ਮ੍ਰਿਤਕ ਕਰਮਚਾਰੀਆਂ ਦੀਆਂ ਵਿਧਵਾਵਾਂ ਨੂੰ ਟਾਈਪ ਟੈਸਟ ਪਾਸ ਕਰਨ ਤੋਂ ਛੋਟ - ਪੱਤਰ ਜਾਰੀ
ਚੰਡੀਗੜ੍ਹ, 24 ਜੂਨ 2024 ( PBJOBSOFTODAY)
ਡਾਇਰੈਕਟਰ ਐਜੂਕੇਸ਼ਨ ( ਸੈਕੰਡਰੀ ਸਿੱਖਿਆ) ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਜਾਰੀ ਕਰ ਲਿਖਿਆ ਗਿਆ ਹੈ ਕਿ ਤਰਸ ਦੇ ਆਧਾਰ ਤੇ ਨਿਯੁਕਤ ਹੋਣ ਵਾਲੀਆਂ ਮ੍ਰਿਤਕ ਕਰਮਚਾਰੀਆਂ ਦੀਆਂ ਵਿਧਵਾਵਾਂ ਨੂੰ ਟਾਈਪ ਟੈਸਟ ਪਾਸ ਕਰਨ ਤੋਂ ਛੋਟ ਦਿੱਤੀ ਗਈ ਹੈ। ਇਹ ਹਦਾਇਤਾਂ ਪੱਤਰ ਜਾਰੀ ਹੋਣ ਦੀ ਮਿਤੀ 30-1-24 ਤੋਂ ਲਾਗੂ ਹੋਣਗੀਆ, ਦਰਜ ਹੈ। ਇਸ ਅਨੁਸਾਰ ਇਹ ਹਦਾਇਤਾਂ ਉਨ੍ਹਾ ਵਿਧਵਾਵਾਂ ਤੇ ਲਾਗੂ ਹੋਣਗੀਆਂ ਜਿਨ੍ਹਾਂ ਦੀ ਤਰਸ ਦੇ ਆਧਾਰ ਤੇ ਨਿਯੁਕਤੀ ਇਸ ਪੱਤਰ ਦੇ ਜਾਰੀ ਹੋਣ ਤੋਂ ਬਾਅਦ ਹੋਈ ਹੋਵੇ।