BAD NEWS: ਗੁਰਦੁਆਰਾ ਜਾਮਨੀ ਸਾਹਿਬ ਵਿਖੇ ਗੈਸ ਸਿਲੰਡਰ ਫਟਣ ਨਾਲ ਪੰਜ ਵਿਦਿਆਰਥੀ ਗੰਭੀਰ ਜ਼ਖਮੀਂ

ਇਤਿਹਾਸਿਕ ਗੁਰਦੁਆਰਾ ਜਾਮਨੀ ਸਾਹਿਬ ’ਚ ਫਟਿਆ ਸਿਲੰਡਰ,  5 ਵਿਦਿਆਰਥੀ ਜਖਮੀਂ 

ਫਿਰੋਜ਼ਪੁਰ, 2 ਅਗਸਤ 2024( ਜਾਬਸ ਆਫ ਟੁਡੇ):  ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਗੈਸ ਸਿਲੰਡਰ ਫਟਣ ਨਾਲ ਪੰਜ ਸਕੂਲੀ ਵਿਦਿਆਰਥੀਆਂ ਦੇ ਗੰਭੀਰ ਜ਼ਖਮੀਂ ਹੋਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਅੱਗ ਰਸੋਈ ਵਿਚ ਰੱਖੇ ਸਿਲੰਡਰ ਫਟਣ ਨਾਲ ਲੱਗੀ।

ਅੱਗ ਨਾਲ ਜ਼ਖਮੀਆਂ ਨੂੰ ਇਲਾਜ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਸਿਵਲ ਹਸਪਤਾਲ ਦੀ ਐਮਰਜੈਂਸੀ ਵਾਰਡ ਦੇ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਗੁਰਦੁਅਰਾ ਸਾਹਿਬ ’ਚ ਸਿਲੰਡਰ ਫੱਟਣ ਕਾਰਨ ਹੋਏ ਵੱਡਾ ਧਮਾਕੇ ਅਤੇ ਅੱਗ ਲੱਗਣ ਕਾਰਨ 5 ਵਿਦਿਆਰਥੀ ਜ਼ਖਮੀਂ ਹੋ ਗਏ ਹਨ, ਜਿਨ੍ਹਾਂ ਦਾ ਸਿਵਲ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਇਹ ਵੀ ਪਤਾ ਲੱਗਾ ਹੈ ਕਿ  ਬੱਚੇ ਵਜੀਦਪੁਰ ਸਕੂਲ ਵਿਖੇ ਪੜ੍ਹਦੇ ਹਨ । 

ਇੱਕ ਵਿਦਿਆਰਥੀ ਦੀ ਮਾਂ ਨੇ ਦੱਸਿਆ ਕਿ ਬੱਚੇ ਉਥੇ ਸੇਵਾ ਕਰਨ ਲਈ ਗਏ ਸਨ ਇਸ ਦੌਰਾਨ ਉੱਥੇ ਸਿਲਿੰਡਰ ਫਟਣ ਨਾਲ ਅੱਗ ਲੱਗ ਗਈ ਜਿਸ ਕਾਰਨ ਬੱਚਾ ਗੰਭੀਰ ਜਖਮੀ ਹੋ ਗਿਆ ਹੈ। ਵਿਦਿਆਰਥੀ ਦੀ ਮਾਂ ਨੇ ਕਿਹਾ ਕਿ ਉਸ ਦਾ ਬੱਚਾ ਬਾਰਵੀਂ ਜਮਾਤ ਵਿੱਚ ਸਰਕਾਰੀ ਸਕੂਲ ਵਿਖੇ ਪੜਦਾ ਹੈ। 

 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends