*ਪੈਨਸ਼ਨਰਾਂ ਵਲੋਂ ਭਾਜਪਾ ਅਤੇ ਆਪ ਨੂੰ ਹਰਾਉਣ ਲਈ ਇੰਡੀਆ ਗਠਜੋੜ ਦੇ ਉਮੀਦਵਾਰਾਂ ਨੂੰ ਜਿਤਾਉਣ ਦਾ ਫੈਸਲਾ*
ਨਵਾਂ ਸ਼ਹਿਰ 28 ਮਈ,( ) ਪੰਜਾਬ ਮੁਲਾਜ਼ਮ ਅਤੇ ਪੈਨਸ਼ਨ ਸਾਂਝੇ ਫਰੰਟ ਦੇ ਜਲੰਧਰ ਕਨਵੈਂਨਸ਼ਨ ਦੇ ਫੈਸਲੇ ਅਨੁਸਾਰ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜਿਲਾ ਪ੍ਰਧਾਨ ਸੋਮ ਲਾਲ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਆਪਣੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਨਾ ਮੰਨਣ ਕਾਰਨ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਸਕੱਤਰ ਜੀਤ ਲਾਲ ਗੋਹਲੜੋਂ, ਰਾਮ ਪਾਲ, ਕਰਨੈਲ ਸਿੰਘ, ਪ੍ਰਿੰਸੀਪਲ ਇਕਬਾਲ ਸਿੰਘ, ਅਸ਼ੋਕ ਕੁਮਾਰ ਵਿੱਤ ਸਕੱਤਰ, ਜਸਵੀਰ ਸਿੰਘ ਮੋਰੋਂ, ਪ੍ਰਿੰਸੀਪਲ ਧਰਮ ਪਾਲ, ਜੋਗਾ ਸਿੰਘ, ਹੈਡਮਾਸਟਰ ਦੀਦਾਰ ਸਿੰਘ, ਦੇਸ ਰਾਜ ਬੱਜੋਂ ਆਦਿ ਨੇ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਦੀ ਅਣਦੇਖੀ ਕਰਨ ਦੀ ਪੁਰਜੋਰ ਸ਼ਬਦਾਂ ਵਿਚ ਨਿਖੇਧੀ ਕੀਤੀ।
ਆਗੂਆਂ ਨੇ ਕਿਹਾ ਕਿ ਸੂਬਾ ਕਨਵੈਨਸ਼ਨ ਦੇ ਫੈਸਲੇ ਅਨੁਸਾਰ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵਿਸਵਾਸ਼ਘਾਤ ਕਰਨ ਤੇ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਹਰਾ ਕੇ ਸਬਕ ਸਿਖਾਇਆ ਜਾਵੇਗਾ। ਸ਼ਹੀਦ ਭਗਤ ਸਿੰਘ ਦਾ ਨਾਂ ਲੈਣ ਵਾਲੇ ਝੂਠੇ ਇਨਕਲਾਬੀਆਂ ਨੇ ਪੁਰਾਣੀ ਪੈਨਸ਼ਠ ਦੀ ਬਹਾਲੀ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਤਨਖਾਹ ਕਮਿਸ਼ਨ ਦੀ ਸੋਧ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ, ਤਨਖਾਹ ਕਮਿਸ਼ਨ ਦੇ ਬਕਾਏ, ਪੇਂਡੂ ਭੱਤੇ ਸਮੇਤ ਹਰ ਤਰ੍ਹਾਂ ਦੇ ਭੱਤੇ, ਮੁਲਾਜ਼ਮਾਂ ਦੀ ਰੈਗੂਲਰਾਈਜੇਸ਼ਨ, ਮੁਲਾਜ਼ਮਾਂ ਦੀ ਪੱਕੀ ਭਰਤੀ ਆਦਿ ਮੁੱਖ ਮੰਗਾਂ ਤੋਂ ਮੂੰਹ ਫੇਰ ਲਿਆ ਹੈ, ਜਿਸ ਦਾ ਖਮਿਆਜਾ ਆਮ ਆਦਮੀ ਪਰਟੀ ਨੂੰ ਭੁਗਤਣਾ ਪਵੇਗਾ। ਦੇਸ਼ ਦੀ ਰਾਜ ਸਤਾ ਤੇ ਪਿਛਲੇ ਦਸ ਸਾਲ ਤੋਂ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਕਾਬਜ ਭਾਰਤੀ ਜਨਤਾ ਪਾਰਟੀ ਨੇ ਦੇਸ਼ ਦੇ ਜਨਤਕ ਖੇਤਰ ਦੇ ਅਦਾਰਿਆਂ ਨੂੰ ਤਬਾਹ ਕਰਕੇ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰਕੇ ਨੌਜਵਾਨਾਂ ਦਾ ਰੁਜਗਾਰ ਖੋਹ ਕੇ ਦੇਸ਼ ਦੇ ਭਵਿੱਖ ਨਾਲ ਖਿਲਵਾੜ ਕਰਦਿਆਂ ਦੇਸ਼ ਨੂੰ ਫਿਰਕੂ ਫਾਸੀਵਾਦ ਦੀ ਭੱਠੀ ਵਿੱਚ ਝੋਖ ਦਿੱਤਾ ਹੈ। ਜਿਸ ਨਾਲ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਲਈ ਵੱਡਾ ਖਤਰਾ ਪੈਦਾ ਹੋ ਗਿਆ ਹੈ। ਇਸ ਲਈ ਦੇਸ਼ ਦੀ ਆਜਾਦੀ, ਸੰਵਿਧਾਨ, ਲੋਕਤੰਤਰ ਅਤੇ ਜਨਤਕ ਖੇਤਰ ਨੂੰ ਬਚਾਉਣ ਲਈ ਦਲਿਤ, ਔਰਤ, ਘੱਟ ਗਿਣਤੀ ਵਿਰੋਧੀ ਅਤੇ ਲੋਕ ਵਿਰੋਧੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਨੂੰ ਹਰਾਉਣ ਲਈ ਇੰਡੀਆ ਗਠਜੋੜ ਦੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ ਦਿੱਤਾ ਗਿਆ।
ਇਸ ਸਮੇਂ ਗੁਰਦਿਆਲ ਸਿੰਘ, ਅਮਰੀਕ ਸਿੰਘ, ਅਵਤਾਰ ਸਿੰਘ, ਮੋਹਣ ਲਾਲ, ਸੜੋਆ, ਅਵਤਾਰ ਸਿੰਘ, ਧਰਮਵੀਰ ਸਿੰਘ, ਕੇਵਲ ਸਿੰਘ, ਹਰਜਿੰਦਰ ਸਿੰਘ, ਬਲਵਿੰਦਰ ਪਾਲ, ਭਾਗ ਸਿੰਘ, ਨਸੀਬ ਚੰਦ, ਅਸ਼ੋਕ ਕੁਮਾਰ, ਮੱਖਣ ਰਾਮ, ਮਨੋਹਰ ਲਾਲ, ਰਾਮ ਲਾਲ, ਜਗਜੀਤ ਸਿੰਘ, ਦਰਸ਼ਨ ਦੇਵ, ਨਿਰਮਲ ਦਾਸ, ਹਰਭਜਨ ਸਿੰਘ, ਜਰਨੈਲ ਸਿੰਘ, ਹਰਭਜਨ, ਅਜੀਤ ਸਿੰਘ, ਧਰਮਪਾਲ, ਬਖਤਾਵਰ ਸਿੰਘ, ਸੋਹਣ ਸਿੰਘ, ਭਜਨ ਲਾਲ ਆਦਿ ਹਾਜ਼ਰ ਸਨ।