪਾਉਣ ਲਈ ਲੋਕ ਪ੍ਰਤੀਨਿਧਤਾ ਐਕਟ, 1951 ਦੀ ਵੀ ਧਾਰਾ 135ਬੀ(1) ਦੇ ਅਨੁਸਾਰ 1 ਜੂਨ, 2024 ਨੂੰ ਪੇਡ ਛੁੱਟੀ ਹੋਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਸਪੱਸ਼ਟ ਕੀਤਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।