ਸ਼ਹੀਦ ਕਰਤਾਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਭਾ ਵਿਖੇ ਬਲਾਕ ਪੱਧਰੀ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸ਼ਹੀਦ ਕਰਤਾਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਭਾ ਵਿਖੇ ਬਲਾਕ ਪੱਧਰੀ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ -

                                              ਸ਼ਹੀਦ ਕਰਤਾਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਭਾ ਵਿਖੇ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਬਲਾਕ ਨੋਡਲ ਅਫਸਰ ਪ੍ਰਿੰਸੀਪਲ ਅਮਨਦੀਪ ਸਿੰਘ ਸ ਸ ਸ ਸ ਬੋਪਾਰਾਏ ਕਲਾਂ ਤੇ ਪ੍ਰਿੰਸੀਪਲ ਸ਼੍ਰੀਮਤੀ ਹਰਪ੍ਰੀਤ ਕੌਰ ਸ ਸ ਸ ਸ ਸਰਾਭਾ ਦੀ ਅਗਵਾਈ ਹੇਠ ਬਲਾਕ ਪੱਧਰੀ ਪ੍ਰਤਿਭਾ ਖੋਜ ਮੁਕਾਬਲੇ ਸ਼੍ਰੀ ਸੁਸ਼ੀਲ ਕੁਮਾਰ ਬਲਾਕ ਗਾਈਡੈਂਸ ਕੌਂਸਲਰ ਕੋਆਰਡੀਨੇਟਰ ਦੇ ਸਹਿਯੋਗ ਨਾਲ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਬੁਲਾਰੇ ਮਾਸਟਰ ਟਹਿਲ ਸਿੰਘ ਸਰਾਭਾ ਵੱਲੋਂ ਦੱਸਿਆ ਗਿਆ ਕਿ ਇਸ ਪ੍ਰਤਿਭਾ ਖੋਜ ਮੁਕਾਬਲੇ ਵਿੱਚ ਵਿੱਚ ਬਲਾਕ ਸੁਧਾਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਗੀਤ , ਭਾਸ਼ਣ , ਪੇਂਟਿੰਗ, ਲੋਕ ਨਾਚ, ਕਵਿਤਾ ਤੇ ਕਵੀਸ਼ਰੀ, ਨਾਟਕ ਆਦਿ ਵੱਖ ਵੱਖ ਈਵੈਂਟਸ ਵਿੱਚ ਉਤਸ਼ਾਹ ਪੂਰਵਕ ਭਾਗ ਲਿਆ ਗਿਆ। 


ਇਹਨਾਂ ਵੱਖ-ਵੱਖ ਮੁਕਾਬਲਿਆਂ ਦੀ ਜੱਜਮੈਂਟ ਲਈ ਸਿੱਖਿਆ ਵਿਭਾਗ ਵੱਲੋਂ ਸਤਿਕਾਰਯੋਗ ਸ਼ਖਸ਼ੀਅਤਾਂ ਨੂੰ ਬਤੌਰ ਜੱਜ ਨਿਯੁਕਤ ਕੀਤਾ ਗਿਆ। ਇਸ ਤੋਂ ਉਪਰੰਤ ਉਹਨਾਂ ਦੱਸਿਆ ਕਿ ਇਹਨਾਂ ਵੱਖ ਵੱਖ ਮੁਕਾਬਲਿਆਂ ਵਿੱਚ ਸਰਾਭਾ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੇਂਟਿੰਗ ਮੁਕਾਬਲੇ ਵਿੱਚ ਗੁਰਕਮਲ ਸਿੰਘ ਵੱਲੋਂ ਪਹਿਲੀ ਪੁਜੀਸ਼ਨ, ਭਾਸ਼ਣ ਮੁਕਾਬਲੇ ਵਿੱਚ ਸੁਖਦੀਪ ਕੌਰ ਪਹਿਲੀ ਪੁਜੀਸ਼ਨ, ਨਾਟਕ ਮੁਕਾਬਲੇ ਦੀ ਟੀਮ ਵੱਲੋਂ ਪਹਿਲੀ ਪੁਜੀਸ਼ਨ, ਲੋਕ ਨਾਚ ਮੁਕਾਬਲੇ ਵਿੱਚ ਜੀਵਨਜੋਤ ਕੌਰ ਪਹਿਲੀ ਪੁਜੀਸ਼ਨ, ਕਵਿਤਾ ਮੁਕਾਬਲੇ ਵਿੱਚ ਜਸਮੀਨ ਕੌਰ ਤੀਸਰੀ ਪੁਜੀਸ਼ਨ,  ਲੋਕ ਕਲਾ ਮੁਕਾਬਲੇ ਵਿੱਚ ਗੁਰਚਰਨ ਕੌਰ ਤੀਸਰੀ ਪੁਜੀਸ਼ਨ ਹਾਸਿਲ ਕੀਤੀ।



 ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਵੱਲੋਂ ਇਨਾ ਸਾਰੇ ਵਿਦਿਆਰਥੀਆਂ ਤੇ ਸਮੂਹ ਸਟਾਫ ਮੈਂਬਰਜ ਨੂੰ ਵੱਖ-ਵੱਖ ਪੁਜੀਸ਼ਨਾਂ ਪ੍ਰਾਪਤ ਕਰਨ ਲਈ ਬਹੁਤ ਬਹੁਤ ਮੁਬਾਰਕਾਂ ਦਿੱਤੀਆਂ ਗਈਆਂ। ਇਸ ਉਪਰੰਤ ਉਹਨਾਂ ਕਿਹਾ ਗਿਆ ਕਿ ਸਕੂਲ ਵੱਲੋਂ ਇਹ ਪ੍ਰਾਪਤੀਆਂ ਕਾਰਨ ਦਾ ਸਿਹਰਾ ਸਕੂਲ ਦੇ ਸਮੂਹ ਸਟਾਫ ਮੈਂਬਰ ਤੇ ਵਿਦਿਆਰਥੀਆਂ ਨੂੰ ਜਾਂਦਾ ਹੈ ਜਿਨਾਂ ਵੱਲੋਂ ਬਹੁਤ ਹੀ ਮਿਹਨਤ ਤੇ ਲਗਨ ਦੇ ਨਾਲ ਇਨਾ ਈਵੈਂਟਸ ਦੀ ਤਿਆਰੀ ਕੀਤੀ ਗਈ। ਇਸ ਸਮੇਂ ਮੈਡਮ ਸੇਵਿਕਾ ਮਲਹੋਤਰਾ, ਮੈਡਮ ਮਨਪ੍ਰੀਤ ਕੌਰ (ਸਕੂਲ ਗਾਈਡੈਂਸ ਐਂਡ ਕੌਂਸਲਰ), ਸਤਵਿੰਦਰ ਕੌਰ, ਲਖਬੀਰ ਕੌਰ, ਸੁਰਿੰਦਰ ਕੌਰ, ਟਹਿਲ ਸਿੰਘ ਸਰਾਭਾ, ਜਗਜੀਤ ਸਿੰਘ, ਹਰਜਿੰਦਰ ਸਿੰਘ, ਮੈਡਮ ਅਨੁਰਾਧਾ, ਕਮਲਜੋਤ ਕੌਰ, ਪਵਨਦੀਪ ਕੌਰ, ਕਮਲਦੀਪ ਕੌਰ, ਰੁਪਿੰਦਰ ਕੌਰ, ਹਰਪ੍ਰੀਤ ਕੌਰ, ਵਿਕਾਸ ਕੁਮਾਰ, ਤਰਲੋਚਨ ਸਿੰਘ, ਪਰਮਿੰਦਰ ਸਿੰਘ (ਕੈਂਪਸ ਮੈਨੇਜਰ) , ਗੁਰਪ੍ਰੀਤ ਕੌਰ, ਮਨਪ੍ਰੀਤ ਕੌਰ, ਹਰਮੇਲ ਸਿੰਘ ਸਮੇਤ ਹੋਰ ਸਟਾਫ ਮੈਂਬਰ ਹਾਜ਼ਰ ਸਨ

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends