HEAT WAVES: ਸੂਬੇ ਵਿੱਚ ਤਾਪਮਾਨ 48 ਡਿਗਰੀ ਪਹੁੰਚਣ ਦੀ ਸੰਭਾਵਨਾ, ਰੈੱਡ ਅਲਰਟ ਜਾਰੀ
Chandigarh, 22 May 2024
ਪੰਜਾਬ ਦੇ ਬਠਿੰਡਾ ਵਿੱਚ ਪਾਰਾ 46.6 ਡਿਗਰੀ ਤੱਕ ਪਹੁੰਚ ਗਿਆ ਹੈ । ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਮੰਗਲਵਾਰ ਸ਼ਾਮ ਨੂੰ ਬਠਿੰਡਾ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 46.6 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ 25 ਮਈ ਤੱਕ ਪਾਰਾ 48 ਡਿਗਰੀ ਤੱਕ ਪਹੁੰਚਣ ਦੀ ਭਵਿੱਖਬਾਣੀ ਕੀਤੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ 46 ਸਾਲਾਂ ਦਾ ਰਿਕਾਰਡ ਟੁੱਟ ਜਾਵੇਗਾ। ਇਸ ਤੋਂ ਬਾਅਦ 27 ਮਈ ਤੱਕ ਪਾਰਾ 49 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ।