ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਲਈ 6ਵਾਂ ਪੇਅ ਕਮਿਸ਼ਨ ਲਾਗੂ
ਮੋਹਾਲੀ, 27 ਅਗਸਤ 2024 (ਜਾਬਸ ਆਫ ਟੁਡੇ) ਪੰਜਾਬ ਸਰਕਾਰ ਨੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਅਤੇ ਗੈਰ-ਅਧਿਆਪਕਾਂ ਨੂੰ 6ਵਾਂ ਪੇਅ ਕਮਿਸ਼ਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਪੰਜਾਬ ਰਾਜ ਦੇ ਸਰਕਾਰੀ ਕਰਮਚਾਰੀਆਂ ਨੂੰ ਲਾਗੂ ਕੀਤੇ ਗਏ 6ਵੇਂ ਪੇਅ ਕਮਿਸ਼ਨ ਦੇ ਅਨੁਸਾਰ ਲਿਆ ਗਿਆ ਹੈ।
ਇਸ ਸਬੰਧੀ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ 6ਵੇਂ ਪੇਅ ਕਮਿਸ਼ਨ ਨੂੰ ਲਾਗੂ ਕਰਨ ਲਈ ਕਮੇਟੀਆਂ ਬਣਾ ਕੇ ਬਣਦੀ ਕਾਰਵਾਈ ਕਰਨ। ਨਵੇਂ ਤਨਖਾਹ ਸਕੇਲ 1 ਜੁਲਾਈ 2024 ਤੋਂ ਲਾਗੂ ਕੀਤੀ ਜਾਣਗੇ।
ਇਸ ਫੈਸਲੇ ਨਾਲ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਅਤੇ ਗੈਰ-ਅਧਿਆਪਕਾਂ ਨੂੰ ਤਨਖਾਹ ਵਿੱਚ ਵਾਧਾ ਹੋਵੇਗਾ।