ਡਿਪਟੀ ਕਮਿਸ਼ਨਰ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ
ਚੋਣ ਪ੍ਰਕਿਰਿਆ ਸੁਚੱਜੇ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿੱਤੀ ਮੁਬਾਰਕਬਾਦ
ਮੁੱਖ ਚੋਣ ਕਮਿਸ਼ਨਰ ਭਾਰਤ ਵੱਲੋਂ ਚੋਣਾਂ ਦੌਰਾਨ ਸ਼ਾਨਦਾਰ ਬਿਹਤਰ ਸੇਵਾਵਾਂ ਲਈ ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਲਈ ਭੇਜਿਆ ਗਿਆ ਵਿਸ਼ੇਸ਼ ਸਨਮਾਨ ਪੱਤਰ
ਗੁਰਦਾਸਪੁਰ, 24 ਜੂਨ ( ) - ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਗੁਰਦਾਸਪੁਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਲੋਕ ਸਭਾ ਚੋਣਾਂ-2024 ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਨਮਾਨ ਕੀਤਾ ਗਿਆ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਵਿਸ਼ੇਸ਼ ਸਮਾਗਮ ਦੌਰਾਨ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਸੌਂਪਦਿਆਂ ਉਨ੍ਹਾਂ ਵੱਲੋਂ ਸਮੁੱਚੇ ਚੋਣ ਅਮਲ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਨਿਭਾਈ ਗਈ ਅਹਿਮ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਪੂਰੀ ਜ਼ਿੰਮੇਵਾਰੀ, ਲਗਨ ਅਤੇ ਸਮਰਪਣ ਭਾਵਨਾ ਨਾਲ ਨਿਭਾਈ ਗਈ ਡਿਊਟੀ ਸਦਕਾ ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਚੋਣ ਪ੍ਰਕਿਰਿਆ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ।
ਸ੍ਰੀ ਵਿਸ਼ੇਸ਼ ਸਾਰੰਗਲ ਨੇ ਇਸ ਵਿਆਪਕ ਅਮਲ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਸਿਰੇ ਚਾੜ੍ਹਨ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਆਪਣੀ ਡਿਊਟੀ ਇਸੇ ਜੋਸ਼ ਅਤੇ ਲਗਨ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।
ਪ੍ਰਸ਼ੰਸਾ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਵਿੱਚ ਏ.ਆਰ.ਓ.-ਕਮ-ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ, ਏ.ਆਰ.ਓ.-ਕਮ-ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀ ਹਰਦੀਪ ਸਿੰਘ, ਏ.ਆਰ.ਓ ਸੁਜਾਨਪੁਰ-ਕਮ-ਐੱਸ.ਡੀ.ਐੱਮ. ਧਾਰ ਕਲਾਂ ਸ੍ਰੀ ਕਾਲਾ ਰਾਮ ਕਾਂਸਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਤੀਸ਼ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਜਸਕਰਨਜੀਤ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਕਿਰਤਪ੍ਰੀਤ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸੁਮਨਦੀਪ ਕੌਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ. ਇੰਦਰਜੀਤ ਸਿੰਘ, ਜ਼ਿਲ੍ਹਾ ਸੂਚਨਾ ਅਫ਼ਸਰ ਸ੍ਰੀ ਕਰਨ ਸੋਨੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀਮਤੀ ਪਰਮਜੀਤ ਕੌਰ, ਐੱਸ.ਡੀ.ਓ. ਲੋਕ ਨਿਰਮਾਣ ਵਿਭਾਗ ਸ੍ਰੀ ਲਵਜੀਤ ਸਿੰਘ, ਸੁਪਰਡੈਂਟ ਸ੍ਰੀ ਗੁਰਨਾਮ ਸਿੰਘ, ਜ਼ਿਲ੍ਹਾ ਗਾਈਡੈਂਸ ਕਾਊਂਸਲਰ ਸ੍ਰੀ ਪਰਮਿੰਦਰ ਸਿੰਘ ਸੈਣੀ, ਜੂਨੀਅਰ ਸਹਾਇਕ ਸ਼ਾਹੁਲ ਕੁਮਾਰ, ਜ਼ਿਲ੍ਹਾ ਸਿਸਟਮ ਮੈਨੇਜਰ ਸ੍ਰੀ ਪਰਮਦੀਪ ਸਿੰਘ, ਜ਼ਿਲ੍ਹਾ ਈ-ਕੋਆਰਡੀਨੇਟਰ ਸ੍ਰੀ ਅਮਰਿੰਦਰ ਸਿੰਘ, ਤਹਿਸੀਲਦਾਰ ਚੋਣਾਂ ਸ੍ਰੀ ਮਨਜਿੰਦਰ ਸਿੰਘ ਬਾਜਵਾ, ਇਲੈੱਕਸ਼ਨ ਕਾਨੂੰਗੋ ਸ੍ਰੀ ਸੁਨੀਲ ਕੁਮਾਰ, ਜ਼ਿਲ੍ਹਾ ਚੋਣ ਦਫ਼ਤਰ ਤੋਂ ਪ੍ਰੋਗਰਾਮਰ ਸ੍ਰੀ ਗਗਨਜੋਤ ਸਿੰਘ, ਸ੍ਰੀ ਭੁਪਿੰਦਰ ਸਿੰਘ, ਸ੍ਰੀ ਰਣਜੀਤ ਸਿੰਘ, ਡਿਪਟੀ ਕਮਿਸ਼ਨਰ ਦਫ਼ਤਰ ਦੇ ਸੁਪਰਡੈਂਟ ਸ੍ਰੀ ਵਿਜੇ ਕੁਮਾਰ, ਸੀਨੀਅਰ ਸਹਾਇਕ ਸ੍ਰੀ ਰਾਜੇਸ਼ ਕੁਮਾਰ, ਸ੍ਰੀ ਹਰਪ੍ਰੀਤ ਸਿੰਘ, ਸ੍ਰੀ ਸੁਨੀਲ ਕੁਮਾਰ, ਸ੍ਰੀ ਜ਼ੋਰਾਵਰ ਸਿੰਘ ਅਤੇ ਬਲਾਕ ਫੈਲੋ ਮਿਸ ਅਰੁਨਦੀਪ ਕੌਰ ਸ਼ਾਮਲ ਸਨ।
ਇਸ ਦੌਰਾਨ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਰਾਜੀਵ ਕੁਮਾਰ ਵੱਲੋਂ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਨੂੰ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਭੇਜੇ ਗਏ ਵਿਸ਼ੇਸ਼ ਸਨਮਾਨ ਪੱਤਰ ਨਾਲ ਸਨਮਾਨਿਤ ਕੀਤਾ ਗਿਆ।
ਇਸ ਦੌਰਾਨ ਵੱਖ-ਵੱਖ ਅਧਿਕਾਰੀਆਂ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਆਪਣੀ ਡਿਊਟੀ ਦੇ ਤਜ਼ਰਬੇ ਸਾਂਝੇ ਕੀਤੇ ਗਏ। ਅਧਿਕਾਰੀਆਂ ਤੇ ਕਰਮਚਾਰੀਆਂ ਨੇ ਯੋਗ ਅਗਵਾਈ ਅਤੇ ਸਮਰਥਨ ਲਈ ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਦਾ ਉਚੇਚੇ ਤੌਰ 'ਤੇ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਭਵਿੱਖ ਵਿੱਚ ਵੀ ਏਵੇਂ ਹੀ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।