ਮੈਰਿਟ ਵਿੱਚ ਆਏ 225 ਵਿਦਿਆਰਥੀਆਂ ਨੂੰ ਰਾਜਪਾਲ ਵੱਲੋਂ ਕੀਤਾ ਜਾਵੇਗਾ ਸਨਮਾਨਿਤ

ਮੈਰਿਟ ਵਿੱਚ ਆਏ 225 ਵਿਦਿਆਰਥੀਆਂ ਨੂੰ ਰਾਜਪਾਲ ਵੱਲੋਂ ਕੀਤਾ ਜਾਵੇਗਾ ਸਨਮਾਨਿਤ 

ਚੰਡੀਗੜ੍ਹ, 12 ਜੁਲਾਈ 2024: ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਸੈਸ਼ਨ 2023-24 ਦੀਆਂ ਬੋਰਡ ਪ੍ਰੀਖਿਆਵਾਂ ਵਿੱਚੋਂ ਮੈਰਿਟ ਵਿਚ ਆਏ ਅੱਠਵੀਂ ਜਮਾਤ ਦੇ ਪਹਿਲੇ 150 ਅਤੇ ਦਸਵੀਂ ਜਮਾਤ ਦੇ ਪਹਿਲੇ 75 ਹੋਣਹਾਰ ਵਿਦਿਆਰਥੀਆਂ ਨੂੰ ਮਿਤੀ 16 ਜੁਲਾਈ 2024 ਨੂੰ ਮਾਨਯੋਗ ਰਾਜਪਾਲ ਜੀ ਵੱਲੋਂ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਸਨਮਾਨਿਤ ਕੀਤਾ ਜਾਵੇਗਾ।



ਇਸ ਸਬੰਧ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ, ਸਨਮਾਨਿਤ ਕੀਤੇ ਜਾਣ ਵਾਲੇ ਵਿਦਿਆਰਥੀਆਂ ਦੀ ਸੂਚੀ ਸਬੰਧਤ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ। ਸੂਚੀ ਅਨੁਸਾਰ, ਅੱਠਵੀਂ ਜਮਾਤ ਦੇ 150 ਅਤੇ ਦਸਵੀਂ ਜਮਾਤ ਦੇ 75 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਸਨਮਾਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਰਾਜਪਾਲ  ਸ਼ਾਮਲ ਹੋਣਗੇ।  ਅਤੇ   ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਦਿੱਤੇ ਜਾਣਗੇ।


ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਨਮਾਨਿਤ ਕੀਤੇ ਜਾਣ ਵਾਲੇ ਵਿਦਿਆਰਥੀਆਂ ਨੂੰ ਸਮਾਗਮ ਵਿੱਚ ਲੈ ਕੇ ਆਉਣ ਅਤੇ ਵਾਪਸ ਲੈ ਕੇ ਜਾਣ ਦਾ ਪ੍ਰਬੰਧ ਕਰਨ। ਵਿਦਿਆਰਥੀਆਂ ਦੇ ਆਉਣ-ਜਾਣ ਦਾ ਖਰਚਾ ਸਕੂਲ ਦੇ ਅਮਲਗਾਮੇਟਿਡ ਫੰਡ ਵਿੱਚੋਂ ਕੀਤਾ ਜਾਵੇਗਾ।


💐🌿Follow us for latest updates 👇👇👇

Featured post

PULSA RECRUITMENT 2025 : 8 ਵੀਂ ਪਾਸ ਉਮੀਦਵਾਰਾਂ ਦੀ ਭਰਤੀ ਆਨਲਾਈਨ ਕਰੋ ਅਪਲਾਈ

PULSA ਭਰਤੀ 2025: ਪੰਜਾਬ ਵਿੱਚ ਪ੍ਰੋਸੈੱਸ ਸਰਵਰ (ਗਰੁੱਪ ਡੀ) ਦੀਆਂ 22 ਅਸਾਮੀਆਂ PULSA ਭਰਤੀ...

RECENT UPDATES

Trends