ਲੋਕ ਸਭਾ ਚੋਣਾਂ ਤੋਂ ਬਾਅਦ ਸਿੱਖਿਆ ਮੰਤਰੀ ਸਰਗਰਮ, ਅਧਿਕਾਰੀਆਂ ਨਾਲ ਮੀਟਿੰਗ 11 ਜੂਨ ਨੂੰ
ਚੰਡੀਗੜ੍ਹ, 8 ਜੂਨ 2024
ਲੋਕ ਸਭਾ ਚੋਣਾਂ 2024 ਤੋਂ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਇੱਕ ਵਾਰ ਫਿਰ ਸਰਗਰਮ ਹੋ ਗਏ ਹਨ। ਸਕੂਲ ਸਿੱਖਿਆ ਵਿਭਾਗ ਅਧੀਨ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ 11 ਜੂਨ ਨੂੰ ਸਵੇਰੇ 11 ਵਜੇ ਉਨ੍ਹਾਂ ਦੇ ਦਫ਼ਤਰ ਵਿਖੇ ਇੱਕ ਅਹਿਮ ਸਮੀਖਿਆ ਮੀਟਿੰਗ ਕੀਤੀ ਜਾ ਰਹੀ ਹੈ।
ਇਸ ਮੀਟਿੰਗ ਦੀ ਪ੍ਰਧਾਨਗੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਖੁਦ ਕਰਨਗੇ.