6635 ETT BHRTI CLOSE : 6635 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਮੁਕੰਮਲ, ਬੈਕਲਾਗ ਅਸਾਮੀਆਂ ਤੇ ਦੁਬਾਰਾ ਵਿਗਿਆਪਨ

 6635 ETT BHRTI CLOSE : 6635 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਮੁਕੰਮਲ, ਬੈਕਲਾਗ ਅਸਾਮੀਆਂ ਤੇ ਦੁਬਾਰਾ ਵਿਗਿਆਪਨ 

ਚੰਡੀਗੜ੍ਹ 19 ਅਗਸਤ (ਜਾਬਸ ਆਫ ਟੁਡੇ) : ਸਿੱਖਿਆ ਵਿਭਾਗ, ਪੰਜਾਬ ਵੱਲੋਂ ਜਾਰੀ ਕੀਤੇ ਗਏ ਇੱਕ ਨੋਟਿਸ ਅਨੁਸਾਰ  ਈਟੀਟੀ ਅਧਿਆਪਕਾਂ ਦੀਆਂ 6635 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਪੂਰੀ ਹੋ ਗਈ ਹੈ। ਇਸ ਸਬੰਧੀ ਜਾਰੀ ਕੀਤੇ ਨੋਟਿਸ ਵਿੱਚ ਦੱਸਿਆ ਗਿਆ ਹੈ ਕਿ ਇਹ ਅਸਾਮੀਆਂ ਸਿੱਧੀ ਭਰਤੀ ਰਾਹੀਂ ਭਰੀਆਂ ਜਾਣੀਆਂ ਸਨ ਅਤੇ ਇਸ ਸਬੰਧੀ 30-07-2021 ਨੂੰ ਇੱਕ ਵਿਗਿਆਪਨ ਜਾਰੀ ਕੀਤਾ ਗਿਆ ਸੀ।



ਇਸ ਵਿਗਿਆਪਨ ਦੇ ਆਧਾਰ ‘ਤੇ ਸਿੱਖਿਆ ਭਰਤੀ ਡਾਇਰੈਕਟੋਰੇਟ ਵੱਲੋਂ ਭੇਜੀਆਂ ਗਈਆਂ ਚੋਣ ਸੂਚੀਆਂ ਵਿੱਚੋਂ ਯੋਗ ਉਮੀਦਵਾਰਾਂ ਨੂੰ ਵਿਭਾਗ ਵੱਲੋਂ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ। ਇਸ ਭਰਤੀ ਪ੍ਰਕਿਰਿਆ ਨੂੰ ਪੂਰਾ ਹੋਏ ਦੋ ਸਾਲ ਤੋਂ ਵੱਧ ਸਮਾਂ ਹੋ ਚੁੱਕਾ ਹੈ। ਇਸ ਲਈ ਹੁਣ ਇਸ ਭਰਤੀ ਨੂੰ ਪੂਰੀ ਤਰ੍ਹਾਂ ਨਾਲ ਪੂਰਾ ਕਰ ਦਿੱਤਾ ਗਿਆ ਹੈ।

ਜਾਰੀ ਨੋਟਿਸ ਵਿੱਚ ਲਿਖਿਆ ਗਿਆ ਹੈ ਕਿ ਇਸ ਭਰਤੀ ਅਧੀਨ ਸਿੱਖਿਆ ਭਰਤੀ ਡਾਇਰੈਕਟੋਰੇਟ ਦੇ ਪੱਧਰ ਤੇ ਰਾਖਵੀਆਂ ਰੱਖੀਆਂ ਅਸਾਮੀਆਂ ਦੇ ਨਿਪਟਾਰੇ ਉਪਰੰਤ, ਬੈਕਲਾਗ ਅਸਾਮੀਆਂ ਸਬੰਧੀ ਸਰਕਾਰ ਵੱਲੋਂ ਸਮੇਂ-ਸਮੇਂ ਤੇ ਜਾਰੀ ਕੀਤੇ ਰੂਲਾਂ/ ਹਦਾਇਤਾਂ ਅਨੁਸਾਰ ਦੁਬਾਰਾ ਵਿਗਿਆਪਨ ਦਿੱਤਾ ਜਾਵੇਗਾ। 

ਨੋਟਿਸ ਅਨੁਸਾਰ ਇਹ ਵੀ ਦੱਸਿਆ ਗਿਆ ਹੈ ਕਿ ਇਸ ਸਬੰਧੀ ਜਾਣਕਾਰੀ ਸਕੱਤਰ ਸਕੂਲ ਸਿੱਖਿਆ, ਪੰਜਾਬ ਅਤੇ ਡਾਇਰੈਕਟਰ, ਸਿੱਖਿਆ ਭਰਤੀ ਡਾਇਰੈਕਟੋਰੇਟ, ਪੰਜਾਬ ਨੂੰ ਭੇਜ ਦਿੱਤੀ ਗਈ ਹੈ।


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends