ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾ ਡੈਲੀਗੇਟ ਇਜਲਾਸ ਵਿੱਚ ਜ਼ਿਲ੍ਹਾ ਫਾਜ਼ਿਲਕਾ ਵੱਲੋ ਭਰਵੀਂ ਸ਼ਮੂਲੀਅਤ

 *ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾ ਡੈਲੀਗੇਟ ਇਜਲਾਸ ਵਿੱਚ ਜ਼ਿਲ੍ਹਾ ਫਾਜ਼ਿਲਕਾ ਵੱਲੋ ਭਰਵੀਂ ਸ਼ਮੂਲੀਅਤ


*


*ਵਿਕਰਮਦੇਵ ਸਿੰਘ ਸੂਬਾ ਪ੍ਰਧਾਨ ਅਤੇ ਮਹਿੰਦਰ ਕੌੜਿਆਂਵਾਲੀ ਜਨਰਲ ਸਕੱਤਰ ਚੁਣੇ ਗਏ*


*ਇਜਲਾਸ ਵਿੱਚ ਸ਼ਾਮਿਲ ਸੈਂਕੜੇ ਡੈਲੀਗੇਟਾਂ ਨੇ ਵਿਸ਼ਾਲ ਅਧਿਆਪਕ ਲਹਿਰ ਉਸਾਰਨ ਦਾ ਕੀਤਾ ਤਹੱਈਆ*

 ਫਾਜ਼ਿਲਕਾ, 5 ਅਗਸਤ (                           ) ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਬਠਿੰਡਾ ਵਿਖੇ ਹੋਏ ਸੂਬਾ ਡੈਲੀਗੇਟ ਇਜਲਾਸ ਵਿੱਚ ਜ਼ਿਲ੍ਹਾ ਫਾਜ਼ਿਲਕਾ ਦੇ ਲਗਪਗ 40 ਡੈਲੀਗੇਟਾਂ ਅਤੇ ਸੀਮਤ ਗਿਣਤੀ ਵਿੱਚ ਦਰਸ਼ਕਾਂ ਨੇ ਹਿੱਸਾ ਲਿਆ। ਇਹ ਇਜਲਾਸ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੀ ਸੱਤ ਮੈਂਬਰੀ ਸੰਚਾਲਨ ਕਮੇਟੀ ਦੀ ਅਗਵਾਈ ਅਤੇ ਦੇਖ-ਰੇਖ ਵਿੱਚ ਸੰਪੰਨ ਹੋਇਆ ਜਿਸ ਵਿੱਚ ਵਿਸ਼ਾਲ ਅਧਿਆਪਕ ਲਹਿਰ ਉਸਾਰਨ ਦਾ ਤਹੱਈਆ ਕੀਤਾ ਗਿਆ।

     ਡੀ ਟੀ ਐਫ ਫਾਜ਼ਿਲਕਾ  ਜਿਲ੍ਹਾ ਸਕੱਤਰ ਕੁਲਜੀਤ ਡੰਗਰਖੇੜਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਜਲਾਸ ਦੀ ਸ਼ੁਰੂਆਤ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਵੱਲੋਂ ਝੰਡਾ ਚੜ੍ਹਾਉਣ ਦੀ ਰਸਮ ਨਾਲ ਹੋਈ। ਸੂਬਾਈ ਮੀਤ ਪ੍ਰਧਾਨ ਜਗਪਾਲ ਸਿੰਘ ਬੰਗੀ ਨੇ ਸੂਬੇ ਭਰ ਤੋਂ ਆਏ ਡੈਲੀਗੇਟਾਂ ਦਾ ਸਵਾਗਤ ਕੀਤਾ। ਜੱਥੇਬੰਦੀ ਦੇ ਜਨਰਲ ਸਕੱਤਰ ਮੁਕੇਸ਼ ਕੁਮਾਰ ਨੇ ਡੀ.ਟੀ.ਐੱਫ. ਵੱਲੋਂ ਪਿਛਲੇ ਸਮੇਂ ਵਿੱਚ ਵੱਖ-ਵੱਖ ਸੰਘਰਸ਼ਾਂ ਰਾਹੀਂ ਪਾਏ ਯੋਗਦਾਨ, ਜੱਥੇਬੰਦੀ ਦੀਆਂ ਸਰਗਰਮੀਆਂ ਬਾਰੇ ਮੁਲਾਂਕਣ ਰਿਪੋਰਟ ਪੜ੍ਹੀ ਗਈ ਜਿਸ ਉੱਤੇ ਹੋਈ ਵਿਚਾਰ ਚਰਚਾ ਵਿੱਚ ਡੈਲੀਗੇਟਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

       ਸੂਬਾ ਵਿੱਤ ਸਕੱਤਰ ਅਸ਼ਵਨੀ ਅਵਸਥੀ ਦੁਆਰਾ ਵਿੱਤ ਰਿਪੋਰਟ ਪੜ੍ਹੀ ਗਈ ਅਤੇ ਡੀ.ਟੀ.ਐੱਫ. ਦੇ ਸੂਬਾਈ ਮੀਤ ਪ੍ਰਧਾਨ ਰਾਜੀਵ ਬਰਨਾਲਾ ਵੱਲੋਂ ਡੀ.ਟੀ.ਐੱਫ. ਦੇ ਸੰਵਿਧਾਨ ਵਿੱਚ ਕੀਤੀਆਂ ਜਾ ਰਹੀਆਂ ਤਰਮੀਮਾਂ ਪੇਸ਼ ਕੀਤੀਆਂ ਗਈਆਂ ਜਿਹਨਾਂ ਨੂੰ ਹਾਜ਼ਰ ਡੈਲੀਗੇਟਾਂ ਨੇ ਚਰਚਾ ਕਰਨ ਉਪਰੰਤ ਸਰਵਸੰਮਤੀ ਨਾਲ ਪਾਸ ਕੀਤਾ।

       ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਨਵੀਂ ਸੂਬਾ ਕਮੇਟੀ ਦਾ ਪੈਨਲ ਪੇਸ਼ ਕੀਤਾ ਜਿਸਨੂੰ ਇਜਲਾਸ ਵੱਲੋਂ ਸਰਬ ਸੰਮਤੀ ਨਾਲ ਪਾਸ ਕੀਤਾ ਗਿਆ। ਇਸ ਤਹਿਤ ਵਿਕਰਮ ਦੇਵ ਸਿੰਘ ਨੂੰ ਸੂਬਾ ਪ੍ਰਧਾਨ, ਮਹਿੰਦਰ ਕੋੜਿਆਂਵਾਲੀ ਨੂੰ ਜਨਰਲ ਸਕੱਤਰ, ਅਸ਼ਵਨੀ ਅਵਸਥੀ ਨੂੰ ਵਿੱਤ ਸਕੱਤਰ, ਰਾਜੀਵ ਬਰਨਾਲਾ, ਜਗਪਾਲ ਬੰਗੀ, ਗੁਰਪਿਆਰ ਕੋਟਲੀ, ਬੇਅੰਤ ਫੂਲੇਵਾਲਾ, ਹਰਜਿੰਦਰ ਵਡਾਲਾ ਬਾਂਗਰ ਅਤੇ ਰਘਵੀਰ ਭਵਾਨੀਗੜ੍ਹ ਨੂੰ ਮੀਤ ਪ੍ਰਧਾਨ, ਮੁਕੇਸ਼ ਕੁਮਾਰ, ਕੁਲਵਿੰਦਰ ਜੋਸ਼ਨ ਅਤੇ ਜਸਵਿੰਦਰ ਔਜਲਾ ਨੂੰ ਸੰਯੁਕਤ ਸਕੱਤਰ, ਪਵਨ ਕੁਮਾਰ ਨੂੰ ਪ੍ਰੈੱਸ ਸਕੱਤਰ, ਤਜਿੰਦਰ ਸਿੰਘ ਨੂੰ ਸਹਾਇਕ ਵਿੱਤ ਸਕੱਤਰ, ਸੁਖਦੇਵ ਡਾਨਸੀਵਾਲ ਨੂੰ ਪ੍ਰਚਾਰ ਸਕੱਤਰ ਚੁਣਿਆ। ਇਸੇ ਤਰ੍ਹਾਂ ਜਰਮਨਜੀਤ ਸਿੰਘ, ਹਰਦੀਪ ਟੋਡਰਪੁਰ, ਅਤਿੰਦਰਪਾਲ ਸਿੰਘ ਘੱਗਾ, ਪ੍ਰਤਾਪ ਸਿੰਘ ਠੱਠਗੜ੍ਹ, ਹਰਵਿੰਦਰ ਅੱਲੂਵਾਲ, ਲਖਵਿੰਦਰ ਸਿੰਘ, ਹਰਵਿੰਦਰ ਸਿੰਘ ਰੱਖੜਾ, ਸੁਖਵਿੰਦਰ ਗਿਰ, ਮੋਲਕ ਡੇਲੂਆਣਾ, ਗਿਆਨ ਚੰਦ, ਰਮਨਜੀਤ ਸੰਧੂ, ਵਿਕਰਮਜੀਤ ਮਲੇਰਕੋਟਲਾ, ਮਲਕੀਤ ਸਿੰਘ ਹਰਾਜ, ਨਵਪ੍ਰੀਤ ਸਿੰਘ, ਚਰਨਜੀਤ ਸਿੰਘ, ਗੁਰਬਿੰਦਰ ਖਹਿਰਾ, ਰੁਪਿੰਦਰ ਗਿੱਲ, ਉਪਕਾਰ ਸਿੰਘ, ਜਸਬੀਰ ਸਿੰਘ, ਜੋਸ਼ੀਲ ਤਿਵਾੜੀ , ਪਰਮਾਤਮਾ ਸਿੰਘ, ਮੇਘ ਰਾਜ, ਦਲਜੀਤ ਸਫੀਪੁਰ, ਸੁਖਦੀਪ ਤਪਾ, ਰਜਿੰਦਰ ਮੂਲੋਵਾਲ, ਨਿਰਮਲ ਚੁਹਾਣਕੇ, ਹਰਜਿੰਦਰ ਸਿੰਘ ਸੇਮਾ, ਜਸਵੀਰ ਭੰਮਾ ਅਤੇ ਕੌਰ ਸਿੰਘ ਨੂੰ ਸੂਬਾ ਕਮੇਟੀ ਮੈਂਬਰ ਚੁਣਿਆ ਗਿਆ।

     ਇਜਲਾਸ ਦੌਰਾਨ ਡੈਲੀਗੇਟਾਂ ਸਾਹਮਣੇ ਨਵੀਂ ਸਿੱਖਿਆ ਨੀਤੀ 2020 ਨੂੰ ਰੱਦ ਕਰਨ, ਸਰਕਾਰਾਂ ਦੀ ਅਲੋਚਨਾ ਕਰਨ ਵਾਲੇ ਬੁੱਧੀਜੀਵੀਆਂ ਨੂੰ ਝੂਠੇ ਇਲਜਾਮਾਂ ਤਹਿਤ ਬੰਦ ਕਰਨ, ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਫੌਜਦਾਰੀ ਕਾਨੂੰਨਾਂ ਨੂੰ ਰੱਦ ਕਰਨ, ਕਿਰਤ ਕਾਨੂੰਨਾਂ ਨੂੰ ਰੱਦ ਕਰਕੇ ਲਿਆਂਦੇ ਗਏ ਚਾਰ ਲੇਬਰ ਕੋਡ ਰੱਦ ਕਰਨ, ਫਲਸਤੀਨ ਅਤੇ ਯੁਕਰੇਨ ਖਿਲਾਫ ਸਾਮਰਾਜ ਵੱਲੋਂ ਵਿੱਢੀਆਂ ਲੋਕ ਮਾਰੂ ਜੰਗਾਂ ਬੰਦ ਕਰਨ ਦੇ ਮਤੇ ਪੇਸ਼ ਕੀਤੇ ਗਏ ਜਿਨਾਂ ਨੂੰ ਡੈਲੀਗੇਟਾਂ ਵੱਲੋਂ ਸਰਵਸੰਮਤੀ ਨਾਲ ਪਾਸ ਕੀਤਾ ਗਿਆ। ਭਰਾਤਰੀ ਜਥੇਬੰਦੀਆਂ ਵਜੋਂ 4161 ਅਧਿਆਪਕ ਯੂਨੀਅਨ, 6635 ਈ ਟੀ ਟੀ ਅਧਿਆਪਕ ਯੂਨੀਅਨ, ਮੈਰੀਟੋਰੀਅਸ ਅਧਿਆਪਕ ਯੂਨੀਅਨ, ਕੰਪਿਊਟਰ ਅਧਿਆਪਕ ਯੂਨੀਅਨ, 6505 ਈਟੀਟੀ ਅਧਿਆਪਕ ਯੂਨੀਅਨ, ਟੈਕਨੀਕਲ ਮਕੈਨੀਕਲ ਇੰਪਲਾਈਜ਼ ਯੂਨੀਅਨ, ਮਿਡ ਡੇ ਮੀਲ ਵਰਕਰਜ਼ ਯੂਨੀਅਨ, ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ, ਡੈਮੋਕ੍ਰੈਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੇ ਸੂਬਾ ਆਗੂ ਵੀ ਹਾਜ਼ਰ ਹੋਏ। 

      ਇਸ ਮੌਕੇ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਡੀ.ਟੀ ਐੱਫ. ਦੇ ਸਾਬਕਾ ਅਤੇ ਹੁਣ ਵੱਖ-ਵੱਖ ਜਥੇਬੰਦੀਆਂ ਵਿੱਚ ਆਗੂਆਂ ਵਜੋਂ ਕੰਮ ਕਰ ਰਹੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

        ਇਜਲਾਸ ਦੇ ਅੰਤ ਵਿੱਚ ਨਵੇਂ ਚੁਣੇ ਗਏ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਡੀ. ਟੀ. ਐੱਫ. ਦੀ ਨਵੀਂ ਸੂਬਾ ਕਮੇਟੀ ਸਾਹਮਣੇ ਮਿੱਥੇ ਕਾਰਜਾਂ ਨੂੰ ਪੂਰਾ ਕਰਨ ਦਾ ਅਹਿਦ ਲੈਂਦਿਆਂ ਸਮੂਹ ਅਧਿਆਪਕਾਂ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਦਾ ਇਜਲਾਸ ਵਿੱਚ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ।

ਜਿਲ੍ਹਾ ਆਗੂ ਜਗਦੀਸ਼ ਲਾਲ ਨੇ ਕਿਹਾ ਕਿ ਫਾਜ਼ਿਲਕਾ ਦੇ ਬਲਾਕ ਪ੍ਰਧਾਨ ਕ੍ਰਿਸ਼ਨ ਲਾਲ,ਬੱਗਾ ਸੰਧੂ,ਰਮੇਸ਼ ਰਾਜਪੂਤ,ਭਾਰਤ ਭੂਸ਼ਣ, ਜਿਲ੍ਹਾ ਆਗੂ ਬਲਜਿੰਦਰ ਗਰੇਵਾਲ,ਨੋਰੰਗ ਲਾਲ,ਗੁਰਵਿੰਦਰ ਸਿੰਗ ਆਪਣੀ ਬਲਾਕ ਕਮੇਟੀ ਮੈਂਬਰਾਂ ਸਮੇਤ ਹਾਜਰ ਰਹੇ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends