ਮੁੱਖ ਮੰਤਰੀ ਪੰਜਾਬ ਦਿੱਤੇ ਭਰੋਸੇ ਅਨੁਸਾਰ ਸਾਂਝਾ ਫਰੰਟ ਦੇ ਆਗੂਆਂ ਨਾਲ 25 ਜੁਲਾਈ ਨੂੰ ਮੀਟਿੰਗ ਕਰਕੇ ਮੰਗਾਂ ਲਾਗੂ ਕਰਨ ਦਾ ਐਲਾਨ ਕਰਨ: ਪੈਨਸ਼ਨਰ ਆਗੂ

 **ਮੁੱਖ ਮੰਤਰੀ ਪੰਜਾਬ ਦਿੱਤੇ ਭਰੋਸੇ ਅਨੁਸਾਰ ਸਾਂਝਾ ਫਰੰਟ ਦੇ ਆਗੂਆਂ ਨਾਲ 25 ਜੁਲਾਈ ਨੂੰ ਮੀਟਿੰਗ ਕਰਕੇ ਮੰਗਾਂ ਲਾਗੂ ਕਰਨ ਦਾ ਐਲਾਨ ਕਰਨ: ਪੈਨਸ਼ਨਰ ਆਗੂ


**

ਫ਼ਗਵਾੜਾ:14ਜੁਲਾਈ ( ‌‌ ) ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਪੰਜਾਬ ਵਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਸਮੇਂ 06 ਜੁਲਾਈ ਨੂੰ ਝੰਡਾ ਮਾਰਚ ਕਰਨ ਦੇ ਦਿੱਤੇ ਸੱਦੇ ਦੇ ਦਬਾਅ ਅਧੀਨ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਨੇ ਪਹਿਲੀ ਜੁਲਾਈ ਨੂੰ ਸਾਂਝਾ ਫਰੰਟ ਦੇ ਆਗੂਆਂ ਨਾਲ ਕਬਾਨਾ ਰਿਜੋਰਟ ਫ਼ਗਵਾੜਾ ਵਿਖੇ ਮੀਟਿੰਗ ਕਰਕੇ , ਮੰਗਾਂ ਨਾਲ ਸਹਿਮਤੀ ਪ੍ਰਗਟ ਕਰਦੇ ਹੋਏ ਆਗੂਆਂ ਨਾਲ ਚੰਡੀਗੜ੍ਹ ਵਿਖੇ 25 ਜੁਲਾਈ ਨੂੰ ਦੋਬਾਰਾ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਸੀ। ਉਪਰੋਕਤ ਭਰੋਸੇ 'ਤੇ ਯਕੀਨ ਕਰਦੇ ਹੋਏ ਪੰਜਾਬ ਮੁਲਾਜ਼ਮ ਅਤੇ ਸਾਂਝਾ ਪੈਨਸ਼ਨਰ ਫਰੰਟ ਦੇ ਆਗੂਆਂ ਨੇ 06 ਜੁਲਾਈ ਦਾ ਜਲੰਧਰ ਪੱਛਮੀ ਵਿੱਚ ਕੀਤਾ ਜਾਣ ਵਾਲਾ ਝੰਡਾ ਮਾਰਚ ਮੁਲਤਵੀ ਕਰ ਦਿੱਤਾ ਸੀ। ਪੰਜਾਬ ਪੈਂਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਗਵਾੜਾ ਦੇ ਵਰਕਰਾਂ ਨੇ ਪ੍ਰਧਾਨ ਮੋਹਣ ਸਿੰਘ ਭੱਟੀ ਦੀ ਪ੍ਰਧਾਨਗੀ ਹੇਠ ਮਾਸਿਕ ਮੀਟਿੰਗ ਕਰਕੇ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਜੀ ਤੋਂ ਜ਼ੋਰਦਾਰ ਢੰਗ ਨਾਲ ਮੰਗ ਕੀਤੀ ਕਿ ਸਾਂਝਾ ਫਰੰਟ ਪੰਜਾਬ ਦੇ ਆਗੂਆਂ ਨੂੰ ਪਹਿਲੀ ਜੁਲਾਈ ਨੂੰ ਦਿੱਤੇ ਗਏ ਭਰੋਸੇ ਨੂੰ ਕਾਇਮ ਰੱਖਦੇ ਹੋਏ 25 ਜੁਲਾਈ ਨੂੰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੂਬਾਈ ਆਗੂਆਂ ਨਾਲ ਮੀਟਿੰਗ ਕਰਨ ਲਈ ਗੰਭੀਰਤਾ ਦਿਖਾਉਣ ਅਤੇ ਪਹਿਲੀ ਜੁਲਾਈ ਨੂੰ ਕੀਤੀ ਮੀਟਿੰਗ ਸਮੇਂ ਸਹਿਮਤੀ ਪ੍ਰਗਟਾਈ ਮੰਗਾਂ ਨੂੰ ਮੰਨਣ ਅਤੇ ਤੁਰੰਤ ਲਾਗੂ ਕਰਨ ਦਾ ਐਲਾਨ ਕਰਨ ਤਾਂ ਜੋ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਨਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਜੋ ਗੁੱਸਾ ਭੜਕ ਰਿਹਾ ਹੈ ,ਉਹ ਕੁੱਝ ਠੰਡਾ‌ ਪੈ ਸਕੇ।

     ਜਨਰਲ ਸਕੱਤਰ ਕੁਲਦੀਪ ਸਿੰਘ ਕੌੜਾ, ਪ੍ਰਮੋਦ ਕੁਮਾਰ ਜੋਸ਼ੀ, ਨਿਰਮੋਲਕ ਸਿੰਘ ਹੀਰਾ, ਗੁਰਦੀਪ ਕੁਮਾਰ ਜੱਸੀ, ਗੁਰਨਾਮ ਸਿੰਘ ਸੈਣੀ ਆਦਿ ਆਗੂਆਂ ਨੇ ਕਿਹਾ ਕਿ ਜੇ ਮੁੱਖ ਮੰਤਰੀ ਪੰਜਾਬ ਨੇ 25 ਜੁਲਾਈ ਨੂੰ ਸਾਂਝਾ ਫਰੰਟ ਪੰਜਾਬ ਦੇ ਆਗੂਆਂ ਨਾਲ ਸੁਖਾਵੇਂ ਮਾਹੌਲ ਵਿੱਚ ਦੋਧਿਰੀ ਗੱਲਬਾਤ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜ਼ਾਇਜ਼ ਮੰਗਾਂ ਨੂੰ ਮੰਨਣ ਅਤੇ ਲਾਗੂ ਕਰਨ ਲਈ ਗੰਭੀਰਤਾ ਨਾ ਦਿਖਾਈ ਤਾਂ ਸਾਂਝਾ ਫਰੰਟ ਪੰਜਾਬ ਵਲੋਂ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਸਮੇਂ ਪੰਜਾਬ ਸਰਕਾਰ ਨੂੰ ਭਵਿੱਖ ਵਿੱਚ ਸਬਕ ਸਿਖਾਉਣ ਲਈ ਜੋ ਵੀ ਸੰਘਰਸ਼ ਉਲੀਕਿਆ ਜਾਵੇਗਾ,ਉਸ ਵਿੱਚ ਪੈਨਸ਼ਨਰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਸੰਘਰਸ਼ ਨੂੰ ਕਾਮਯਾਬ ਕਰਨ ਲਈ ਯੋਗਦਾਨ ਪਾਉਣ ਲਈ ਤਿਆਰ ਰਹਿਣਗੇ। ਮੰਗਾਂ ਦਾ ਜ਼ਿਕਰ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਸਮੂਹ ਵਿਭਾਗਾਂ ਦੇ ਹਰ ਤਰ੍ਹਾਂ ਦੇ ਕੱਚੇ, ਠੇਕਾ, ਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਬਿਨ੍ਹਾਂ ਸ਼ਰਤ ਪੱਕਾ ਕਰਵਾਉਣ,ਮਾਣ ਭੱਤਾ ਵਰਕਰਾਂ ਤੇ ਘੱਟੋ-ਘੱਟ ਉਜਰਤਾ ਦਾ ਕਾਨੂੰਨ ਲਾਗੂ ਕਰਵਾਉਣ, 01/01/2016 ਤੋਂ ਪਹਿਲਾਂ ਵਾਲੇ ਪੈਨਸ਼ਨਰਾਂ ਦੀ ਪੈਨਸ਼ਨ ਸੁਧਾਈ ਤੇ 2.59 ਦਾ ਗੁਣਾਕ ਲਾਗੂ ਕਰਵਾਉਣ,1972 ਦੇ ਪੈਨਸ਼ਨ ਨਿਯਮਾਂ ਮੁਤਾਬਕ 01-01-2004 ਤੋਂ ਪੁਰਾਣੀ ਪੈਨਸ਼ਨ ਸਕੀਮ ਹੂਬਹੂ ਲਾਗੂ ਕਰਵਾਉਣ, ਪਰਖ ਸਮੇਂ ਦੌਰਾਨ ਮੁੱਢਲੀ ਤਨਖਾਹ ਦੇਣ ਦਾ ਨੋਟੀਫਿਕੇਸ਼ਨ ਰੱਦ ਕਰਵਾਉਣ,17-7-2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਤੇ ਕੇਂਦਰ ਦੀ ਬਜਾਏ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਵਾਉਣ,ਪੇਂਡੂ ਅਤੇ ਬਾਰਡਰ ਭੱਤੇ ਸਮੇਤ ਕੱਟੇ ਗਏ 37 ਭੱਤੇ ਅਤੇ ਏ. ਸੀ. ਪੀ. ਬਹਾਲ ਕਰਵਾਉਣ, 01-01-16 ਤੋਂ 30-06-2021 ਤੱਕ ਸਕੇਲਾਂ ਦੀ ਰਵੀਜ਼ਨ ਦੇ ਬਕਾਏ ਯੱਕ-ਮੁਸ਼ਤ ਅਦਾ ਕਰਵਾਉਣ, ਛੇਵੇਂ ਪੇ ਕਮਿਸ਼ਨ ਦੇ ਅਨੁਸਾਰ ਸੋਧੀ ਬੇਸਿਕ ਪੇ ਤੇ ਕਮਾਈ ਛੁੱਟੀ ਦਾ ਲਾਭ ਦੇਣ ,01-01-2016 ਤੋਂ 113 ਫੀਸਦੀ ਡੀ.ਏ ਦੀ ਬਜਾਇ ਮਾਨਯੋਗ ਹਾਈਕੋਰਟ ਦੇ ਫੈਸਲੇ ਮੁਤਾਬਕ 119 ਫੀਸਦੀ ਡੀ.ਏ. ਨਾਲ ਪੈਨਸ਼ਨ ਅਤੇ ਤਨਖਾਹ ਦੁਹਰਾਈ ਕਰਵਾਉਣ, ਡੀ.ਏ 38% ਤੋ ਵਧਾਕੇ ਕੇਂਦਰੀ ਤਰਜ਼ ਤੇ 50% ਕਰਵਾਉਣ, 200 ਰੁਪੈ ਵਿਕਾਸ ਟੈਕਸ ਬੰਦ ਕਰਵਾਉਣ,ਮੈਡੀਕਲ ਭੱਤਾ 2000/-ਰੁਪਏ ਕਰਵਾਉਣ ਅਤੇ ਕੈਸ਼ ਲੈੱਸ ਹੈੱਲਥ ਸਕੀਮ ਸੋਧ ਕੇ ਲਾਗੂ ਕਰਵਾਉਣ ਤੱਕ ਸੰਘਰਸ਼ ਜਾਰੀ ਹੈ ਅਤੇ ਲਗਾਤਾਰ ਜਾਰੀ ਰਹੇਗਾ। ਮੀਟਿੰਗ ਦੇ ਸ਼ੁਰੂ ਵਿੱਚ ਸਦੀਵੀ ਵਿਛੋੜਾ ਦੇ ਚੁੱਕੇ ਪੈਨਸ਼ਨਰ ਆਗੂ ਸਾਥੀ ਸਾਧੂ ਸਿੰਘ ਜੱਸਲ ਦੇ ਪਿਤਾ ਸ.ਕਰਨੈਲ ਸਿੰਘ ਜੱਸਲ ਅਤੇ ਪੈਨਸ਼ਨਰ ਮੈਂਬਰ ਸ੍ਰੀ ਹਰਭਜਨ ਲਾਲ ਜੀ ਦੇ ਮਾਤਾ ਸ਼੍ਰੀ ਮਤੀ ਧਰਮ ਕੌਰ ਜੀ ਦੇ ਸਦੀਵੀ ਵਿਛੋੜਾ ਦੇ ਜਾਣ 'ਤੇ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ ਅਤੇ ਦੋਨੋਂ ਪਰਿਵਾਰਾਂ ਦੇ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ ਗਿਆ।

       ਇਸ ਮੌਕੇ ਉਕਤ ਆਗੂਆਂ ਤੋਂ ਇਲਾਵਾ ਪ੍ਰਮੋਦ ਕੁਮਾਰ ਜੋਸ਼ੀ, ਨਿਰਮੋਲਕ ਸਿੰਘ ਹੀਰਾ, ਸਤਪਾਲ ਸਿੰਘ ਖੱਟਕੜ,ਗੁਰਨਾਮ ਸਿੰਘ ਸੈਣੀ,ਗੁਰਦੀਪ ਕੁਮਾਰ ਜੱਸੀ,,ਕੇ ਕੇ ਪਾਂਡੇ,ਕ੍ਰਿਸ਼ਨ ਗੋਪਾਲ ਚੋਪੜਾ, ਪਿਆਰਾ ਰਾਮ,ਬਲਵੀਰ ਸਿੰਘ,ਰਤਨ ਸਿੰਘ,ਅਸ਼ਵਨੀ ਕੁਮਾਰ ਆਦਿ ਆਗੂ ਹਾਜ਼ਰ ਸਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends