*ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਇੰਡੀਆ ਗਠਜੋੜ ਦੇ ਉਮੀਦਵਾਰਾਂ ਨੂੰ ਜਿਤਾਇਆ*
ਨਵਾਂ ਸ਼ਹਿਰ 8 ਜੂਨ ( ) ਪੰਜਾਬ ਮੁਲਾਜ਼ਮ ਅਤੇ ਪੈਨਸ਼ਨਜ਼ ਸਾਂਝੇ ਫਰੰਟ ਦੇ ਫੈਸਲੇ ਅਨੁਸਾਰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕਾਰਪੋਰੇਟ ਪੱਖੀ ਫਿਰਕੂ ਫਾਸ਼ੀਵਾਦੀ ਬੀਜੇਪੀ ਅਤੇ ਝੂਠੇ ਇਨਕਲਾਬੀਆਂ ਦੀ ਮੁਲਾਜ਼ਮ ਪੈਨਸ਼ਨਰ ਵਿਰੋਧੀ ਆਪ ਪਾਰਟੀ ਨੂੰ ਪੰਜਾਬ ਵਿੱਚ ਜਿਆਦਾਤਰ ਲੋਕ ਸਭਾ ਸੀਟਾਂ ਤੇ ਹਰਾ ਕੇ ਸਬਕ ਸਿਖਾਉਂਦਿਆਂ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਇੰਡੀਆ ਗਠਜੋੜ ਦੇ ਉਮੀਦਵਾਰਾਂ ਨੂੰ ਜਿਤਾਇਆ ਗਿਆ ਹੈ।
ਇਸ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਜਿਲਾ ਪ੍ਰਧਾਨ ਸੋਮ ਲਾਲ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਦਫਤਰ ਦੇ ਮੀਟਿੰਗ ਹਾਲ ਵਿੱਚ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਸਕੱਤਰ ਜੀਤ ਲਾਲ ਗੋਹਲੜੋਂ, ਕਰਨੈਲ ਸਿੰਘ, ਪ੍ਰਿੰਸੀਪਲ ਇਕਬਾਲ ਸਿੰਘ, ਅਸ਼ੋਕ ਕੁਮਾਰ ਵਿੱਤ ਸਕੱਤਰ, ਹਰੀ ਬਿਲਾਸ, ਜਸਵੀਰ ਸਿੰਘ ਮੋਰੋਂ, ਰਾਮ ਪਾਲ, ਰੇਸ਼ਮ ਲਾਲ, ਸੁੱਚਾ ਰਾਮ, ਪ੍ਰਿੰਸੀਪਲ ਧਰਮ ਪਾਲ, ਜੋਗਾ ਸਿੰਘ, ਸੋਖੀ ਰਾਮ, ਹਰਭਜਨ ਸਿੰਘ ਭਾਵੜਾ, ਪ੍ਰਿ. ਈਸ਼ਵਰ ਚੰਦਰ, ਦੇਸ ਰਾਜ ਬੱਜੋਂ ਆਦਿ ਨੇ ਪੰਜਾਬ ਦੇ ਵੋਟਰਾਂ, ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦਾ ਜੁਲਮ ਵਿਰੁੱਧ ਵੋਟ ਦੀ ਵਰਤੋਂ ਕਰਨ ਲਈ ਧੰਨਵਾਦ ਕੀਤਾ।
ਇਸ ਸਮੇਂ ਗੁਰਦਿਆਲ ਸਿੰਘ, ਅਵਤਾਰ ਸਿੰਘ, ਜਰਨੈਲ ਸਿੰਘ, ਸਰੂਪ ਲਾਲ, ਬਖਤਾਵਰ ਸਿੰਘ, ਕੇਵਲ ਰਾਮ, ਮੱਖਣ ਰਾਮ, ਭਾਗ ਸਿੰਘ, ਰਾਮ ਲਾਲ, ਹਰਮੇਸ਼ ਸਿੰਘ, ਤਰਸੇਮ ਸਿੰਘ, ਪ੍ਰਕਾਸ਼, ਹਰਵਿੰਦਰ ਸਿੰਘ, ਸੁੱਖ ਚੰਦ, ਬੇਅੰਤ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ।