LUDHIANA BUS ACCIDENT:ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬਸ ਦੀ ਟਰਾਲੀ ਨਾਲ ਟਕਰ, 2 ਦੀ ਮੌਤ
LUDHIANA, 22 May 2024
ਪੰਜਾਬ ਦੇ ਲੁਧਿਆਣਾ 'ਚ ਬੁੱਧਵਾਰ ਸਵੇਰੇ ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਹਾਈਵੇ 'ਤੇ ਖੜ੍ਹੀ ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ 'ਚ 2 ਔਰਤਾਂ ਦੀ ਮੌਤ ਹੋ ਗਈ, ਜਦਕਿ 15 ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਸਮਰਾਲਾ ਨੇੜਲੇ ਪਿੰਡ ਚਹਿਲਾਂ ਵਿੱਚ ਵਾਪਰਿਆ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਲੋਕਾਂ ਨੂੰ ਬੱਸ 'ਚੋਂ ਬਾਹਰ ਕੱਢਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਭੇਜ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਮੀਨਾਕਸ਼ੀ (51) ਅਤੇ ਸਰੋਜ ਬਾਲਾ (54) ਵਾਸੀ ਇੰਦੌਰ, ਮੱਧ ਪ੍ਰਦੇਸ਼ ਵਜੋਂ ਹੋਈ ਹੈ।