SCHOOL NAME CHANGED: ਪੰਜਾਬ ਸਰਕਾਰ ਨੇ ਬਦਲੇ ਸਕੂਲਾਂ ਦੇ ਨਾਮ, ਸੱਤ ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾ 'ਤੇ ਰੱਖਿਆ
ਚੰਡੀਗੜ੍ਹ, 13 ਜੁਲਾਈ ( ਜਾਬਸ ਆਫ ਟੁਡੇ): ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਸੱਤ ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾ 'ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਪਿੰਡ ਛੰਨਾ ਗੁਲਾਬ ਸਿੰਘ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਮ ਬਦਲ ਕੇ ਦਰਬਾਰਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਜੁਮਲਾ ਮਾਲਕਾਂ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਮ ਬਦਲ ਕੇ ਲਾਭ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ।
ਬੈਂਸ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਸਵੱਦੀ ਕਲਾਂ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦਾ ਨਾਮ ਬਦਲ ਕੇ ਬੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅਤੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਝੋਰੜਾਂ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਮ ਬਦਲ ਕੇ ਸ਼ਹੀਦ ਏਐਸਆਈ ਗੁਰਮੁਖ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ।
ਇਸੇ ਤਰ੍ਹਾਂ ਬਠਿੰਡਾ ਜ਼ਿਲ੍ਹੇ ਦੇ ਬੁਢਲਾਡਾ ਵਿਖੇ ਸਥਿਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦਾ ਨਾਮ ਬਦਲ ਕੇ ਸ਼ਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਬਰ੍ਹੇ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਮ ਬਦਲ ਕੇ ਸੇਵਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ।