ਸਰਵ ਸਿੱਖਿਆ ਅਭਿਆਨ/ਮਿਡ ਡੇ ਮੀਲ ਦਫਤਰੀ ਕਰਮਚਾਰੀਆ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ





ਮੁੱਖ ਮੰਤਰੀ ਨੂੰ ਜ਼ਿਮਨੀ ਚੋਣਾਂ ਦੋਰਾਨ ਕੀਤਾ ਵਾਅਦਾ ਯਾਦ ਦੁਆਇਆ :-ਸ਼ੋਭਿਤ ਭਗਤ 


ਮੁੱਖ ਮੰਤਰੀ ਵੱਲੋਂ ਜਲਦ ਰੈਗੂਲਰ ਆਰਡਰ ਦੇਣ ਦਾ ਭਰੋਸਾ ਦਿੱਤਾ



ਮਿਤੀ  24 ਮਈ 2024(ਜਲੰਧਰ) ਅੱਜ ਜਲੰਧਰ ਵਿਖੇ ਸਰਵ ਸਿੱਖਿਆ ਅਭਿਆਨ/ਮਿਡ ਡੇ ਮੀਲ  ਦਫਤਰੀ ਕਰਮਚਾਰੀ ਤੇ ਵਿਸ਼ੇਸ਼ ਅਧਿਆਪਕ ਦੇ ਵਫਦ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਜਲੰਧਰ ਫੇਰੀ ਦੋਰਾਨ ਮੁਲਾਕਾਤ ਕੀਤੀ ਗਈ ਜਿਸ ਦੋਰਾਨ ਮੁਲਾਜ਼ਮ ਆਗੂਆ ਵੱਲੋਂ ਰੈਗੂਲਰ ਦੇ ਆਰਡਰ ਜ਼ਾਰੀ ਕਰਨ ਅਤੇ ਦਫਤਰੀ ਮੁਲਾਜ਼ਮਾਂ ਦੀ 5000 ਰੁਪਏ ਪ੍ਰਤੀ ਮਹੀਨਾ ਚੱਲ ਰਹੀ ਤਨਖਾਹ ਅਨਾਮਲੀ ਸਬੰਧੀ ਗੱਲਬਾਤ ਕੀਤੀ ਗਈ। ਦਫਤਰੀ ਮੁਲਾਜਮ ਰੋਜ਼ਾਨਾ ਹੀ ਜਲੰਧਰ ਵਿਖੇ ਆ ਰਹੇ ਕੈਬਿਨਟ ਮੰਤਰੀਆ ਅਤੇ ਵੱਖ ਵੱਖ ਵਿਧਾਇਕਾਂ ਨੂੰ ਆਪਣੀਆ ਮੰਗਾਂ ਤੋਂ ਜਾਣੂ ਕਰਵਾਉਂਦੇ ਆ ਰਹੇ ਹਨ।  ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਥੇਬੰਦੀ ਦੇ ਆਗੂਆ ਨੂੰ ਵਿਸ਼ਵਾਸ ਦੁਆਇਆ ਕਿ ਜਲਦ ਹੀ ਰੈਗੂਲਰ ਦੇ ਆਰਡਰ ਜਾਰੀ ਕੀਤੇ ਜਾਣਗੇ ਅਤੇ ਤਨਖਾਹ ਅਨਾਮਲੀ ਦੂਰ ਕੀਤੀ ਜਾਵੇਗੀ ।

ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਮੁਲਾਜ਼ਮ ਆਗੂ  ਸ਼ੋਭਿਤ ਭਗਤ,ਲਲਿਤ ਮਿਸ਼ਰਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ 5 ਸਤੰਬਰ 2022 ਨੂੰ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ ਜਿਸ ਦਾ ਸਰਕਾਰ ਵੱਲੋਂ 7 ਅਕਤੂਬਰ 2022 ਨੂੰ ਨੋਟੀਫਿਕੇਸ਼ਨ ਵੀ ਜ਼ਾਰੀ ਕਰ ਦਿੱਤਾ ਗਿਆ ਸੀ ਪਰ ਅੱਜ ਤੱਕ ਮੁਲਾਜ਼ਮਾਂ ਨੂੰ ਰੈਗੂਲਰ ਆਰਡਰ ਨਹੀ ਮਿਲੇ ਜਿਸ ਸਬੰਧੀ ਮੁਲਾਜ਼ਮ ਲਗਾਤਾਰ ਮੰਤਰੀਆ ਤੇ ਵਿਧਾਇਕਾਂ ਨੂੰ ਵਾਅਦਾ ਯਾਦ ਕਰਵਾ ਰਹੇ ਸਨ। ਹੈ। ਇਸ ਤੋਂ ਇਲਾਵਾ ਕਰਮਚਾਰੀਆ ਦੀ ਤਕਰੀਬਨ 5000 ਪ੍ਰਤੀ ਮਹੀਨਾ ਤਨਖਾਹ ਘੱਟ ਆ ਰਹੀ ਹੈ।  ਇਸ ਸਬੰਧੀ ਉਹ ਵਾਰ ਵਾਰ ਸਿੱਖਿਆ ਮੰਤਰੀ ਅਤੇ ਵਿੱਤ ਮੰਤਰੀ ਨੂੰ ਵੀ ਮਸਲੇ ਤੋਂ ਜਾਣੂ ਕਰਵਾ ਚੁੱਕੇ ਹਨ ਪਰ ਮਸਲਾ ਹੱਲ ਨਹੀ ਹੋਇਆ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends