ਵਿਦਿਆਰਥੀਆਂ ਦਾ ਦਾਖਲਾ ਰੋਕਣ ਜਾਂ ਉਸ ਦੇ ਸਰਟੀਫਿਕੇਟ ਰੋਕਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ

 ਵਿਦਿਆਰਥੀ ਦਾ ਦਾਖਲਾ ਰੋਕਣ ਜਾਂ ਉਸ ਦੇ ਸਰਟੀਫਿਕੇਟ ਰੋਕਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ 

ਚੰਡੀਗੜ੍ਹ 16 ਅਗਸਤ 2024‌( ਜਾਬਸ ਆਫ ਟੁਡੇ) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸੇ ਵੀ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਦਾ ਦਾਖਲਾ ਰੋਕਣ ਜਾਂ ਉਸ ਦੇ ਸਰਟੀਫਿਕੇਟ ਰੋਕਣ ਵਾਲੀ ਕੋਈ ਵੀ ਕਾਰਵਾਈ ਨਾ ਕਰਨ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਸਾਰੇ ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰੀਆਂ ਨੂੰ ਹਦਾਇਤ ਕਰ ਦਿੱਤੀ ਗਈ ਹੈ ਕਿ ਉਹ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਇਸ ਸਬੰਧੀ ਸਖ਼ਤੀ ਨਾਲ ਪਾਲਣਾ ਕਰਵਾਉਣ। ਜੇਕਰ ਕਿਸੇ ਵੀ ਸੰਸਥਾ ਵੱਲੋਂ ਇਸ ਤਰ੍ਹਾਂ ਦੀ ਕੋਈ ਵੀ ਸ਼ਿਕਾਇਤ ਮਿਲਦੀ ਹੈ ਤਾਂ ਉਸ ਸੰਸਥਾ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਜਾਣਕਾਰੀ ਸੂਬਾ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਜਾਰੀ ਕੀਤੀ ਗਈ ਹੈ।


follow this link for updates


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends