ਦੇਰ ਸ਼ਾਮ ਪ੍ਰਚਾਰ ਦੋਰਾਨ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਸਵਾਲ

 

ਦੇਰ ਸ਼ਾਮ ਪ੍ਰਚਾਰ ਦੋਰਾਨ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਸਵਾਲ 


ਮੁੱਖ ਮੰਤਰੀ ਵੱਲੋਂ 21 ਅਪ੍ਰੈਲ 2022 ਅਤੇ ਕੈਬਿਨਟ ਸਬ ਕਮੇਟੀ ਵੱਲੋਂ 14 ਮਾਰਚ 2024 ਨੂੰ  ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਹੀ ਹੋਈਆ


ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ 3 ਜੁਲਾਈ ਨੂੰ ਬਜ਼ਾਰਾਂ ‘ਚ ਰੋਸ ਮਾਰਚ ਦਾ ਐਲਾਨ




ਮਿਤੀ 27-06-2024 (ਜਲੰਧਰ ) ਭਗਵੰਤ ਮਾਨ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀਆ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਾ ਹੋਣ ਤੇ ਮੁਲਾਜ਼ਮਾਂ ਦਾ ਸਰਕਾਰ ਖਿਲਾਫ ਰੋਸ ਵਧਦਾ ਜਾ ਰਿਹਾ ਹੈ।  ਬੀਤੇ ਕੱਲ ਜਲੰਧਰ ਵਿਖੇ ਪਾਰਟੀ ਦੀ ਮੀਟਿੰਗ ਉਪਰੰਤ ਦਫਤਰੀ ਕਰਮਚਾਰੀਆ ਦੇ ਵਫਦ ਵੱਲੋਂ ਸਰਕਾਰ ਦੇ ਮੰਤਰੀਆ ਤੇ ਸਵਾਲਾਂ ਦੀ ਝੜੀ ਲਗਾ ਦਿੱਤੀ ਸੀ ਅਤੇ ਦੇਰ ਸ਼ਾਮ ਵਫਦ ਵੱਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਸਵਾਲ ਕੀਤੇ ਕਿ ਮੁੱਖ ਮੰਤਰੀ ਅਤੇ ਕੈਬਿਨਟ ਸਬ ਕਮੇਟੀ ਵੱਲੋਂ ਮੰਗਾਂ ਮੰਨਣ ਦੇ ਬਾਵਜੂਦ ਵੀ ਕਿੳ ਲਾਗੂ ਨਹੀ ਕੀਤੀਆ ਜਾ ਰਹੀਆ। ਸਿੱਖਿਆ ਵਿਭਾਗ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਕਿਓ ਕੈਂਚੀ ਚਲਾ ਰਿਹਾ ਹੈ, ਮੁਲਾਜ਼ਮਾਂ ਦਾ 1-4-2023 ਤੋਂ ਪਾਸ ਹੋਇਆ ਸਲਾਨਾ ਵਾਧਾ ਵੀ ਨਹੀ ਦਿੱਤਾ ਜਾ ਰਿਹਾ। 




ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਸ਼ੋਭਿਤ ਭਗਤ,ਰਾਕੇਸ਼ ਕੁਮਾਰ, ਪੰਕਜ, ਸੋਹਨ ਲਾਲ  ਨੇ ਕਿਹਾ ਕਿ ਮੁੱਖ ਮੰਤਰੀ ਦੇ ਫੈਸਲੇ ਤੋਂ ਬਾਅਦ ਕੈਬਿਨਟ ਸਬ ਕਮੇਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਤਨਖਾਹ ਕਟੋਤੀ ਦੂਰ ਕਰਨ ਦੇ ਫੈਸਲੇ ਲੈ  ਕੇ 3 ਵਾਰ ਅਧਿਕਾਰੀਆ ਨੂੰ ਆਦੇਸ਼ ਦਿੱਤੇ ਪਰ ਸੂਬੇ ਦੀ ਅਫਸਰਸ਼ਾਹੀ ਨੇ ਮੁਲਾਜ਼ਮਾਂ ਦੇ ਮਸਲਿਆ ਤੇ ਕੋਈ ਕਾਰਵਾਈ ਨਹੀ ਕੀਤੀ। 

ਆਗੂਆ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਰੈਗੂਲਰ ਤਾਂ ਕੀ ਕਰਨਾ ਸੀ ਉਲਟਾਂ  ਬਿਨ੍ਹਾ ਕਿਸੇ ਪੱਤਰ ਦੇ ਮੁਲਾਜ਼ਮਾਂ ਦੀ 5000 ਰੁਪਏ ਪ੍ਰਤੀ ਮਹੀਨਾ ਤਨਖਾਹ ਤੇ ਕੁਹਾੜਾ ਚਲਾ ਦਿੱਤਾ ਗਿਆ ਹੈ ਅਤੇ ਅੱਜ ਤੱਕ ਤਨਖਾਹ ਕਟੋਤੀ ਨੂੰ ਪੂਰਾ ਨਹੀ ਕੀਤਾ ਜਾ ਰਿਹਾ। ਆਗੂਆ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆ ਮੰਗਾਂ ਤੇ ਕੋਈ ਕਾਰਵਾਈ ਨਾ ਹੋਣ ਕਰਕੇ ਰੋਸ ਹੈ। ਆਗੂਆ ਨੇ ਕਿਹਾ ਕਿ ਦਫਤਰੀ ਮੁਲਾਜ਼ਮ ਸਰਕਾਰ ਅਤੇ ਆਪ ਪਾਰਟੀ ਦੀ ਹਰ ਮੀਟਿੰਗ ਵਿਚ ਪਹੁੰਚ ਕੇ ਸਵਾਲ ਕਰਨਗੇ ਅਤੇ ਮੁਲਾਜ਼ਮ  ਆਪਣਾ ਰੋਸ ਜਾਹਿਰ ਕਰਨ ਲਈ ਜਲੰਧਰ ਜ਼ਿਮਨੀ ਚੋਣ ਦੋਰਾਨ 3 ਜੁਲਾਈ ਨੂੰ ਬਜ਼ਾਰਾਂ ਵਿਚ ਸਰਕਾਰ ਦੀਆ ਮੁਲਾਜ਼ਮ ਵਿਰੋਧੀ ਨੀਤੀਆ ਨੂੰ ਉਜਾਗਰ ਕਰਨਗੇ।

💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends