ਪੰਜਾਬ ਸਰਕਾਰ ਵੱਲੋਂ ਪੈਨਸ਼ਨ ਦੇਣ ਤੋਂ ਇੰਨਕਾਰ, ਹਾਈਕੋਰਟ ਨੇ ਵੀ ਪਟੀਸ਼ਨ ਕੀਤੀ ਖ਼ਾਰਜ

ਪੰਜਾਬ ਸਰਕਾਰ ਵੱਲੋਂ  ਪੈਨਸ਼ਨ ਦੇਣ ਤੋਂ ਇੰਨਕਾਰ, ਹਾਈਕੋਰਟ  ਨੇ ਵੀ ਪਟੀਸ਼ਨ ਕੀਤੀ ਖ਼ਾਰਜ 

ਚੰਡੀਗੜ੍ਹ, 5 ਜੁਲਾਈ ( ਜਾਬਸ ਆਫ ਟੁਡੇ) ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਕਰਮਚਾਰੀਆਂ ਦੀ ਪੈਨਸ਼ਨ ਦੀ ਮੰਗ ਨੂੰ ਲੈ ਕੇ ਦਾਖਲ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਨੀਤੀਗਤ ਫੈਸਲੇ ਲੈਣ ਦਾ ਕੰਮ ਸਰਕਾਰ ਦਾ ਹੈ ਅਤੇ ਬੋਰਡ ਦੀ ਮਾੜੀ ਵਿੱਤੀ ਸਥਿਤੀ ਦੇ ਚੱਲਦੇ ਪੈਨਸ਼ਨ ਦਾ ਪ੍ਰਬੰਧ ਨਹੀਂ ਕੀਤਾ ਗਿਆ ਹੈ।



ਕਰਮਚਾਰੀਆਂ ਨੇ ਦਲੀਲ ਦਿੱਤੀ ਸੀ ਕਿ ਪੰਜਾਬ ਦੇ ਸਾਰੇ ਵਿਭਾਗਾਂ ਵਿੱਚ ਕਰਮਚਾਰੀਆਂ ਨੂੰ ਪੈਨਸ਼ਨ ਦਿੱਤੀ ਜਾਂਦੀ ਹੈ ਅਤੇ ਉਨ੍ਹਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਹਾਲਾਂਕਿ, ਹਾਈਕੋਰਟ ਨੇ ਇਸ ਦਲੀਲ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ।

Also Read: 

ਪੰਜਾਬ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਲਈ ਨਵੀਂ ਨੀਤੀ ਜਾਰੀ ਕੀਤੀ

DIET DEPUTATION: ਅਧਿਆਪਕਾਂ ਦੀਆਂ ਵੱਖ ਵੱਖ ਡਾਈਟਾਂ ਵਿੱਚ ਤੈਨਾਤੀਆਂ

ਇਸ ਫੈਸਲੇ ਨਾਲ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਕਰਮਚਾਰੀਆਂ ਵਿੱਚ ਨਿਰਾਸ਼ਾ ਫੈਲ ਗਈ ਹੈ। ਉਨ੍ਹਾਂ ਨੇ ਸਰਕਾਰ ਨੂੰ ਫੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਹੈ।

ਪਟੀਸ਼ਨ ਦਾ ਵਿਰੋਧ ਕਰਦਿਆਂ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਐਡਵੋਕੇਟ   ਨੇ ਕਿਹਾ ਕਿ ਪਟੀਸ਼ਨਰਾਂ ਦੀ ਨਿਯੁਕਤੀ ਦੀਆਂ ਸ਼ਰਤਾਂ ਵਿੱਚ ਪੈਨਸ਼ਨ ਦਾ ਕੋਈ ਪ੍ਰਬੰਧ ਨਹੀਂ ਹੈ। ਇਸ ਦੇ ਨਾਲ ਹੀ ਪੈਨਸ਼ਨ ਅਤੇ ਸੇਵਾ ਨਿਯਮ ਸਰਕਾਰ ਦਾ ਮਾਮਲਾ ਹੈ ਅਤੇ ਅਦਾਲਤ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਨਹੀਂ ਕਰਨੀਆਂ ਚਾਹੀਦੀਆਂ। 


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends