CABINET MINISTERS PORTFOLIO: ਰਵਨੀਤ ਬਿੱਟੂ ਸਮੇਤ ਇਹਨਾਂ ਮੰਤਰੀਆਂ ਨੂੰ ਵਿਭਾਗ ਅਲਾਟ
New Delhi 10 June 2024
ਨਰਿੰਦਰ ਮੋਦੀ ਸਰਕਾਰ ਦੇ ਸਹੁੰ ਚੁੱਕਣ ਤੋਂ ਬਾਅਦ ਸੋਮਵਾਰ ਨੂੰ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕੀਤੀ ਗਈ। ਹਰਿਆਣਾ ਦੇ ਕਰਨਾਲ ਤੋਂ ਸੰਸਦ ਮੈਂਬਰ ਮਨੋਹਰ ਲਾਲ ਖੱਟਰ ਨੂੰ ਊਰਜਾ ਅਤੇ ਸ਼ਹਿਰੀ ਵਿਕਾਸ ਮੰਤਰੀ ਬਣਾਇਆ ਗਿਆ ਹੈ। ਖੱਟਰ ਦੇ ਨਾਲ ਰਾਜ ਮੰਤਰੀ ਵੀ ਹੋਣਗੇ। ਸ਼੍ਰੀਪਦ ਨਾਇਕ ਨੂੰ ਰਾਜ ਮੰਤਰੀ ਬਣਾਇਆ ਗਿਆ ਹੈ।
ਪੰਜਾਬ ਦੇ ਲੁਧਿਆਣਾ ਤੋਂ ਸਾਬਕਾ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ Minister of food processing industries and Minister of Railways ਵਿਭਾਗ ਦਾ ਰਾਜ ਮੰਤਰੀ ਨਿਯੁਕਤ ਕੀਤਾ ਗਿਆ ਹੈ। ਜਿਸ ਵਿੱਚ ਉਹ ਕੈਬਨਿਟ ਮੰਤਰੀ ਨਾਲ ਰਹਿਣਗੇ। ਰਾਜ ਸਭਾ ਮੈਂਬਰ ਜੇਪੀ ਨੱਡਾ ਨੂੰ ਸਿਹਤ ਮੰਤਰਾਲਾ ਸੌਂਪਿਆ ਗਿਆ ਹੈ।
ਰਾਓ ਇੰਦਰਜੀਤ ਨੂੰ ਸੱਭਿਆਚਾਰ ਅਤੇ ਸੈਰ-ਸਪਾਟਾ ਰਾਜ ਮੰਤਰੀ ਦਾ ਸੁਤੰਤਰ ਚਾਰਜ ਦਿੱਤਾ ਗਿਆ ਹੈ।