PUNJAB LOK SABHA CANDIDATES: ਲੁਧਿਆਣਾ ਲੋਕ ਸਭਾ ਸੀਟ ਤੋਂ 43 ਉਮੀਦਵਾਰ, ਜਾਣੋ ਆਪਣੀ ਲੋਕਸਭਾ ਸੀਟ ਦੇ ਉਮੀਦਵਾਰਾਂ ਵਾਰੇ
ਸੂਬੇ ਦੇ ਮੁੱਖ ਚੋਣ ਅਫਸਰ ਸਿਬਿਨ ਸੀ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ 30 ਉਮੀਦਵਾਰ ਚੋਣ ਲੜ ਰਹੇ ਹਨ। ਜਿਸ ਵਿੱਚ ਆਜ਼ਾਦ ਉਮੀਦਵਾਰਾਂ ਦੀ ਗਿਣਤੀ 18 ਹੈ। ਖਡੂਰ ਸਾਹਿਬ ਤੋਂ ਕੁੱਲ 27 ਉਮੀਦਵਾਰ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚੋਂ 18 ਆਜ਼ਾਦ ਉਮੀਦਵਾਰ ਹਨ। ਗੁਰਦਾਸਪੁਰ ਤੋਂ 14 ਆਜ਼ਾਦ ਉਮੀਦਵਾਰਾਂ ਸਮੇਤ 26 ਉਮੀਦਵਾਰ ਚੋਣ ਲੜ ਰਹੇ ਹਨ।
ਲੁਧਿਆਣਾ ਤੋਂ 43 ਉਮੀਦਵਾਰਾਂ ਵਿੱਚੋਂ 26 ਆਜ਼ਾਦ ਉਮੀਦਵਾਰ ਚੋਣ ਲੜ ਰਹੇ ਹਨ। ਫ਼ਤਹਿਗੜ੍ਹ ਸਾਹਿਬ ਤੋਂ ਕੁੱਲ 14 ਉਮੀਦਵਾਰਾਂ ਵਿੱਚੋਂ 7 ਆਜ਼ਾਦ ਉਮੀਦਵਾਰ ਹਨ। ਫਰੀਦਕੋਟ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 12 ਆਜ਼ਾਦ ਹਨ।
ਜਲੰਧਰ ਤੋਂ 8 ਆਜ਼ਾਦ ਉਮੀਦਵਾਰਾਂ ਸਮੇਤ 20 ਉਮੀਦਵਾਰ ਚੋਣ ਲੜ ਰਹੇ ਹਨ। ਹੁਸ਼ਿਆਰਪੁਰ ਤੋਂ ਕੁੱਲ 16 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚੋਂ ਆਜ਼ਾਦ ਉਮੀਦਵਾਰਾਂ ਦੀ ਗਿਣਤੀ 4 ਹੈ। ਸ੍ਰੀ ਆਨੰਦਪੁਰ ਸਾਹਿਬ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 13 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ।
ਫ਼ਿਰੋਜ਼ਪੁਰ ਤੋਂ 17 ਆਜ਼ਾਦ ਉਮੀਦਵਾਰਾਂ ਸਮੇਤ ਕੁੱਲ 29 ਉਮੀਦਵਾਰ ਚੋਣ ਲੜ ਰਹੇ ਹਨ। ਬਠਿੰਡਾ ਤੋਂ ਕੁੱਲ 18 ਉਮੀਦਵਾਰਾਂ ਵਿੱਚੋਂ 8 ਆਜ਼ਾਦ ਹਨ। ਸੰਗਰੂਰ ਤੋਂ ਕੁੱਲ 23 ਉਮੀਦਵਾਰਾਂ ਵਿੱਚੋਂ 9 ਆਜ਼ਾਦ ਹਨ। ਜਦੋਂ ਕਿ ਪਟਿਆਲਾ ਤੋਂ 26 ਉਮੀਦਵਾਰਾਂ ਵਿੱਚੋਂ 15 ਆਜ਼ਾਦ ਉਮੀਦਵਾਰ ਚੋਣ ਲੜ ਚੁੱਕੇ ਹਨ।
ਆਪਣੇ ਲੋਕ ਸਭਾ ਹਲਕੇ ਦੇ ਉਮੀਦਵਾਰਾਂ ਬਾਰੇ ਜਾਣਣ ਲਈ ਚੋਣ ਕਮਿਸ਼ਨ ਵੱਲੋਂ ਐਪ ਤਿਆਰ ਕੀਤੀ ਗਈ ਹੈ ਇਸ ਐਪ ਨੂੰ ਡਾਊਨਲੋਡ ਕਰਨ ਉਪਰੰਤ ਤੁਸੀਂ ਆਪਣੇ ਲੋਕ ਸਭਾ ਸੀਟ ਦੇ ਕੁਲ ਉਮੀਦਵਾਰਾਂ ਬਾਰੇ ਜਾਣ ਸਕਦੇ ਹੋ , ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ ।