HOLIDAY IN SCHOOLS : ਰੱਖੜ ਪੂਨਿਆਂ ਦੇ ਮੇਲੇ ਨੂੰ ਦੇਖਦੇ ਹੋਏ ਇਹਨਾਂ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ

 ਬਾਬਾ ਬਕਾਲਾ ਸਾਹਿਬ ਵਿਖੇ ਰੱਖੜ  ਪੂਨਿਆਂ ਦੇ ਮੇਲੇ ਨੂੰ ਦੇਖਦੇ ਹੋਏ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ

ਅਮ੍ਰਿਤਸਰ, 16 ਅਗਸਤ 2024 ( ਜਾਬਸ ਆਫ ਟੁਡੇ)ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਦੱਸਿਆ ਹੈ ਕਿ ਬਾਬਾ ਬਕਾਲਾ ਸਾਹਿਬ ਕਸਬੇ ਅਧੀਨ ਆਉਂਦੇ ਸਕੂਲਾਂ ਵਿੱਚ 19 ਅਤੇ 20 ਅਗਸਤ 2024 ਨੂੰ ਰੱਖੜ  ਪੂਨਿਆਂ ਦੇ ਮੇਲੇ ਦੇ ਕਾਰਨ ਛੁੱਟੀਆਂ ਰਹਿਣਗੀਆਂ। 



ਇਹਨਾਂ ਸਕੂਲਾਂ ਵਿੱਚ ਸਰਕਾਰੀ ਹਾਈ ਸਕੂਲ ਬਾਬਾ ਬਕਾਲਾ, ਦਸ਼ਮੇਸ਼ ਪਬਲਿਕ ਸਕੂਲ ਬਾਬਾ ਬਕਾਲਾ, ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ, ਸਰਕਾਰੀ ਮਿਡਲ ਸਕੂਲ ਉਮਰਾ ਨੰਗਲ, ਸਰਕਾਰੀ ਮਿਡਲ ਸਕੂਲ ਠੱਠੀਆਂ, ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਜੀ.ਟੀ.ਸੀ. ਸਕੂਲ ਬਾਬਾ ਬਕਾਲਾ, ਨਿਊ ਮੈਚਰੀ ਪਬਲਿਕ ਸਕੂਲ ਛਾਪਿਆਂਵਾਲੀ, ਸੇਂਟ ਸੋਲਜਰ ਪਬਲਿਕ ਸਕੂਲ ਠੱਠੀਆਂ ਅਤੇ ਸੰਤ ਮੱਝਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ। 


ਇਸ ਸਬੰਧੀ ਜਾਣਕਾਰੀ ਉਪ ਮੰਡਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ ਅਤੇ ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਅੰਮ੍ਰਿਤਸਰ ਨੂੰ ਵੀ ਦੇ ਦਿੱਤੀ ਗਈ ਹੈ। 

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends