ਅਧਿਆਪਕਾਂ ਨੂੰ ਵਿਦਿਆਰਥੀਆਂ ਨਾਲ ਸਹੀ ਵਤੀਰਾ ਕਰਨ ਦੀ ਹਦਾਇਤ

ਸਕੂਲਾਂ ਦੇ ਅਧਿਆਪਕਾਂ ਨੂੰ ਵਿਦਿਆਰਥੀਆਂ ਨਾਲ ਸਹੀ ਵਤੀਰਾ ਕਰਨ ਦੀ ਹਦਾਇਤ 

ਲੁਧਿਆਣਾ, 2 ਜੁਲਾਈ 2024:( ਜਾਬਸ ਆਫ ਟੁਡੇ)

ਲੁਧਿਆਣਾ ਦੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਪੱਤਰ ਭੇਜ ਕੇ  ਅਧਿਆਪਕਾਂ ਨੂੰ ਵਿਦਿਆਰਥੀਆਂ ਨਾਲ ਸਹੀ ਵਤੀਰਾ ਕਰਨ ਦੀ ਹਦਾਇਤ ਕੀਤੀ ਹੈ। 



ਪੱਤਰ ਵਿਚ ਕਿਹਾ ਗਿਆ ਹੈ ਕਿ ਕੁਝ ਸਕੂਲਾਂ ਵਿਚ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨਾਲ ਦੁਰਵਿਵਹਾਰ ਅਤੇ ਮਾਰਕੁਟਾਈ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਅਜਿਹਾ ਵਤੀਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਜ਼ਿਲ੍ਹਾ ਸਿੱਖਿਆ ਅਫਸਰ ਨੇ ਕਿਹਾ ਹੈ ਕਿ ਜੇਕਰ ਕਿਸੇ ਵਿਦਿਆਰਥੀ ਵੱਲੋਂ ਕੋਈ ਗਲਤੀ ਕੀਤੀ ਜਾਂਦੀ ਹੈ ਤਾਂ ਅਧਿਆਪਕ ਉਸਦੀ ਮਾਨਸਿਕ ਸਥਿਤੀ ਨੂੰ ਸਮਝਦਾਰੀ ਨਾਲ ਸੰਭਾਲਣ ਅਤੇ ਉਸ ਨਾਲ ਪਿਆਰ ਭਰਿਆ ਵਤੀਰਾ ਕਰਨ। ਵਿਦਿਆਰਥੀ ਦਾ ਸੁਭਾਅ ਸੁਧਾਰਨ ਲਈ ਉਸ ਨੂੰ ਸਹੀ ਮਾਰਗਦਰਸ਼ਨ ਦਿੱਤਾ ਜਾਵੇ।ਪੱਤਰ ਦੀ ਨਕਲ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਵੀ ਭੇਜੀ ਗਈ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends