1 Crore for Hockey Team : ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ, ਹਾਕੀ ਟੀਮ ਨੂੰ 1 ਕਰੋੜ ਰੁਪਏ ਦੇਣ ਦੀ ਘੋਸ਼ਣਾ

ਪੈਰਿਸ ਓਲੰਪਿਕ ਵਿੱਚ ਭਾਰਤੀ ਹਾਕੀ ਟੀਮ ਨੇ ਪ੍ਰਾਪਤ ਕੀਤਾ ਚੌਥਾ ਮੈਡਲ, ਸਪੇਨ ਨੂੰ 2-1 ਨਾਲ ਹਰਾ ਕੇ ਬਰੌਂਜ਼ ਮੈਡਲ ਜਿੱਤਿਆ

ਚੰਡੀਗੜ੍ਹ, 8 ਅਗਸਤ 2024 ( ਜਾਬਸ ਆਫ ਟੁਡੇ)

ਭਾਰਤੀ ਹਾਕੀ ਟੀਮ ਨੇ ਗੁਰਵਾਰ ਨੂੰ ਪੈਰਿਸ ਓਲੰਪਿਕ ਵਿੱਚ ਦੇਸ਼ ਲਈ ਚੌਥਾ ਮੈਡਲ ਜਿੱਤਿਆ ਹੈ। ਭਾਰਤੀ ਪੁਰਸ਼ ਹਾਕੀ ਟੀਮ ਨੇ ਸਪੇਨ ਨੂੰ 2-1 ਨਾਲ ਹਰਾਕੇ ਬਰੌਂਜ਼ ਮੈਡਲ ਹਾਸਲ ਕੀਤਾ। ਇਸ ਜਿੱਤ ਦੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟੀਮ ਦੇ  ਹਰੇਕ ਖਿਡਾਰੀ ਨੂੰ 1 ਕਰੋੜ ਰੁਪਏ ਦੇਣ ਦੀ ਘੋਸ਼ਣਾ ਕੀਤੀ ਹੈ। 



ਅਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਕੈਪਟਨ ਹਰਮਨਪ੍ਰੀਤ ਸਿੰਘ ਦੇ ਘਰ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਟੀਮ ਨੂੰ ਜਿੱਤ 'ਤੇ ਵਧਾਈ ਦਿੱਤੀ ਹੈ ਅਤੇ ਕਿਹਾ ਕਿ ਸਾਡੇ ਖਿਡਾਰੀਆਂ ਦੀ ਸਪੋਰਟਸ ਪਾਲਸੀ ਦੇ ਅਨੁਸਾਰ ਬਰੌਂਜ਼ ਮੈਡਲ ਜਿੱਤਣ ਵਾਲਿਆਂ ਨੂੰ 1 ਕਰੋੜ ਰੁਪਏ ਇਨਾਮ ਦਿੱਤਾ ਜਾਵੇਗਾ। 


ਗੌਰਤਲਬ ਹੈ ਕਿ ਭਾਰਤੀ ਹਾਕੀ ਟੀਮ ਵਿੱਚ ਪੰਜਾਬ ਦੇ 10 ਖਿਡਾਰੀ ਸ਼ਾਮਿਲ ਹਨ। ਇਸ ਕਾਰਨ ਮੁੱਖ ਮੰਤਰੀ ਮਾਨ ਨੇ ਖਿਡਾਰੀਆਂ ਨਾਲ ਵਿਸ਼ੇਸ਼ ਰਾਬਤਾ ਕੀਤਾ ਅਤੇ ਵਧਾਈ ਦਿੱਤੀ। ਕੁਝ ਦਿਨ ਪਹਿਲਾਂ ਹੀ ਮੁੱਖ ਮੰਤਰੀ ਮਾਨ ਨੇ ਕੈਪਟਨ ਹਰਮਨਪ੍ਰੀਤ ਸਿੰਘ ਨਾਲ ਟੈਲੀਫੋਨ 'ਤੇ ਗੱਲਬਾਤ ਕਰਕੇ ਸ਼ੁਭਕਾਮਨਾਵਾਂ ਦਿੱਤੀਆਂ ਸਨ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

HOLIDAY ANNOUNCED: ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ

 ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਅੰਮ੍ਰਿਤਸਰ, 16 ਅਕਤੂਬਰ 2024 ( ਜਾਬਸ ਆਫ ਟੁਡੇ) ਪੰਜਾਬ ਸਰਕਾਰ ਨੇ ਸ਼੍ਰੀ...

RECENT UPDATES

Trends