ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲਮਕ ਅਵਸਥਾ ਵਿੱਚ ਪਈਆਂ ਸਾਰੀਆਂ ਮੰਗਾਂ ਦਾ 25 ਜੁਲਾਈ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਨਿਪਟਾਰਾ ਕੀਤਾ ਜਾਵੇ
ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਨੇ ਸੂਬਾ ਪੱਧਰੀ ਮੀਟਿੰਗ ਕਰਕੇ ਪੰਜਾਬ ਸਰਕਾਰ ਤੋਂ ਕੀਤੀ ਮੰਗ
ਲੁਧਿਆਣਾ ,14 ਜੁਲਾਈ ( )
ਪੰਜਾਬ ਸਬਾਰਡੀਨੇਟ ਸਰਵਿਸਜ਼ ਫੈਡਰੇਸ਼ਨ 1680 ਸੈਕਟਰ 22ਬੀ , ਚੰਡੀਗੜ੍ਹ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ ਤੇ ਕਾਰਜਕਾਰੀ ਚੇਅਰਮੈਨ ਦਰਸ਼ਨ ਸਿੰਘ ਲੁਬਾਣਾ ਦੀ ਸਾਂਝੀ ਪ੍ਰਧਾਨਗੀ ਹੇਠ ਈਸੜੂ ਭਵਨ ਲੁਧਿਆਣਾ ਵਿਖੇ ਹੋਈ। ਇਸ ਸਮੇਂ ਫੈਡਰੇਸ਼ਨ ਦੇ ਸੂਬਾ ਸਰਪ੍ਸਤ ਚਰਨ ਸਿੰਘ ਸਰਾਭਾ, ਕਾਰਜਕਾਰੀ ਚੇਅਰਮੈਨ ਦਰਸ਼ਨ ਸਿੰਘ ਲੁਬਾਣਾ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ,ਮੁੱਖ ਜਥੇਬੰਦਕ ਸਕੱਤਰ ਜਗਦੀਸ਼ ਸਿੰਘ ਚਾਹਲ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ ਤੇ ਗੁਰਮੇਲ ਸਿੰਘ ਮੈਲਡੇ, ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ ਅਤੇ ਕਰਤਾਰ ਸਿੰਘ ਪਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵੱਖ ਵੱਖ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ, ਠੇਕਾ ਆਧਾਰਿਤ , ਆਊਟਸੋਰਸ ਮੁਲਾਜ਼ਮਾਂ ਅਤੇ ਸਕੀਮ ਵਰਕਰਾਂ ਨੂੰ ਤੁਰੰਤ ਪੂਰੀਆਂ ਤਨਖਾਹਾਂ ਤੇ ਭੱਤਿਆਂ ਸਮੇਤ ਰੈਗੂਲਰ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਅਸਲ ਰੂਪ ਵਿੱਚ ਤੁਰੰਤ ਬਹਾਲ ਕੀਤੀ ਜਾਵੇ, ਵੱਖ-ਵੱਖ ਵਿਭਾਗਾਂ ਦਾ ਨਿਜੀਕਰਨ ਬੰਦ ਕਰਕੇ ਸਰਕਾਰੀਕਰਨ ਕੀਤਾ ਜਾਵੇ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਬਣਦੇ 12 ਫੀਸਦੀ ਮਹਿੰਗਾਈ ਭੱਤੇ ਦੀਆਂ ਤਿੰਨ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ, ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਅਨੁਸਾਰ ਸਾਢੇ ਪੰਜ ਸਾਲਾਂ ਦਾ ਬਣਦਾ ਬਕਾਇਆ ਤੁਰੰਤ ਦਿੱਤਾ ਜਾਵੇ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੁਰੰਤ ਲਾਗੂ ਕੀਤਾ ਜਾਵੇ , ਪਰਖ ਕਾਲ ਦਾ ਸਮਾਂ ਘਟਾ ਕੇ ਇੱਕ ਸਾਲ ਕੀਤਾ ਜਾਵੇ ਅਤੇ ਪਰਖ ਕਾਲ ਦੇ ਸਮੇਂ ਦੌਰਾਨ ਪੂਰੀਆਂ ਤਨਖਾਹਾਂ ਅਤੇ ਭੱਤੇ ਦਿੱਤੇ ਜਾਣ, ਪੇਂਡੂ ਭੱਤੇ ਤੇ ਬਾਰਡਰ ਏਰੀਆ ਭੱਤਾ ਸਮੇਤ ਬੰਦ ਕੀਤੇ ਗਏ ਵੱਖ ਵੱਖ ਕਿਸਮ ਦੇ 37 ਭੱਤੇ ਤੁਰੰਤ ਬਹਾਲ ਕੀਤੇ ਜਾਣ, ਮਿਤੀ 17 ਜੁਲਾਈ 2020 ਤੋਂ ਬਾਅਦ ਸਾਰੇ ਮੁਲਾਜ਼ਮਾਂ ਲਈ ਪੰਜਾਬ ਦੇ ਤਨਖਾਹ ਸਕੇਲ ਲਾਗੂ ਕੀਤੇ ਜਾਣ , 4-9-14 ਏ ਸੀ ਪੀ ਸਕੀਮ ਬਹਾਲ ਕੀਤੀ ਜਾਵੇ। ਮੀਟਿੰਗ ਵਿੱਚ ਫੈਡਰੇਸ਼ਨ ਦੇ ਸਮੂਹ ਜਿਲਿਆਂ ਵਿੱਚ ਜੁਲਾਈ ਅਤੇ ਅਗਸਤ ਮਹੀਨੇ ਦੌਰਾਨ ਜ਼ਿਲ੍ਾ ਇਕਾਈਆਂ ਦਾ ਗਠਨ ਅਤੇ ਵਿਸਥਾਰ ਕਰਨ ਲਈ ਵੱਖ ਵੱਖ ਸੂਬਾਈ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ।
ਮੀਟਿੰਗ ਦੌਰਾਨ ਸੂਬਾਈ ਆਗੂ ਮਨਜੀਤ ਸਿੰਘ ਗਿੱਲ, ਜਗਮੇਲ ਸਿੰਘ ਪੱਖੋਵਾਲ, ਪ੍ਰਵੀਨ ਕੁਮਾਰ ਲੁਧਿਆਣਾ, ਸੰਜੀਵ ਕੁਮਾਰ ਲੁਧਿਆਣਾ, ਟਹਿਲ ਸਿੰਘ ਸਰਾਭਾ, ਜਸਵਿੰਦਰ ਪਾਲ ਸਿੰਘ ਉੱਘੀ , ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਤੇ ਪ੍ਰੇਮ ਚੰਦ ਚੰਡੀਗੜ੍ਹ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲਮਕ ਅਵਸਥਾ ਵਿੱਚ ਪਈਆਂ ਸਾਰੀਆਂ ਮੰਗਾਂ ਦਾ 25 ਜੁਲਾਈ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਕੁਲਵੰਤ ਸਿੰਘ ਚਾਨੀ ਫਰੀਦਕੋਟ , ਬਲਕਾਰ ਸਿੰਘ ਸਹੋਤਾ, ਜਸਪਾਲ ਸੰਧੂ, ਪਰਮਿੰਦਰ ਪਾਲ ਸਿੰਘ ਕਾਲੀਆ, ਬਲਬੀਰ ਸਿੰਘ ਕੰਗ, ਚਰਨ ਸਿੰਘ ਤਾਜਪੁਰੀ, ਮਨੀਸ਼ ਸ਼ਰਮਾ, ਸੰਜੀਵ ਸਿੰਘ ਯਾਦਵ, ਸੰਦੀਪ ਸਿੰਘ ਲਲਤੋਂ, ਸਤਵਿੰਦਰ ਪਾਲ ਸਿੰਘ ਦੋਰਾਹਾ ਆਦਿ ਆਗੂ ਹਾਜ਼ਰ ਸਨ।