ਲੁਧਿਆਣਾ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਵਿੱਚ ਨਸ਼ਿਆਂ ਦੇ ਖ਼ਿਲਾਫ਼ ਸਹੁੰ ਚੁੱਕ ਸਮਾਗਮ ਸਬੰਧੀ ਹਦਾਇਤਾਂ ਜਾਰੀ
**ਲੁਧਿਆਣਾ, 11 ਅਗਸਤ 2024 ( ਜਾਬਸ ਆਫ ਟੁਡੇ) - ਕੇਂਦਰ ਸਰਕਾਰ ਨੇ ਭਾਰਤ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਇੱਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਦੇ ਤਹਿਤ ਸਾਰੇ ਸਰਕਾਰੀ ਅਧਿਕਾਰੀਆਂ, ਵਿਦਿਆਰਥੀਆਂ ਅਤੇ ਜਨਤਕ ਅਦਾਰਿਆਂ ਨੂੰ ਨਸ਼ਿਆਂ ਦੇ ਖ਼ਿਲਾਫ਼ ਸਹਿਮਤ ਦੇਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੁਹਿੰਮ ਦੇ ਤਹਿਤ, ਲੁਧਿਆਣਾ ਵਿਖੇ ਵਡੇ ਪੱਧਰ 'ਤੇ ਅਧਿਕਾਰੀਆਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਕਸਮਾਂ ਖਾਈਆਂ ਜਾਣਗੀਆਂ । ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਇਸ ਸਬੰਧੀ ਸਕੂਲਾਂ ਨੂੰ ਗਾਈਡਲਾਈਨ ਜਾਰੀ ਕੀਤੀਆਂ ਹਨ । ਇਸ ਮੁਹਿੰਮ 'ਚ ਸ਼ਾਮਲ ਹੋਣ ਲਈ, ਮਿਤੀ 12 ਅਗਸਤ 2024 ਨੂੰ ਸਕੂਲਾਂ ਵਿੱਚ ਸਵੇਰੇ 10:00 ਵਜੇ ਤੱਕ ਨਸ਼ਿਆਂ ਦੇ ਖ਼ਿਲਾਫ਼ ਪ੍ਰਤੀਬੱਧਤਾ ਦਿਖਾਉਣ ਦੀ ਅਪੀਲ ਕੀਤੀ ਗਈ ਹੈ।,
ਸਮੂਹ ਸਕੂਲਾਂ ਵਿੱਚ ਹੇਠਾਂ ਦਿੱਤੇ ਅਨੁਸਾਰ ਸਹੁੰ ਚੁੱਕੀ ਜਾਵੇਗੀ "ਮੈਂ ਸੌਂਹ ਚੁੱਕਦਾ ਹਾਂ ਕਿ ਮੈਂ ਆਪਣੀ ਸਾਰੀ ਯੋਗਤਾ ਦੇ ਨਾਲ ਦੇਸ਼ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕਰਾਂਗਾ।"