ਪੰਜਾਬ ਸਰਕਾਰ ਵੱਲੋਂ 16 ਜੁਲਾਈ ਨੂੰ ਰਾਜ ਪੱਧਰੀ ਉਲਾਸ ਮੇਲਾ ਆਯੋਜਿਤ ਕੀਤਾ ਜਾਵੇਗਾ
ਚੰਡੀਗੜ੍ਹ, 5 ਜੁਲਾਈ 2024 (ਜਾਬਸ ਆਫ ਟੁਡੇ)
ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵੱਲੋਂ 16 ਜੁਲਾਈ ਨੂੰ ਰਾਜ ਪੱਧਰੀ ਉਲਾਸ ਮੇਲਾ ਆਯੋਜਿਤ ਕੀਤਾ ਜਾਵੇਗਾ। ਇਹ ਮੇਲਾ ਰਾਇਤ ਬਾਹਰਾ ਯੂਨੀਵਰਸਿਟੀ, ਸਹੌਰਾਂ, ਤਹਿਸੀਲ ਖਰੜ, ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਹੋਵੇਗਾ।
ਮੇਲੇ ਦਾ ਉਦਘਾਟਨ ਮੁੱਖ ਮਹਿਮਾਨ ਵੱਲੋਂ ਦੀਵਾ ਬਾਲ ਕੇ ਕੀਤਾ ਜਾਵੇਗਾ। ਇਸ ਮੌਕੇ ਡਾਇਰੈਕਟਰ ਐਸ.ਸੀ.ਈ.ਆਰ.ਟੀ. ਪੰਜਾਬ ਸ੍ਰੀਮਤੀ ਅਮਨਿੰਦਰ ਕੌਰ ਪੀ.ਸੀ.ਐਸ. ਵੱਲੋਂ ਸਵਾਗਤੀ ਭਾਸ਼ਣ ਦਿੱਤਾ ਜਾਵੇਗਾ। ਮੁੱਖ ਮਹਿਮਾਨ ਅਤੇ ਹੋਰ ਮਹਿਮਾਨਾਂ ਦਾ ਸਵਾਗਤ ਡਾਇਟ ਫ਼ਿਰੋਜ਼ਪੁਰ ਵੱਲੋਂ ਕੀਤਾ ਜਾਵੇਗਾ।ਮੇਲੇ ਦੌਰਾਨ ਸਾਰੇ ਡਾਇਟਾਂ ਵੱਲੋਂ ਸਰਬੋਤਮ ਅਭਿਆਸਾਂ ਦੀ ਪ੍ਰਦਰਸ਼ਨੀ ਲਗਾਈ ਜਾਵੇਗੀ। ਨਵ-ਸਾਖਰਾਂ ਨੂੰ ਮੁੱਖ ਮਹਿਮਾਨ ਵੱਲੋਂ ਸਰਟੀਫਿਕੇਟ ਵੰਡੇ ਜਾਣਗੇ। ਨਵ-ਸਾਖਰ ਸਿੱਖਿਆਰਥੀਆਂ ਅਤੇ ਸਵੈਸੇਵਕ ਅਧਿਆਪਕਾਂ ਨਾਲ ਪੈਨਲ ਚਰਚਾ ਵੀ ਕੀਤੀ ਜਾਵੇਗੀ।ਮੇਲੇ ਦਾ ਸਮਾਪਨ ਸਮਾਰੋਹ ਸ਼ਾਮ 4 ਵਜੇ ਹੋਵੇਗਾ।
ਇਸ ਮੌਕੇ ਡਾਇਰੈਕਟਰ ਐਸ.ਸੀ.ਈ.ਆਰ.ਟੀ. ਪੰਜਾਬ ਸ੍ਰੀਮਤੀ ਅਮਨਿੰਦਰ ਕੌਰ ਪੀ.ਸੀ.ਐਸ. ਨੇ ਸਾਰੇ ਸਮੂਹ ਜਿਲ੍ਹਾ ਸਿੱਖਿਆ ਅਧਿਕਾਰੀਆਂ (ਸੈ.ਸਿ. ਅਤੇ ਐਸ.ਸਿ.) ਨੂੰ ਅਪੀਲ ਕੀਤੀ ਹੈ ਕਿ ਉਹ ਉਪਰੋਕਤ ਦਰਸਾਈ ਮਿਤੀ ਨੂੰ ਮਿਥੇ ਸਥਾਨ ਤੇ ਸਮੇਂ ਸਿਰ ਪਹੁੰਚਿਆ ਜਾਵੇ ਤਾਂ ਜੋ ਉਨ੍ਹਾਂ ਵੱਲੋਂ ਆਪਣੇ ਜਿਲ੍ਹੇ ਵਿਚ ਵੀ ਇਸ ਤਰ੍ਹਾਂ ਦਾ ਪ੍ਰੋਗਰਾਮ ਵਧੀਆ ਤਰੀਕੇ ਨਾਲ ਕਰਵਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਗਰਾਮ ਰਾਹੀਂ 'ਹਰ ਇਕ ਸਾਖਰ' ਪ੍ਰੋਗਰਾਮ ਨੂੰ ਹੋਰ ਮਜ਼ਬੂਤੀ ਮਿਲੇਗੀ।**
ਇਹ ਮੇਲਾ ਸੂਬੇ ਵਿਚ ਸਾਖਰਤਾ ਦਰ ਨੂੰ ਵਧਾਉਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਇਕ ਹਿੱਸਾ ਹੈ। ਪੰਜਾਬ ਸਰਕਾਰ ਨੇ ਸੂਬੇ ਵਿਚ ਸਾਖਰਤਾ ਦਰ ਨੂੰ 100% ਤੱਕ ਪਹੁੰਚਾਉਣ ਦਾ ਟੀਚਾ ਮਿਥਿਆ ਹੈ।