ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਪ੍ਰਮੋਸ਼ਨਾਂ ਰੋਕਣ ਦੇ ਵਿਰੋਧ ਵਿੱਚ 8 ਅਤੇ 9 ਅਗਸਤ ਨੂੰ ਜ਼ਿਲ੍ਹਾ ਪੱਧਰੀ ਧਰਨਿਆਂ ਦਾ ਐਲਾਨ

 *ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਪ੍ਰਮੋਸ਼ਨਾਂ ਰੋਕਣ ਦੇ ਵਿਰੋਧ ਵਿੱਚ 8 ਅਤੇ 9 ਅਗਸਤ ਨੂੰ ਜ਼ਿਲ੍ਹਾ ਪੱਧਰੀ ਧਰਨਿਆਂ ਦਾ ਐਲਾਨ* 


*4 ਸਤੰਬਰ ਨੂੰ ਮੋਹਾਲੀ ਵਿਖੇ ਹੋਵੇਗਾ ਸੂਬਾਈ ਪ੍ਰਦਰਸ਼ਨ* 


*ਮੁੱਖ ਮੰਤਰੀ ਵਲੋਂ ਸਾਂਝੇ ਫਰੰਟ ਨਾਲ ਵਾਰ-ਵਾਰ ਮੀਟਿੰਗ ਮੁਲਤਵੀ ਕਰਨ ਦੀ ਨਿਖੇਧੀ*


    ਚੰਡੀਗੜ੍ਹ / ਮੋਹਾਲੀ ( ) 01ਅਗਸਤ ( ) ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਵਰਚੁਅਲ ਮੀਟਿੰਗ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਸੂਬਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਨੇ ਫੈਸਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਪ ਦੀ ਸਰਕਾਰ ਬਣਨ ਬਾਅਦ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਵੱਖ-ਵੱਖ ਸਿੱਖਿਆ ਮੰਤਰੀਆਂ ਨਾਲ ਲੰਬੀਆਂ ਮੀਟਿੰਗਾਂ ਵਿੱਚ ਅਧਿਆਪਕ ਮੰਗਾਂ ਸਬੰਧੀ ਚਰਚਾ ਕੀਤੀ ਸੀ, ਪਰ ਸਰਕਾਰ ਨੇ ਉਹਨਾਂ ਮੰਗਾਂ ਦੀ ਅਣਦੇਖੀ ਕੀਤੀ ਹੈ। ਰਾਸ਼ਟਰੀ ਸਿੱਖਿਆ ਨੀਤੀ 2020 ਰੱਦ ਕਰਕੇ ਪੰਜਾਬ ਦੀ ਸਿੱਖਿਆ ਨੀਤੀ ਜਾਰੀ ਕਰਨ ਦਾ ਵਾਅਦਾ ਕੀਤਾ ਸੀ, ਜੋ ਵਫਾ ਨਹੀਂ ਹੋਇਆ। ਇਸ ਲਈ ਪੰਜਾਬ ਦੀ ਸਿੱਖਿਆ ਨੀਤੀ ਜਾਰੀ ਕਰਨ, ਅਧਿਆਪਕਾਂ ਦੇ ਹਰ ਵਰਗ ਦੀਆਂ ਤਰੱਕੀਆਂ ਤੁਰੰਤ ਕਰਨ, ਅਧਿਆਪਕਾਂ ਨੂੰ ਪੂਰੇ ਤਨਖਾਹ ਸਕੇਲ ਤੇ ਪੱਕੇ ਕਰਨ, ਪਿਕਟਸ ਸੋਸਾਇਟੀ ਵਿੱਚ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਸ਼ਿਫਟ ਕਰਨ ਅਤੇ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ, ਅਧਿਆਪਕਾਂ ਵੱਲੋਂ ਖਰਚ ਕੀਤੀਆਂ ਗਈਆਂ ਗਰਾਂਟਾਂ ਤੁਰੰਤ ਜਾਰੀ ਕਰਨ, ਹਰ ਭਰਤੀ ਲਈ ਨਿਯੁਕਤੀ ਦੇ ਸਮੇਂ ਤੋਂ ਪੂਰੀ ਤਨਖਾਹ ਜਾਰੀ ਕਰਨ, ਬਦਲੀਆਂ ਵਿੱਚ ਨਵ-ਨਿਯੁਕਤ ਅਧਿਆਪਕਾਂਵਾਂ ਨੂੰ ਪਹਿਲ ਦੇਣ, ਅਧਿਆਪਕਾਂ ਤੋਂ ਹਰ ਤਰ੍ਹਾਂ ਦੇ ਗੈਰ ਵਿਦਿਅਕ ਕੰਮ ਲੈਣੇ ਬੰਦ ਕਰਨ, ਮਾਨਯੋਗ ਅਦਾਲਤਾਂ ਵੱਲੋਂ ਅਧਿਆਪਕ ਪੱਖੀ ਕੀਤੇ ਗਏ ਫੈਸਲੇ ਲਾਗੂ ਕਰਵਾਉਣ ਸਮੇਤ ਅਧਿਆਪਕ ਮੰਗਾਂ ਦੀ ਪ੍ਰਾਪਤੀ ਲਈ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵੱਲੋਂ 8 ਅਤੇ 9 ਅਗਸਤ ਨੂੰ ਜ਼ਿਲ੍ਹਾ ਸਿੱਖਿਆ ਦਫ਼ਤਰਾਂ ਅੱਗੇ ਧਰਨੇ ਦੇ ਕੇ ਉਚ ਸਿੱਖਿਆ ਅਧਿਕਾਰੀਆਂ, ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਇਸ ਉਪਰੰਤ 4 ਸਤੰਬਰ ਨੂੰ ਵਿਦਿਆ ਭਵਨ ਮੋਹਾਲੀ ਸਾਹਮਣੇ ਸੂਬਾਈ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।



         ਮੀਟਿੰਗ ਵਿੱਚ ਮੁੱਖ ਮੰਤਰੀ ਵਲੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨਾਲ ਹੋਣ ਵਾਲੀ ਮੀਟਿੰਗ ਵਾਰ-ਵਾਰ ਮੁਲਤਵੀ ਕਰਨ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਮੁੱਖ ਮੰਤਰੀ ਵੱਲੋਂ ਪਹਿਲਾਂ 25 ਜੁਲਾਈ ਤੇ ਹੁਣ 2 ਅਗਸਤ ਦੀ ਮੀਟਿੰਗ ਮੁਲਤਵੀ ਕਰਨ ਦੇ ਵਿਰੋਧ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ 5 - 6 ਅਗਸਤ ਨੂੰ ਪੰਜਾਬ ਸਰਕਾਰ ਦੀਆਂ ਅਰਥੀਆਂ ਅਤੇ ਲਾਰਿਆਂ ਦੀਆਂ ਪੰਡਾਂ ਫੂਕਣ ਦੇ ਐਕਸ਼ਨਾਂ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।

          ਮੀਟਿੰਗ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜਨਰਲ ਸਕੱਤਰ ਤੀਰਥ ਬਾਸੀ, ਅਮਨਦੀਪ ਸ਼ਰਮਾ, ਜਸਵੀਰ ਤਲਵਾੜਾ, ਕੁਲਦੀਪ ਪੁਰੋਵਾਲ, ਮਨੋਹਰ ਲਾਲ ਸ਼ਰਮਾ, ਨਰਿੰਦਰ ਮਾਖਾ, ਬਲਵਿੰਦਰ ਭੁੱਟੋ, ਹਰਿੰਦਰ ਮੱਲੀ, ਰਾਜੀਵ ਹਾਂਡਾ, ਗੁਰਦਾਸ ਸਿੱਧੂ, ਜਗਜੀਤ ਸਿੰਘ ਮਾਨ, ਪਰਮਜੀਤ ਸ਼ੋਰੇ ਵਾਲਾ, ਜਸਵਿੰਦਰ ਸਮਾਣਾ, ਪ੍ਰਭਜੀਤ ਸਿੰਘ ਰਸੂਲਪੁਰ, ਗਣੇਸ਼ ਭਗਤ, ਰਵਿੰਦਰ ਪੱਪੀ, ਦੇਵੀ ਦਿਆਲ, ਗਣੇਸ਼ ਭਗਤ, ਸੁਭਾਸ਼ ਪਠਾਨਕੋਟ, ਜੱਜਪਾਲ ਬਾਜੇ ਕੇ, ਸੁੱਚਾ ਸਿੰਘ ਟਰਪਈ, ਬਲਦੇਵ ਸਿੰਘ ਬਰਾੜ, ਨੂਰ ਮੁਹੰਮਦ, ਮਨਪ੍ਰੀਤ ਸਿੰਘ, ਸਰਬਜੀਤ ਸਿੰਘ ਧਾਲੀਵਾਲ, ਹਰਮਨਦੀਪ ਸਿੰਘ, ਗੁਰਮੇਲ ਸਿੰਘ, ਤਜਿੰਦਰ ਤੇਜੀ, ਪਰਮਪਾਲ ਸਿੰਘ, ਅੰਮ੍ਰਿਤ ਪਾਲ, ਕਮਲਦੀਪ ਜੈਨ ਆਦਿ ਸ਼ਾਮਿਲ ਸਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends