ਪੰਜਾਬ ਵਿੱਚ ਦੁਪਹਿਰ ਤੋਂ ਬਾਅਦ ਮੌਸਮ ਬਦਲਣ ਦੀ ਸੰਭਾਵਨਾ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
ਚੰਡੀਗੜ੍ਹ, 18 ਜੂਨ 2024 ( ਜੌਬਸ ਆਫ ਟੁਡੇ) : ਅੱਜ ਦੁਪਹਿਰ ਤੋਂ ਬਾਅਦ ਪੰਜਾਬ ਵਿੱਚ ਮੌਸਮ ਵਿੱਚ ਵੱਡੇ ਪੱਧਰ ਤੇ ਬਦਲਾਅ ਹੋਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਮੁਤਾਬਕ, ਅਗਲੇ ਕੁੱਝ ਘੰਟਿਆਂ ਵਿੱਚ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਅੱਜ ਸੂਬੇ ਵਿੱਚ ਵਿੱਚ ਬੱਦਲ ਛਾਏ ਰਹਿਣਗੇ ਅਤੇ ਕੁਝ ਥਾਵਾਂ 'ਤੇ ਹਲਕਾ ਮੀਂਹ ਪੈ ਸਕਦਾ ਹੈ। ਇਸ ਨਾਲ ਨਾਲ ਤਾਪਮਾਨ ਵਿੱਚ ਵੀ ਹਲਕਾ ਘਾਟ ਆ ਸਕਦਾ ਹੈ।
ਆਉਣ ਵਾਲੇ ਦਿਨਾਂ ਦਾ ਮੌਸਮ
ਅਗਲੇ ਕੁਝ ਦਿਨਾਂ ਵਿੱਚ ਮੌਸਮ ਸਥਿਰ ਰਹਿਣ ਦੀ ਉਮੀਦ ਹੈ, ਪਰ ਅਗਲੇ ਹਫ਼ਤੇ ਦੀ ਸ਼ੁਰੂਆਤ ਵਿੱਚ ਮੁੜ ਮੌਸਮ ਵਿੱਚ ਬਦਲਾਅ ਹੋ ਸਕਦਾ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਮਾਨਸੂਨ ਦੀ ਸਰਗਰਮੀਆਂ ਦੇ ਚਲਦੇ ਜੁਲਾਈ ਮਹੀਨੇ ਵਿੱਚ ਆਮ ਤੌਰ ਤੇ ਵੱਧ ਮੀਂਹ ਪੈ ਸਕਦਾ ਹੈ।