## ਸਿੱਖਿਆ ਵਿਭਾਗ ਦੀਆਂ ਤਰੱਕੀਆਂ ਮੁਲਤਵੀ
**ਚੰਡੀਗੜ੍ਹ, 28 ਅਗਸਤ 2024 ( ਜਾਬਸ ਆਫ ਟੁਡੇ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਸੂਬੇ ਭਰ ਦੇ ਸਕੂਲੀ ਅਧਿਆਪਕਾਂ ਅਤੇ ਕਰਮਚਾਰੀਆਂ ਦੀਆਂ ਤਰੱਕੀਆਂ ਮੁਲਤਵੀ ਕਰ ਦਿੱਤੀਆਂ ਹਨ। ਇਹ ਫ਼ੈਸਲਾ ਟ੍ਰਾਂਸਫਰ ਪ੍ਰਕਿਰਿਆ ਪੂਰੀ ਹੋਣ ਤੱਕ ਲਾਗੂ ਰਹੇਗਾ।
ਸਕੱਤਰ ਸਕੂਲ ਸਿੱਖਿਆ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਕੈਟਾਗਰੀਆਂ ਦੇ ਕਰਮਚਾਰੀਆਂ ਦੀਆਂ ਤਰੱਕੀਆਂ ਸਬੰਧੀ ਫਾਈਲਾਂ ਸਟੇਸ਼ਨ ਅਲਾਟ ਕਰਨ ਲਈ ਮੰਜੂਰੀ ਲੈਣ ਲਈ ਭੇਜੀਆਂ ਜਾ ਰਹੀਆਂ ਹਨ। ਇਸ ਦੌਰਾਨ ਕੋਈ ਵੀ ਅਜਿਹੀ ਫਾਈਲ ਮੰਜੂਰੀ ਲਈ ਨਹੀਂ ਭੇਜੀ ਜਾਵੇਗੀ।
ਹਾਲਾਂਕਿ, ਜੇਕਰ ਮਾਨਯੋਗ ਹਾਈਕੋਰਟ ਜਾਂ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਕੋਈ ਵੀ ਸਮਾਂ-ਬੱਧ ਤਰੱਕੀ ਕਰਨ ਦੀ ਲੋੜ ਹੈ ਤਾਂ ਉਹ ਕਰ ਦਿੱਤੀ ਜਾਵੇਗੀ। ਪਰ ਤਰੱਕੀ ਉਪਰੰਤ ਸਟੇਸ਼ਨ ਅਲਾਟਮੈਂਟ ਟ੍ਰਾਂਸਫਰ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਹੀ ਕੀਤੀ ਜਾਵੇਗੀ।
ਇਹ ਹੁਕਮ ਸਿੱਖਿਆ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਵੀ ਜਾਣੂ ਕਰਵਾ ਦਿੱਤਾ ਗਿਆ ਹੈ।